Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1288
Pavan Ang 1288 of 1430

ਲਿਖਿਆ ਪਲੈ ਪਾਇ ਸੋ ਸਚੁ ਜਾਣੀਐ ॥

ਹੁਕਮੀ ਹੋਇ ਨਿਬੇੜੁ ਗਇਆ ਜਾਣੀਐ ॥

ਭਉਜਲ ਤਾਰਣਹਾਰੁ ਸਬਦਿ ਪਛਾਣੀਐ ॥

ਚੋਰ ਜਾਰ ਜੂਆਰ ਪੀੜੇ ਘਾਣੀਐ ॥

ਨਿੰਦਕ ਲਾਇਤਬਾਰ ਮਿਲੇ ਹੜ੍ਹਵਾਣੀਐ ॥

ਗੁਰਮੁਖਿ ਸਚਿ ਸਮਾਇ ਸੁ ਦਰਗਹ ਜਾਣੀਐ ॥

੨੧॥

ਸਲੋਕ ਮਃ ੨ ॥

ਨਾਉ ਫਕੀਰੈ ਪਾਤਿਸਾਹੁ ਮੂਰਖ ਪੰਡਿਤੁ ਨਾਉ ॥

ਅੰਧੇ ਕਾ ਨਾਉ ਪਾਰਖੂ ਏਵੈ ਕਰੇ ਗੁਆਉ ॥

ਇਲਤਿ ਕਾ ਨਾਉ ਚਉਧਰੀ ਕੂੜੀ ਪੂਰੇ ਥਾਉ ॥

ਨਾਨਕ ਗੁਰਮੁਖਿ ਜਾਣੀਐ ਕਲਿ ਕਾ ਏਹੁ ਨਿਆਉ ॥

੧॥

ਮਃ ੧ ॥

ਹਰਣਾਂ ਬਾਜਾਂ ਤੈ ਸਿਕਦਾਰਾਂ ਏਨ੍ਹਾ ਪੜ੍ਹਿਆ ਨਾਉ ॥

ਫਾਂਧੀ ਲਗੀ ਜਾਤਿ ਫਹਾਇਨਿ ਅਗੈ ਨਾਹੀ ਥਾਉ ॥

ਸੋ ਪੜਿਆ ਸੋ ਪੰਡਿਤੁ ਬੀਨਾ ਜਿਨ੍ਹੀ ਕਮਾਣਾ ਨਾਉ ॥

ਪਹਿਲੋ ਦੇ ਜੜ ਅੰਦਰਿ ਜੰਮੈ ਤਾ ਉਪਰਿ ਹੋਵੈ ਛਾਂਉ ॥

ਰਾਜੇ ਸੀਹ ਮੁਕਦਮ ਕੁਤੇ ॥

ਜਾਇ ਜਗਾਇਨ੍ਹਿ ਬੈਠੇ ਸੁਤੇ ॥

ਚਾਕਰ ਨਹਦਾ ਪਾਇਨ੍ਹਿ ਘਾਉ ॥

ਰਤੁ ਪਿਤੁ ਕੁਤਿਹੋ ਚਟਿ ਜਾਹੁ ॥

ਜਿਥੈ ਜੀਆਂ ਹੋਸੀ ਸਾਰ ॥

ਨਕੀਂ ਵਢੀਂ ਲਾਇਤਬਾਰ ॥

੨॥

ਪਉੜੀ ॥

ਆਪਿ ਉਪਾਏ ਮੇਦਨੀ ਆਪੇ ਕਰਦਾ ਸਾਰ ॥

ਭੈ ਬਿਨੁ ਭਰਮੁ ਨ ਕਟੀਐ ਨਾਮਿ ਨ ਲਗੈ ਪਿਆਰੁ ॥

ਸਤਿਗੁਰ ਤੇ ਭਉ ਊਪਜੈ ਪਾਈਐ ਮੋਖ ਦੁਆਰ ॥

ਭੈ ਤੇ ਸਹਜੁ ਪਾਈਐ ਮਿਲਿ ਜੋਤੀ ਜੋਤਿ ਅਪਾਰ ॥

ਭੈ ਤੇ ਭੈਜਲੁ ਲੰਘੀਐ ਗੁਰਮਤੀ ਵੀਚਾਰੁ ॥

ਭੈ ਤੇ ਨਿਰਭਉ ਪਾਈਐ ਜਿਸ ਦਾ ਅੰਤੁ ਨ ਪਾਰਾਵਾਰੁ ॥

ਮਨਮੁਖ ਭੈ ਕੀ ਸਾਰ ਨ ਜਾਣਨੀ ਤ੍ਰਿਸਨਾ ਜਲਤੇ ਕਰਹਿ ਪੁਕਾਰ ॥

ਨਾਨਕ ਨਾਵੈ ਹੀ ਤੇ ਸੁਖੁ ਪਾਇਆ ਗੁਰਮਤੀ ਉਰਿ ਧਾਰ ॥

੨੨॥

ਸਲੋਕ ਮਃ ੧ ॥

ਰੂਪੈ ਕਾਮੈ ਦੋਸਤੀ ਭੁਖੈ ਸਾਦੈ ਗੰਢੁ ॥

ਲਬੈ ਮਾਲੈ ਘੁਲਿ ਮਿਲਿ ਮਿਚਲਿ ਊਂਘੈ ਸਉੜਿ ਪਲੰਘੁ ॥

ਭੰਉਕੈ ਕੋਪੁ ਖੁਆਰੁ ਹੋਇ ਫਕੜੁ ਪਿਟੇ ਅੰਧੁ ॥

ਚੁਪੈ ਚੰਗਾ ਨਾਨਕਾ ਵਿਣੁ ਨਾਵੈ ਮੁਹਿ ਗੰਧੁ ॥

੧॥

ਮਃ ੧ ॥

ਰਾਜੁ ਮਾਲੁ ਰੂਪੁ ਜਾਤਿ ਜੋਬਨੁ ਪੰਜੇ ਠਗ ॥

ਏਨੀ ਠਗੀਂ ਜਗੁ ਠਗਿਆ ਕਿਨੈ ਨ ਰਖੀ ਲਜ ॥

ਏਨਾ ਠਗਨ੍ਹਿ ਠਗ ਸੇ ਜਿ ਗੁਰ ਕੀ ਪੈਰੀ ਪਾਹਿ ॥

ਨਾਨਕ ਕਰਮਾ ਬਾਹਰੇ ਹੋਰਿ ਕੇਤੇ ਮੁਠੇ ਜਾਹਿ ॥

੨॥

ਪਉੜੀ ॥

ਪੜਿਆ ਲੇਖੇਦਾਰੁ ਲੇਖਾ ਮੰਗੀਐ ॥

ਵਿਣੁ ਨਾਵੈ ਕੂੜਿਆਰੁ ਅਉਖਾ ਤੰਗੀਐ ॥

ਅਉਘਟ ਰੁਧੇ ਰਾਹ ਗਲੀਆਂ ਰੋਕੀਆਂ ॥

ਸਚਾ ਵੇਪਰਵਾਹੁ ਸਬਦਿ ਸੰਤੋਖੀਆਂ ॥

ਗਹਿਰ ਗਭੀਰ ਅਥਾਹੁ ਹਾਥ ਨ ਲਭਈ ॥

ਮੁਹੇ ਮੁਹਿ ਚੋਟਾ ਖਾਹੁ ਵਿਣੁ ਗੁਰ ਕੋਇ ਨ ਛੁਟਸੀ ॥

ਪਤਿ ਸੇਤੀ ਘਰਿ ਜਾਹੁ ਨਾਮੁ ਵਖਾਣੀਐ ॥

ਹੁਕਮੀ ਸਾਹ ਗਿਰਾਹ ਦੇਂਦਾ ਜਾਣੀਐ ॥

੨੩॥

SikhiAt.Net
1288 ×