Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1293
Pavan Ang 1293 of 1430

ਮਲਾਰ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥

ਨਾਗਰ ਜਨਾਂ ਮੇਰੀ ਜਾਤਿ ਬਿਖਿਆਤ ਚੰਮਾਰੰ ॥

ਰਿਦੈ ਰਾਮ ਗੋਬਿੰਦ ਗੁਨ ਸਾਰੰ ॥

੧॥

ਰਹਾਉ ॥

ਸੁਰਸਰੀ ਸਲਲ ਕ੍ਰਿਤ ਬਾਰੁਨੀ ਰੇ ਸੰਤ ਜਨ ਕਰਤ ਨਹੀ ਪਾਨੰ ॥

ਸੁਰਾ ਅਪਵਿਤ੍ਰ ਨਤ ਅਵਰ ਜਲ ਰੇ ਸੁਰਸਰੀ ਮਿਲਤ ਨਹਿ ਹੋਇ ਆਨੰ ॥

੧॥

ਤਰ ਤਾਰਿ ਅਪਵਿਤ੍ਰ ਕਰਿ ਮਾਨੀਐ ਰੇ ਜੈਸੇ ਕਾਗਰਾ ਕਰਤ ਬੀਚਾਰੰ ॥

ਭਗਤਿ ਭਾਗਉਤੁ ਲਿਖੀਐ ਤਿਹ ਊਪਰੇ ਪੂਜੀਐ ਕਰਿ ਨਮਸਕਾਰੰ ॥

੨॥

ਮੇਰੀ ਜਾਤਿ ਕੁਟ ਬਾਂਢਲਾ ਢੋਰ ਢੋਵੰਤਾ ਨਿਤਹਿ ਬਾਨਾਰਸੀ ਆਸ ਪਾਸਾ ॥

ਅਬ ਬਿਪ੍ਰ ਪਰਧਾਨ ਤਿਹਿ ਕਰਹਿ ਡੰਡਉਤਿ ਤੇਰੇ ਨਾਮ ਸਰਣਾਇ ਰਵਿਦਾਸੁ ਦਾਸਾ ॥

੩॥

੧॥

ਮਲਾਰ ॥

ਹਰਿ ਜਪਤ ਤੇਊ ਜਨਾ ਪਦਮ ਕਵਲਾਸ ਪਤਿ ਤਾਸ ਸਮ ਤੁਲਿ ਨਹੀ ਆਨ ਕੋਊ ॥

ਏਕ ਹੀ ਏਕ ਅਨੇਕ ਹੋਇ ਬਿਸਥਰਿਓ ਆਨ ਰੇ ਆਨ ਭਰਪੂਰਿ ਸੋਊ ॥

ਰਹਾਉ ॥

ਜਾ ਕੈ ਭਾਗਵਤੁ ਲੇਖੀਐ ਅਵਰੁ ਨਹੀ ਪੇਖੀਐ ਤਾਸ ਕੀ ਜਾਤਿ ਆਛੋਪ ਛੀਪਾ ॥

ਬਿਆਸ ਮਹਿ ਲੇਖੀਐ ਸਨਕ ਮਹਿ ਪੇਖੀਐ ਨਾਮ ਕੀ ਨਾਮਨਾ ਸਪਤ ਦੀਪਾ ॥

੧॥

ਜਾ ਕੈ ਈਦਿ ਬਕਰੀਦਿ ਕੁਲ ਗਊ ਰੇ ਬਧੁ ਕਰਹਿ ਮਾਨੀਅਹਿ ਸੇਖ ਸਹੀਦ ਪੀਰਾ ॥

ਜਾ ਕੈ ਬਾਪ ਵੈਸੀ ਕਰੀ ਪੂਤ ਐਸੀ ਸਰੀ ਤਿਹੂ ਰੇ ਲੋਕ ਪਰਸਿਧ ਕਬੀਰਾ ॥

੨॥

ਜਾ ਕੇ ਕੁਟੰਬ ਕੇ ਢੇਢ ਸਭ ਢੋਰ ਢੋਵੰਤ ਫਿਰਹਿ ਅਜਹੁ ਬੰਨਾਰਸੀ ਆਸ ਪਾਸਾ ॥

ਆਚਾਰ ਸਹਿਤ ਬਿਪ੍ਰ ਕਰਹਿ ਡੰਡਉਤਿ ਤਿਨ ਤਨੈ ਰਵਿਦਾਸ ਦਾਸਾਨ ਦਾਸਾ ॥

੩॥

੨॥

ਮਲਾਰ ੴ ਸਤਿਗੁਰ ਪ੍ਰਸਾਦਿ ॥

ਮਿਲਤ ਪਿਆਰੋ ਪ੍ਰਾਨ ਨਾਥੁ ਕਵਨ ਭਗਤਿ ਤੇ ॥

ਸਾਧਸੰਗਤਿ ਪਾਈ ਪਰਮ ਗਤੇ ॥

ਰਹਾਉ ॥

ਮੈਲੇ ਕਪਰੇ ਕਹਾ ਲਉ ਧੋਵਉ ॥

ਆਵੈਗੀ ਨੀਦ ਕਹਾ ਲਗੁ ਸੋਵਉ ॥

੧॥

ਜੋਈ ਜੋਈ ਜੋਰਿਓ ਸੋਈ ਸੋਈ ਫਾਟਿਓ ॥

ਝੂਠੈ ਬਨਜਿ ਉਠਿ ਹੀ ਗਈ ਹਾਟਿਓ ॥

੨॥

ਕਹੁ ਰਵਿਦਾਸ ਭਇਓ ਜਬ ਲੇਖੋ ॥

ਜੋਈ ਜੋਈ ਕੀਨੋ ਸੋਈ ਸੋਈ ਦੇਖਿਓ ॥

੩॥

੧॥

੩॥

SikhiAt.Net
1293 ×