ਹਰਿ ਕੇ ਸੰਤ ਸੰਤ ਜਨ ਨੀਕੇ ਜਿਨ ਮਿਲਿਆਂ ਮਨੁ ਰੰਗਿ ਰੰਗੀਤਿ ॥
ਹਰਿ ਰੰਗੁ ਲਹੈ ਨ ਉਤਰੈ ਕਬਹੂ ਹਰਿ ਹਰਿ ਜਾਇ ਮਿਲੈ ਹਰਿ ਪ੍ਰੀਤਿ ॥
੩॥
ਹਮ ਬਹੁ ਪਾਪ ਕੀਏ ਅਪਰਾਧੀ ਗੁਰਿ ਕਾਟੇ ਕਟਿਤ ਕਟੀਤਿ ॥
ਹਰਿ ਹਰਿ ਨਾਮੁ ਦੀਓ ਮੁਖਿ ਅਉਖਧੁ ਜਨ ਨਾਨਕ ਪਤਿਤ ਪੁਨੀਤਿ ॥
੪॥
੫॥
ਕਾਨੜਾ ਮਹਲਾ ੪ ॥
ਜਪਿ ਮਨ ਰਾਮ ਨਾਮ ਜਗੰਨਾਥ ॥
ਘੂਮਨ ਘੇਰ ਪਰੇ ਬਿਖੁ ਬਿਖਿਆ ਸਤਿਗੁਰ ਕਾਢਿ ਲੀਏ ਦੇ ਹਾਥ ॥
੧॥
ਰਹਾਉ ॥
ਸੁਆਮੀ ਅਭੈ ਨਿਰੰਜਨ ਨਰਹਰਿ ਤੁਮ੍ਹ ਰਾਖਿ ਲੇਹੁ ਹਮ ਪਾਪੀ ਪਾਥ ॥
ਕਾਮ ਕ੍ਰੋਧ ਬਿਖਿਆ ਲੋਭਿ ਲੁਭਤੇ ਕਾਸਟ ਲੋਹ ਤਰੇ ਸੰਗਿ ਸਾਥ ॥
੧॥
ਤੁਮ੍ਹ ਵਡ ਪੁਰਖ ਬਡ ਅਗਮ ਅਗੋਚਰ ਹਮ ਢੂਢਿ ਰਹੇ ਪਾਈ ਨਹੀ ਹਾਥ ॥
ਤੂ ਪਰੈ ਪਰੈ ਅਪਰੰਪਰੁ ਸੁਆਮੀ ਤੂ ਆਪਨ ਜਾਨਹਿ ਆਪਿ ਜਗੰਨਾਥ ॥
੨॥
ਅਦ੍ਰਿਸਟੁ ਅਗੋਚਰ ਨਾਮੁ ਧਿਆਏ ਸਤਸੰਗਤਿ ਮਿਲਿ ਸਾਧੂ ਪਾਥ ॥
ਹਰਿ ਹਰਿ ਕਥਾ ਸੁਨੀ ਮਿਲਿ ਸੰਗਤਿ ਹਰਿ ਹਰਿ ਜਪਿਓ ਅਕਥ ਕਥ ਕਾਥ ॥
੩॥
ਹਮਰੇ ਪ੍ਰਭ ਜਗਦੀਸ ਗੁਸਾਈ ਹਮ ਰਾਖਿ ਲੇਹੁ ਜਗੰਨਾਥ ॥
ਜਨ ਨਾਨਕੁ ਦਾਸੁ ਦਾਸ ਦਾਸਨ ਕੋ ਪ੍ਰਭ ਕਰਹੁ ਕ੍ਰਿਪਾ ਰਾਖਹੁ ਜਨ ਸਾਥ ॥
੪॥
੬॥
ਕਾਨੜਾ ਮਹਲਾ ੪ ਪੜਤਾਲ ਘਰੁ ੫ ॥
ੴ ਸਤਿਗੁਰ ਪ੍ਰਸਾਦਿ ॥
ਮਨ ਜਾਪਹੁ ਰਾਮ ਗੁਪਾਲ ॥
ਹਰਿ ਰਤਨ ਜਵੇਹਰ ਲਾਲ ॥
ਹਰਿ ਗੁਰਮੁਖਿ ਘੜਿ ਟਕਸਾਲ ॥
ਹਰਿ ਹੋ ਹੋ ਕਿਰਪਾਲ ॥
੧॥
ਰਹਾਉ ॥
ਤੁਮਰੇ ਗੁਨ ਅਗਮ ਅਗੋਚਰ ਏਕ ਜੀਹ ਕਿਆ ਕਥੈ ਬਿਚਾਰੀ ਰਾਮ ਰਾਮ ਰਾਮ ਰਾਮ ਲਾਲ ॥
ਤੁਮਰੀ ਜੀ ਅਕਥ ਕਥਾ ਤੂ ਤੂ ਤੂ ਹੀ ਜਾਨਹਿ ਹਉ ਹਰਿ ਜਪਿ ਭਈ ਨਿਹਾਲ ਨਿਹਾਲ ਨਿਹਾਲ ॥
੧॥
ਹਮਰੇ ਹਰਿ ਪ੍ਰਾਨ ਸਖਾ ਸੁਆਮੀ ਹਰਿ ਮੀਤਾ ਮੇਰੇ ਮਨਿ ਤਨਿ ਜੀਹ ਹਰਿ ਹਰੇ ਹਰੇ ਰਾਮ ਨਾਮ ਧਨੁ ਮਾਲ ॥
ਜਾ ਕੋ ਭਾਗੁ ਤਿਨਿ ਲੀਓ ਰੀ ਸੁਹਾਗੁ ਹਰਿ ਹਰਿ ਹਰੇ ਹਰੇ ਗੁਨ ਗਾਵੈ ਗੁਰਮਤਿ ਹਉ ਬਲਿ ਬਲੇ ਹਉ ਬਲਿ ਬਲੇ ਜਨ ਨਾਨਕ ਹਰਿ ਜਪਿ ਭਈ ਨਿਹਾਲ ਨਿਹਾਲ ਨਿਹਾਲ ॥
੨॥
੧॥
੭॥
ਕਾਨੜਾ ਮਹਲਾ ੪ ॥
ਹਰਿ ਗੁਨ ਗਾਵਹੁ ਜਗਦੀਸ ॥
ਏਕਾ ਜੀਹ ਕੀਚੈ ਲਖ ਬੀਸ ॥
ਜਪਿ ਹਰਿ ਹਰਿ ਸਬਦਿ ਜਪੀਸ ॥
ਹਰਿ ਹੋ ਹੋ ਕਿਰਪੀਸ ॥
੧॥
ਰਹਾਉ ॥
ਹਰਿ ਕਿਰਪਾ ਕਰਿ ਸੁਆਮੀ ਹਮ ਲਾਇ ਹਰਿ ਸੇਵਾ ਹਰਿ ਜਪਿ ਜਪੇ ਹਰਿ ਜਪਿ ਜਪੇ ਜਪੁ ਜਾਪਉ ਜਗਦੀਸ ॥
ਤੁਮਰੇ ਜਨ ਰਾਮੁ ਜਪਹਿ ਤੇ ਊਤਮ ਤਿਨ ਕਉ ਹਉ ਘੁਮਿ ਘੁਮੇ ਘੁਮਿ ਘੁਮਿ ਜੀਸ ॥
੧॥