Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1292
Pavan Ang 1292 of 1430

ਰਾਗੁ ਮਲਾਰ ਬਾਣੀ ਭਗਤ ਨਾਮਦੇਵ ਜੀਉ ਕੀ ੴ ਸਤਿਗੁਰ ਪ੍ਰਸਾਦਿ ॥

ਸੇਵੀਲੇ ਗੋਪਾਲ ਰਾਇ ਅਕੁਲ ਨਿਰੰਜਨ ॥

ਭਗਤਿ ਦਾਨੁ ਦੀਜੈ ਜਾਚਹਿ ਸੰਤ ਜਨ ॥

੧॥

ਰਹਾਉ ॥

ਜਾਂ ਚੈ ਘਰਿ ਦਿਗ ਦਿਸੈ ਸਰਾਇਚਾ ਬੈਕੁੰਠ ਭਵਨ ਚਿਤ੍ਰਸਾਲਾ ਸਪਤ ਲੋਕ ਸਾਮਾਨਿ ਪੂਰੀਅਲੇ ॥

ਜਾਂ ਚੈ ਘਰਿ ਲਛਿਮੀ ਕੁਆਰੀ ਚੰਦੁ ਸੂਰਜੁ ਦੀਵੜੇ ਕਉਤਕੁ ਕਾਲੁ ਬਪੁੜਾ ਕੋਟਵਾਲੁ ਸੁ ਕਰਾ ਸਿਰੀ ॥

ਸੁ ਐਸਾ ਰਾਜਾ ਸ੍ਰੀ ਨਰਹਰੀ ॥

੧॥

ਜਾਂ ਚੈ ਘਰਿ ਕੁਲਾਲੁ ਬ੍ਰਹਮਾ ਚਤੁਰ ਮੁਖੁ ਡਾਂਵੜਾ ਜਿਨਿ ਬਿਸ੍ਵ ਸੰਸਾਰੁ ਰਾਚੀਲੇ ॥

ਜਾਂ ਕੈ ਘਰਿ ਈਸਰੁ ਬਾਵਲਾ ਜਗਤ ਗੁਰੂ ਤਤ ਸਾਰਖਾ ਗਿਆਨੁ ਭਾਖੀਲੇ ॥

ਪਾਪੁ ਪੁੰਨੁ ਜਾਂ ਚੈ ਡਾਂਗੀਆ ਦੁਆਰੈ ਚਿਤ੍ਰ ਗੁਪਤੁ ਲੇਖੀਆ ॥

ਧਰਮ ਰਾਇ ਪਰੁਲੀ ਪ੍ਰਤਿਹਾਰੁ ॥

ਸੋੁ ਐਸਾ ਰਾਜਾ ਸ੍ਰੀ ਗੋਪਾਲੁ ॥

੨॥

ਜਾਂ ਚੈ ਘਰਿ ਗਣ ਗੰਧਰਬ ਰਿਖੀ ਬਪੁੜੇ ਢਾਢੀਆ ਗਾਵੰਤ ਆਛੈ ॥

ਸਰਬ ਸਾਸਤ੍ਰ ਬਹੁ ਰੂਪੀਆ ਅਨਗਰੂਆ ਆਖਾੜਾ ਮੰਡਲੀਕ ਬੋਲ ਬੋਲਹਿ ਕਾਛੇ ॥

ਚਉਰ ਢੂਲ ਜਾਂ ਚੈ ਹੈ ਪਵਣੁ ॥

ਚੇਰੀ ਸਕਤਿ ਜੀਤਿ ਲੇ ਭਵਣੁ ॥

ਅੰਡ ਟੂਕ ਜਾ ਚੈ ਭਸਮਤੀ ॥

ਸੋੁ ਐਸਾ ਰਾਜਾ ਤ੍ਰਿਭਵਣ ਪਤੀ ॥

੩॥

ਜਾਂ ਚੈ ਘਰਿ ਕੂਰਮਾ ਪਾਲੁ ਸਹਸ੍ਰ ਫਨੀ ਬਾਸਕੁ ਸੇਜ ਵਾਲੂਆ ॥

ਅਠਾਰਹ ਭਾਰ ਬਨਾਸਪਤੀ ਮਾਲਣੀ ਛਿਨਵੈ ਕਰੋੜੀ ਮੇਘ ਮਾਲਾ ਪਾਣੀਹਾਰੀਆ ॥

ਨਖ ਪ੍ਰਸੇਵ ਜਾ ਚੈ ਸੁਰਸਰੀ ॥

ਸਪਤ ਸਮੁੰਦ ਜਾਂ ਚੈ ਘੜਥਲੀ ॥

ਏਤੇ ਜੀਅ ਜਾਂ ਚੈ ਵਰਤਣੀ ॥

ਸੋੁ ਐਸਾ ਰਾਜਾ ਤ੍ਰਿਭਵਣ ਧਣੀ ॥

੪॥

ਜਾਂ ਚੈ ਘਰਿ ਨਿਕਟ ਵਰਤੀ ਅਰਜਨੁ ਧ੍ਰੂ ਪ੍ਰਹਲਾਦੁ ਅੰਬਰੀਕੁ ਨਾਰਦੁ ਨੇਜੈ ਸਿਧ ਬੁਧ ਗਣ ਗੰਧਰਬ ਬਾਨਵੈ ਹੇਲਾ ॥

ਏਤੇ ਜੀਅ ਜਾਂ ਚੈ ਹਹਿ ਘਰੀ ॥

ਸਰਬ ਬਿਆਪਿਕ ਅੰਤਰ ਹਰੀ ॥

ਪ੍ਰਣਵੈ ਨਾਮਦੇਉ ਤਾਂ ਚੀ ਆਣਿ ॥

ਸਗਲ ਭਗਤ ਜਾ ਚੈ ਨੀਸਾਣਿ ॥

੫॥

੧॥

ਮਲਾਰ ॥

ਮੋ ਕਉ ਤੂੰ ਨ ਬਿਸਾਰਿ ਤੂ ਨ ਬਿਸਾਰਿ ॥

ਤੂ ਨ ਬਿਸਾਰੇ ਰਾਮਈਆ ॥

੧॥

ਰਹਾਉ ॥

ਆਲਾਵੰਤੀ ਇਹੁ ਭ੍ਰਮੁ ਜੋ ਹੈ ਮੁਝ ਊਪਰਿ ਸਭ ਕੋਪਿਲਾ ॥

ਸੂਦੁ ਸੂਦੁ ਕਰਿ ਮਾਰਿ ਉਠਾਇਓ ਕਹਾ ਕਰਉ ਬਾਪ ਬੀਠੁਲਾ ॥

੧॥

ਮੂਏ ਹੂਏ ਜਉ ਮੁਕਤਿ ਦੇਹੁਗੇ ਮੁਕਤਿ ਨ ਜਾਨੈ ਕੋਇਲਾ ॥

ਏ ਪੰਡੀਆ ਮੋ ਕਉ ਢੇਢ ਕਹਤ ਤੇਰੀ ਪੈਜ ਪਿਛੰਉਡੀ ਹੋਇਲਾ ॥

੨॥

ਤੂ ਜੁ ਦਇਆਲੁ ਕ੍ਰਿਪਾਲੁ ਕਹੀਅਤੁ ਹੈਂ ਅਤਿਭੁਜ ਭਇਓ ਅਪਾਰਲਾ ॥

ਫੇਰਿ ਦੀਆ ਦੇਹੁਰਾ ਨਾਮੇ ਕਉ ਪੰਡੀਅਨ ਕਉ ਪਿਛਵਾਰਲਾ ॥

੩॥

੨॥

SikhiAt.Net
1292 ×