Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
128
Pavan Ang 128 of 1430

ਮਾਝ ਮਹਲਾ ੩ ॥

ਮਨਮੁਖ ਪੜਹਿ ਪੰਡਿਤ ਕਹਾਵਹਿ ॥

ਦੂਜੈ ਭਾਇ ਮਹਾ ਦੁਖੁ ਪਾਵਹਿ ॥

ਬਿਖਿਆ ਮਾਤੇ ਕਿਛੁ ਸੂਝੈ ਨਾਹੀ ਫਿਰਿ ਫਿਰਿ ਜੂਨੀ ਆਵਣਿਆ ॥

੧॥

ਹਉ ਵਾਰੀ ਜੀਉ ਵਾਰੀ ਹਉਮੈ ਮਾਰਿ ਮਿਲਾਵਣਿਆ ॥

ਗੁਰ ਸੇਵਾ ਤੇ ਹਰਿ ਮਨਿ ਵਸਿਆ ਹਰਿ ਰਸੁ ਸਹਜਿ ਪੀਆਵਣਿਆ ॥

੧॥

ਰਹਾਉ ॥

ਵੇਦੁ ਪੜਹਿ ਹਰਿ ਰਸੁ ਨਹੀ ਆਇਆ ॥

ਵਾਦੁ ਵਖਾਣਹਿ ਮੋਹੇ ਮਾਇਆ ॥

ਅਗਿਆਨਮਤੀ ਸਦਾ ਅੰਧਿਆਰਾ ਗੁਰਮੁਖਿ ਬੂਝਿ ਹਰਿ ਗਾਵਣਿਆ ॥

੨॥

ਅਕਥੋ ਕਥੀਐ ਸਬਦਿ ਸੁਹਾਵੈ ॥

ਗੁਰਮਤੀ ਮਨਿ ਸਚੋ ਭਾਵੈ ॥

ਸਚੋ ਸਚੁ ਰਵਹਿ ਦਿਨੁ ਰਾਤੀ ਇਹੁ ਮਨੁ ਸਚਿ ਰੰਗਾਵਣਿਆ ॥

੩॥

ਜੋ ਸਚਿ ਰਤੇ ਤਿਨ ਸਚੋ ਭਾਵੈ ॥

ਆਪੇ ਦੇਇ ਨ ਪਛੋਤਾਵੈ ॥

ਗੁਰ ਕੈ ਸਬਦਿ ਸਦਾ ਸਚੁ ਜਾਤਾ ਮਿਲਿ ਸਚੇ ਸੁਖੁ ਪਾਵਣਿਆ ॥

੪॥

ਕੂੜੁ ਕੁਸਤੁ ਤਿਨਾ ਮੈਲੁ ਨ ਲਾਗੈ ॥

ਗੁਰ ਪਰਸਾਦੀ ਅਨਦਿਨੁ ਜਾਗੈ ॥

ਨਿਰਮਲ ਨਾਮੁ ਵਸੈ ਘਟ ਭੀਤਰਿ ਜੋਤੀ ਜੋਤਿ ਮਿਲਾਵਣਿਆ ॥

੫॥

ਤ੍ਰੈ ਗੁਣ ਪੜਹਿ ਹਰਿ ਤਤੁ ਨ ਜਾਣਹਿ ॥

ਮੂਲਹੁ ਭੁਲੇ ਗੁਰ ਸਬਦੁ ਨ ਪਛਾਣਹਿ ॥

ਮੋਹ ਬਿਆਪੇ ਕਿਛੁ ਸੂਝੈ ਨਾਹੀ ਗੁਰ ਸਬਦੀ ਹਰਿ ਪਾਵਣਿਆ ॥

੬॥

ਵੇਦੁ ਪੁਕਾਰੈ ਤ੍ਰਿਬਿਧਿ ਮਾਇਆ ॥

ਮਨਮੁਖ ਨ ਬੂਝਹਿ ਦੂਜੈ ਭਾਇਆ ॥

ਤ੍ਰੈ ਗੁਣ ਪੜਹਿ ਹਰਿ ਏਕੁ ਨ ਜਾਣਹਿ ਬਿਨੁ ਬੂਝੇ ਦੁਖੁ ਪਾਵਣਿਆ ॥

੭॥

ਜਾ ਤਿਸੁ ਭਾਵੈ ਤਾ ਆਪਿ ਮਿਲਾਏ ॥

ਗੁਰ ਸਬਦੀ ਸਹਸਾ ਦੂਖੁ ਚੁਕਾਏ ॥

ਨਾਨਕ ਨਾਵੈ ਕੀ ਸਚੀ ਵਡਿਆਈ ਨਾਮੋ ਮੰਨਿ ਸੁਖੁ ਪਾਵਣਿਆ ॥

੮॥

੩੦॥

੩੧॥

ਮਾਝ ਮਹਲਾ ੩ ॥

ਨਿਰਗੁਣੁ ਸਰਗੁਣੁ ਆਪੇ ਸੋਈ ॥

ਤਤੁ ਪਛਾਣੈ ਸੋ ਪੰਡਿਤੁ ਹੋਈ ॥

ਆਪਿ ਤਰੈ ਸਗਲੇ ਕੁਲ ਤਾਰੈ ਹਰਿ ਨਾਮੁ ਮੰਨਿ ਵਸਾਵਣਿਆ ॥

੧॥

ਹਉ ਵਾਰੀ ਜੀਉ ਵਾਰੀ ਹਰਿ ਰਸੁ ਚਖਿ ਸਾਦੁ ਪਾਵਣਿਆ ॥

ਹਰਿ ਰਸੁ ਚਾਖਹਿ ਸੇ ਜਨ ਨਿਰਮਲ ਨਿਰਮਲ ਨਾਮੁ ਧਿਆਵਣਿਆ ॥

੧॥

ਰਹਾਉ ॥

ਸੋ ਨਿਹਕਰਮੀ ਜੋ ਸਬਦੁ ਬੀਚਾਰੇ ॥

ਅੰਤਰਿ ਤਤੁ ਗਿਆਨਿ ਹਉਮੈ ਮਾਰੇ ॥

ਨਾਮੁ ਪਦਾਰਥੁ ਨਉ ਨਿਧਿ ਪਾਏ ਤ੍ਰੈ ਗੁਣ ਮੇਟਿ ਸਮਾਵਣਿਆ ॥

੨॥

ਹਉਮੈ ਕਰੈ ਨਿਹਕਰਮੀ ਨ ਹੋਵੈ ॥

ਗੁਰ ਪਰਸਾਦੀ ਹਉਮੈ ਖੋਵੈ ॥

ਅੰਤਰਿ ਬਿਬੇਕੁ ਸਦਾ ਆਪੁ ਵੀਚਾਰੇ ਗੁਰ ਸਬਦੀ ਗੁਣ ਗਾਵਣਿਆ ॥

੩॥

ਹਰਿ ਸਰੁ ਸਾਗਰੁ ਨਿਰਮਲੁ ਸੋਈ ॥

ਸੰਤ ਚੁਗਹਿ ਨਿਤ ਗੁਰਮੁਖਿ ਹੋਈ ॥

ਇਸਨਾਨੁ ਕਰਹਿ ਸਦਾ ਦਿਨੁ ਰਾਤੀ ਹਉਮੈ ਮੈਲੁ ਚੁਕਾਵਣਿਆ ॥

੪॥

ਨਿਰਮਲ ਹੰਸਾ ਪ੍ਰੇਮ ਪਿਆਰਿ ॥

ਹਰਿ ਸਰਿ ਵਸੈ ਹਉਮੈ ਮਾਰਿ ॥

SikhiAt.Net
128 ×