ਗੁਰ ਕੈ ਸਬਦਿ ਇਹੁ ਗੁਫਾ ਵੀਚਾਰੇ ॥
ਨਾਮੁ ਨਿਰੰਜਨੁ ਅੰਤਰਿ ਵਸੈ ਮੁਰਾਰੇ ॥
ਹਰਿ ਗੁਣ ਗਾਵੈ ਸਬਦਿ ਸੁਹਾਏ ਮਿਲਿ ਪ੍ਰੀਤਮ ਸੁਖੁ ਪਾਵਣਿਆ ॥
੪॥
ਜਮੁ ਜਾਗਾਤੀ ਦੂਜੈ ਭਾਇ ਕਰੁ ਲਾਏ ॥
ਨਾਵਹੁ ਭੂਲੇ ਦੇਇ ਸਜਾਏ ॥
ਘੜੀ ਮੁਹਤ ਕਾ ਲੇਖਾ ਲੇਵੈ ਰਤੀਅਹੁ ਮਾਸਾ ਤੋਲ ਕਢਾਵਣਿਆ ॥
੫॥
ਪੇਈਅੜੈ ਪਿਰੁ ਚੇਤੇ ਨਾਹੀ ॥
ਦੂਜੈ ਮੁਠੀ ਰੋਵੈ ਧਾਹੀ ॥
ਖਰੀ ਕੁਆਲਿਓ ਕੁਰੂਪਿ ਕੁਲਖਣੀ ਸੁਪਨੈ ਪਿਰੁ ਨਹੀ ਪਾਵਣਿਆ ॥
੬॥
ਪੇਈਅੜੈ ਪਿਰੁ ਮੰਨਿ ਵਸਾਇਆ ॥
ਪੂਰੈ ਗੁਰਿ ਹਦੂਰਿ ਦਿਖਾਇਆ ॥
ਕਾਮਣਿ ਪਿਰੁ ਰਾਖਿਆ ਕੰਠਿ ਲਾਇ ਸਬਦੇ ਪਿਰੁ ਰਾਵੈ ਸੇਜ ਸੁਹਾਵਣਿਆ ॥
੭॥
ਆਪੇ ਦੇਵੈ ਸਦਿ ਬੁਲਾਏ ॥
ਆਪਣਾ ਨਾਉ ਮੰਨਿ ਵਸਾਏ ॥
ਨਾਨਕ ਨਾਮੁ ਮਿਲੈ ਵਡਿਆਈ ਅਨਦਿਨੁ ਸਦਾ ਗੁਣ ਗਾਵਣਿਆ ॥
੮॥
੨੮॥
੨੯॥
ਮਾਝ ਮਹਲਾ ੩ ॥
ਊਤਮ ਜਨਮੁ ਸੁਥਾਨਿ ਹੈ ਵਾਸਾ ॥
ਸਤਿਗੁਰੁ ਸੇਵਹਿ ਘਰ ਮਾਹਿ ਉਦਾਸਾ ॥
ਹਰਿ ਰੰਗਿ ਰਹਹਿ ਸਦਾ ਰੰਗਿ ਰਾਤੇ ਹਰਿ ਰਸਿ ਮਨੁ ਤ੍ਰਿਪਤਾਵਣਿਆ ॥
੧॥
ਹਉ ਵਾਰੀ ਜੀਉ ਵਾਰੀ ਪੜਿ ਬੁਝਿ ਮੰਨਿ ਵਸਾਵਣਿਆ ॥
ਗੁਰਮੁਖਿ ਪੜਹਿ ਹਰਿ ਨਾਮੁ ਸਲਾਹਹਿ ਦਰਿ ਸਚੈ ਸੋਭਾ ਪਾਵਣਿਆ ॥
੧॥
ਰਹਾਉ ॥
ਅਲਖ ਅਭੇਉ ਹਰਿ ਰਹਿਆ ਸਮਾਏ ॥
ਉਪਾਇ ਨ ਕਿਤੀ ਪਾਇਆ ਜਾਏ ॥
ਕਿਰਪਾ ਕਰੇ ਤਾ ਸਤਿਗੁਰੁ ਭੇਟੈ ਨਦਰੀ ਮੇਲਿ ਮਿਲਾਵਣਿਆ ॥
੨॥
ਦੂਜੈ ਭਾਇ ਪੜੈ ਨਹੀ ਬੂਝੈ ॥
ਤ੍ਰਿਬਿਧਿ ਮਾਇਆ ਕਾਰਣਿ ਲੂਝੈ ॥
ਤ੍ਰਿਬਿਧਿ ਬੰਧਨ ਤੂਟਹਿ ਗੁਰ ਸਬਦੀ ਗੁਰ ਸਬਦੀ ਮੁਕਤਿ ਕਰਾਵਣਿਆ ॥
੩॥
ਇਹੁ ਮਨੁ ਚੰਚਲੁ ਵਸਿ ਨ ਆਵੈ ॥
ਦੁਬਿਧਾ ਲਾਗੈ ਦਹ ਦਿਸਿ ਧਾਵੈ ॥
ਬਿਖੁ ਕਾ ਕੀੜਾ ਬਿਖੁ ਮਹਿ ਰਾਤਾ ਬਿਖੁ ਹੀ ਮਾਹਿ ਪਚਾਵਣਿਆ ॥
੪॥
ਹਉ ਹਉ ਕਰੇ ਤੈ ਆਪੁ ਜਣਾਏ ॥
ਬਹੁ ਕਰਮ ਕਰੈ ਕਿਛੁ ਥਾਇ ਨ ਪਾਏ ॥
ਤੁਝ ਤੇ ਬਾਹਰਿ ਕਿਛੂ ਨ ਹੋਵੈ ਬਖਸੇ ਸਬਦਿ ਸੁਹਾਵਣਿਆ ॥
੫॥
ਉਪਜੈ ਪਚੈ ਹਰਿ ਬੂਝੈ ਨਾਹੀ ॥
ਅਨਦਿਨੁ ਦੂਜੈ ਭਾਇ ਫਿਰਾਹੀ ॥
ਮਨਮੁਖ ਜਨਮੁ ਗਇਆ ਹੈ ਬਿਰਥਾ ਅੰਤਿ ਗਇਆ ਪਛੁਤਾਵਣਿਆ ॥
੬॥
ਪਿਰੁ ਪਰਦੇਸਿ ਸਿਗਾਰੁ ਬਣਾਏ ॥
ਮਨਮੁਖ ਅੰਧੁ ਐਸੇ ਕਰਮ ਕਮਾਏ ॥
ਹਲਤਿ ਨ ਸੋਭਾ ਪਲਤਿ ਨ ਢੋਈ ਬਿਰਥਾ ਜਨਮੁ ਗਵਾਵਣਿਆ ॥
੭॥
ਹਰਿ ਕਾ ਨਾਮੁ ਕਿਨੈ ਵਿਰਲੈ ਜਾਤਾ ॥
ਪੂਰੇ ਗੁਰ ਕੈ ਸਬਦਿ ਪਛਾਤਾ ॥
ਅਨਦਿਨੁ ਭਗਤਿ ਕਰੇ ਦਿਨੁ ਰਾਤੀ ਸਹਜੇ ਹੀ ਸੁਖੁ ਪਾਵਣਿਆ ॥
੮॥
ਸਭ ਮਹਿ ਵਰਤੈ ਏਕੋ ਸੋਈ ॥
ਗੁਰਮੁਖਿ ਵਿਰਲਾ ਬੂਝੈ ਕੋਈ ॥
ਨਾਨਕ ਨਾਮਿ ਰਤੇ ਜਨ ਸੋਹਹਿ ਕਰਿ ਕਿਰਪਾ ਆਪਿ ਮਿਲਾਵਣਿਆ ॥
੯॥
੨੯॥
੩੦॥