ਜਨ ਕੀ ਮਹਿਮਾ ਬਰਨਿ ਨ ਸਾਕਉ ਓਇ ਊਤਮ ਹਰਿ ਹਰਿ ਕੇਨ ॥
੩॥
ਤੁਮ੍ਹ ਹਰਿ ਸਾਹ ਵਡੇ ਪ੍ਰਭ ਸੁਆਮੀ ਹਮ ਵਣਜਾਰੇ ਰਾਸਿ ਦੇਨ ॥
ਜਨ ਨਾਨਕ ਕਉ ਦਇਆ ਪ੍ਰਭ ਧਾਰਹੁ ਲਦਿ ਵਾਖਰੁ ਹਰਿ ਹਰਿ ਲੇਨ ॥
੪॥
੨॥
ਕਾਨੜਾ ਮਹਲਾ ੪ ॥
ਜਪਿ ਮਨ ਰਾਮ ਨਾਮ ਪਰਗਾਸ ॥
ਹਰਿ ਕੇ ਸੰਤ ਮਿਲਿ ਪ੍ਰੀਤਿ ਲਗਾਨੀ ਵਿਚੇ ਗਿਰਹ ਉਦਾਸ ॥
੧॥
ਰਹਾਉ ॥
ਹਮ ਹਰਿ ਹਿਰਦੈ ਜਪਿਓ ਨਾਮੁ ਨਰਹਰਿ ਪ੍ਰਭਿ ਕ੍ਰਿਪਾ ਕਰੀ ਕਿਰਪਾਸ ॥
ਅਨਦਿਨੁ ਅਨਦੁ ਭਇਆ ਮਨੁ ਬਿਗਸਿਆ ਉਦਮ ਭਏ ਮਿਲਨ ਕੀ ਆਸ ॥
੧॥
ਹਮ ਹਰਿ ਸੁਆਮੀ ਪ੍ਰੀਤਿ ਲਗਾਈ ਜਿਤਨੇ ਸਾਸ ਲੀਏ ਹਮ ਗ੍ਰਾਸ ॥
ਕਿਲਬਿਖ ਦਹਨ ਭਏ ਖਿਨ ਅੰਤਰਿ ਤੂਟਿ ਗਏ ਮਾਇਆ ਕੇ ਫਾਸ ॥
੨॥
ਕਿਆ ਹਮ ਕਿਰਮ ਕਿਆ ਕਰਮ ਕਮਾਵਹਿ ਮੂਰਖ ਮੁਗਧ ਰਖੇ ਪ੍ਰਭ ਤਾਸ ॥
ਅਵਗਨੀਆਰੇ ਪਾਥਰ ਭਾਰੇ ਸਤਸੰਗਤਿ ਮਿਲਿ ਤਰੇ ਤਰਾਸ ॥
੩॥
ਜੇਤੀ ਸ੍ਰਿਸਟਿ ਕਰੀ ਜਗਦੀਸਰਿ ਤੇ ਸਭਿ ਊਚ ਹਮ ਨੀਚ ਬਿਖਿਆਸ ॥
ਹਮਰੇ ਅਵਗੁਨ ਸੰਗਿ ਗੁਰ ਮੇਟੇ ਜਨ ਨਾਨਕ ਮੇਲਿ ਲੀਏ ਪ੍ਰਭ ਪਾਸ ॥
੪॥
੩॥
ਕਾਨੜਾ ਮਹਲਾ ੪ ॥
ਮੇਰੈ ਮਨਿ ਰਾਮ ਨਾਮੁ ਜਪਿਓ ਗੁਰ ਵਾਕ ॥
ਹਰਿ ਹਰਿ ਕ੍ਰਿਪਾ ਕਰੀ ਜਗਦੀਸਰਿ ਦੁਰਮਤਿ ਦੂਜਾ ਭਾਉ ਗਇਓ ਸਭ ਝਾਕ ॥
੧॥
ਰਹਾਉ ॥
ਨਾਨਾ ਰੂਪ ਰੰਗ ਹਰਿ ਕੇਰੇ ਘਟਿ ਘਟਿ ਰਾਮੁ ਰਵਿਓ ਗੁਪਲਾਕ ॥
ਹਰਿ ਕੇ ਸੰਤ ਮਿਲੇ ਹਰਿ ਪ੍ਰਗਟੇ ਉਘਰਿ ਗਏ ਬਿਖਿਆ ਕੇ ਤਾਕ ॥
੧॥
ਸੰਤ ਜਨਾ ਕੀ ਬਹੁਤੁ ਬਹੁ ਸੋਭਾ ਜਿਨ ਉਰਿ ਧਾਰਿਓ ਹਰਿ ਰਸਿਕ ਰਸਾਕ ॥
ਹਰਿ ਕੇ ਸੰਤ ਮਿਲੇ ਹਰਿ ਮਿਲਿਆ ਜੈਸੇ ਗਊ ਦੇਖਿ ਬਛਰਾਕ ॥
੨॥
ਹਰਿ ਕੇ ਸੰਤ ਜਨਾ ਮਹਿ ਹਰਿ ਹਰਿ ਤੇ ਜਨ ਊਤਮ ਜਨਕ ਜਨਾਕ ॥
ਤਿਨ ਹਰਿ ਹਿਰਦੈ ਬਾਸੁ ਬਸਾਨੀ ਛੂਟਿ ਗਈ ਮੁਸਕੀ ਮੁਸਕਾਕ ॥
੩॥
ਤੁਮਰੇ ਜਨ ਤੁਮ੍ਹ ਹੀ ਪ੍ਰਭ ਕੀਏ ਹਰਿ ਰਾਖਿ ਲੇਹੁ ਆਪਨ ਅਪਨਾਕ ॥
ਜਨ ਨਾਨਕ ਕੇ ਸਖਾ ਹਰਿ ਭਾਈ ਮਾਤ ਪਿਤਾ ਬੰਧਪ ਹਰਿ ਸਾਕ ॥
੪॥
੪॥
ਕਾਨੜਾ ਮਹਲਾ ੪ ॥
ਮੇਰੇ ਮਨ ਹਰਿ ਹਰਿ ਰਾਮ ਨਾਮੁ ਜਪਿ ਚੀਤਿ ॥
ਹਰਿ ਹਰਿ ਵਸਤੁ ਮਾਇਆ ਗੜ੍ਹਿ ਵੇੜ੍ਹੀ ਗੁਰ ਕੈ ਸਬਦਿ ਲੀਓ ਗੜੁ ਜੀਤਿ ॥
੧॥
ਰਹਾਉ ॥
ਮਿਥਿਆ ਭਰਮਿ ਭਰਮਿ ਬਹੁ ਭ੍ਰਮਿਆ ਲੁਬਧੋ ਪੁਤ੍ਰ ਕਲਤ੍ਰ ਮੋਹ ਪ੍ਰੀਤਿ ॥
ਜੈਸੇ ਤਰਵਰ ਕੀ ਤੁਛ ਛਾਇਆ ਖਿਨ ਮਹਿ ਬਿਨਸਿ ਜਾਇ ਦੇਹ ਭੀਤਿ ॥
੧॥
ਹਮਰੇ ਪ੍ਰਾਨ ਪ੍ਰੀਤਮ ਜਨ ਊਤਮ ਜਿਨ ਮਿਲਿਆ ਮਨਿ ਹੋਇ ਪ੍ਰਤੀਤਿ ॥
ਪਰਚੈ ਰਾਮੁ ਰਵਿਆ ਘਟ ਅੰਤਰਿ ਅਸਥਿਰੁ ਰਾਮੁ ਰਵਿਆ ਰੰਗਿ ਪ੍ਰੀਤਿ ॥
੨॥