ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
129
ਪਾਵਨ ਅੰਗ 129 / 1430

ਅਹਿਨਿਸਿ ਪ੍ਰੀਤਿ ਸਬਦਿ ਸਾਚੈ ਹਰਿ ਸਰਿ ਵਾਸਾ ਪਾਵਣਿਆ ॥

੫॥

ਮਨਮੁਖੁ ਸਦਾ ਬਗੁ ਮੈਲਾ ਹਉਮੈ ਮਲੁ ਲਾਈ ॥

ਇਸਨਾਨੁ ਕਰੈ ਪਰੁ ਮੈਲੁ ਨ ਜਾਈ ॥

ਜੀਵਤੁ ਮਰੈ ਗੁਰ ਸਬਦੁ ਬੀਚਾਰੈ ਹਉਮੈ ਮੈਲੁ ਚੁਕਾਵਣਿਆ ॥

੬॥

ਰਤਨੁ ਪਦਾਰਥੁ ਘਰ ਤੇ ਪਾਇਆ ॥

ਪੂਰੈ ਸਤਿਗੁਰਿ ਸਬਦੁ ਸੁਣਾਇਆ ॥

ਗੁਰ ਪਰਸਾਦਿ ਮਿਟਿਆ ਅੰਧਿਆਰਾ ਘਟਿ ਚਾਨਣੁ ਆਪੁ ਪਛਾਨਣਿਆ ॥

੭॥

ਆਪਿ ਉਪਾਏ ਤੈ ਆਪੇ ਵੇਖੈ ॥

ਸਤਿਗੁਰੁ ਸੇਵੈ ਸੋ ਜਨੁ ਲੇਖੈ ॥

ਨਾਨਕ ਨਾਮੁ ਵਸੈ ਘਟ ਅੰਤਰਿ ਗੁਰ ਕਿਰਪਾ ਤੇ ਪਾਵਣਿਆ ॥

੮॥

੩੧॥

੩੨॥

ਮਾਝ ਮਹਲਾ ੩ ॥

ਮਾਇਆ ਮੋਹੁ ਜਗਤੁ ਸਬਾਇਆ ॥

ਤ੍ਰੈ ਗੁਣ ਦੀਸਹਿ ਮੋਹੇ ਮਾਇਆ ॥

ਗੁਰ ਪਰਸਾਦੀ ਕੋ ਵਿਰਲਾ ਬੂਝੈ ਚਉਥੈ ਪਦਿ ਲਿਵ ਲਾਵਣਿਆ ॥

੧॥

ਹਉ ਵਾਰੀ ਜੀਉ ਵਾਰੀ ਮਾਇਆ ਮੋਹੁ ਸਬਦਿ ਜਲਾਵਣਿਆ ॥

ਮਾਇਆ ਮੋਹੁ ਜਲਾਏ ਸੋ ਹਰਿ ਸਿਉ ਚਿਤੁ ਲਾਏ ਹਰਿ ਦਰਿ ਮਹਲੀ ਸੋਭਾ ਪਾਵਣਿਆ ॥

੧॥

ਰਹਾਉ ॥

ਦੇਵੀ ਦੇਵਾ ਮੂਲੁ ਹੈ ਮਾਇਆ ॥

ਸਿੰਮ੍ਰਿਤਿ ਸਾਸਤ ਜਿੰਨਿ ਉਪਾਇਆ ॥

ਕਾਮੁ ਕ੍ਰੋਧੁ ਪਸਰਿਆ ਸੰਸਾਰੇ ਆਇ ਜਾਇ ਦੁਖੁ ਪਾਵਣਿਆ ॥

੨॥

ਤਿਸੁ ਵਿਚਿ ਗਿਆਨ ਰਤਨੁ ਇਕੁ ਪਾਇਆ ॥

ਗੁਰ ਪਰਸਾਦੀ ਮੰਨਿ ਵਸਾਇਆ ॥

ਜਤੁ ਸਤੁ ਸੰਜਮੁ ਸਚੁ ਕਮਾਵੈ ਗੁਰਿ ਪੂਰੈ ਨਾਮੁ ਧਿਆਵਣਿਆ ॥

੩॥

ਪੇਈਅੜੈ ਧਨ ਭਰਮਿ ਭੁਲਾਣੀ ॥

ਦੂਜੈ ਲਾਗੀ ਫਿਰਿ ਪਛੋਤਾਣੀ ॥

ਹਲਤੁ ਪਲਤੁ ਦੋਵੈ ਗਵਾਏ ਸੁਪਨੈ ਸੁਖੁ ਨ ਪਾਵਣਿਆ ॥

੪॥

ਪੇਈਅੜੈ ਧਨ ਕੰਤੁ ਸਮਾਲੇ ॥

ਗੁਰ ਪਰਸਾਦੀ ਵੇਖੈ ਨਾਲੇ ॥

ਪਿਰ ਕੈ ਸਹਜਿ ਰਹੈ ਰੰਗਿ ਰਾਤੀ ਸਬਦਿ ਸਿੰਗਾਰੁ ਬਣਾਵਣਿਆ ॥

੫॥

ਸਫਲੁ ਜਨਮੁ ਜਿਨਾ ਸਤਿਗੁਰੁ ਪਾਇਆ ॥

ਦੂਜਾ ਭਾਉ ਗੁਰ ਸਬਦਿ ਜਲਾਇਆ ॥

ਏਕੋ ਰਵਿ ਰਹਿਆ ਘਟ ਅੰਤਰਿ ਮਿਲਿ ਸਤਸੰਗਤਿ ਹਰਿ ਗੁਣ ਗਾਵਣਿਆ ॥

੬॥

ਸਤਿਗੁਰੁ ਨ ਸੇਵੇ ਸੋ ਕਾਹੇ ਆਇਆ ॥

ਧ੍ਰਿਗੁ ਜੀਵਣੁ ਬਿਰਥਾ ਜਨਮੁ ਗਵਾਇਆ ॥

ਮਨਮੁਖਿ ਨਾਮੁ ਚਿਤਿ ਨ ਆਵੈ ਬਿਨੁ ਨਾਵੈ ਬਹੁ ਦੁਖੁ ਪਾਵਣਿਆ ॥

੭॥

ਜਿਨਿ ਸਿਸਟਿ ਸਾਜੀ ਸੋਈ ਜਾਣੈ ॥

ਆਪੇ ਮੇਲੈ ਸਬਦਿ ਪਛਾਣੈ ॥

ਨਾਨਕ ਨਾਮੁ ਮਿਲਿਆ ਤਿਨ ਜਨ ਕਉ ਜਿਨ ਧੁਰਿ ਮਸਤਕਿ ਲੇਖੁ ਲਿਖਾਵਣਿਆ ॥

੮॥

੧॥

੩੨॥

੩੩॥

ਮਾਝ ਮਹਲਾ ੪ ॥

ਆਦਿ ਪੁਰਖੁ ਅਪਰੰਪਰੁ ਆਪੇ ॥

ਆਪੇ ਥਾਪੇ ਥਾਪਿ ਉਥਾਪੇ ॥

ਸਭ ਮਹਿ ਵਰਤੈ ਏਕੋ ਸੋਈ ਗੁਰਮੁਖਿ ਸੋਭਾ ਪਾਵਣਿਆ ॥

੧॥

ਹਉ ਵਾਰੀ ਜੀਉ ਵਾਰੀ ਨਿਰੰਕਾਰੀ ਨਾਮੁ ਧਿਆਵਣਿਆ ॥

SikhiAt.Net
129 ×