ਕਾਨੜਾ ਮਹਲਾ ੫ ॥
ਸਾਧ ਸਰਨਿ ਚਰਨ ਚਿਤੁ ਲਾਇਆ ॥
ਸੁਪਨ ਕੀ ਬਾਤ ਸੁਨੀ ਪੇਖੀ ਸੁਪਨਾ ਨਾਮ ਮੰਤ੍ਰੁ ਸਤਿਗੁਰੂ ਦ੍ਰਿੜਾਇਆ ॥
੧॥
ਰਹਾਉ ॥
ਨਹ ਤ੍ਰਿਪਤਾਨੋ ਰਾਜ ਜੋਬਨਿ ਧਨਿ ਬਹੁਰਿ ਬਹੁਰਿ ਫਿਰਿ ਧਾਇਆ ॥
ਸੁਖੁ ਪਾਇਆ ਤ੍ਰਿਸਨਾ ਸਭ ਬੁਝੀ ਹੈ ਸਾਂਤਿ ਪਾਈ ਗੁਨ ਗਾਇਆ ॥
੧॥
ਬਿਨੁ ਬੂਝੇ ਪਸੂ ਕੀ ਨਿਆਈ ਭ੍ਰਮਿ ਮੋਹਿ ਬਿਆਪਿਓ ਮਾਇਆ ॥
ਸਾਧਸੰਗਿ ਜਮ ਜੇਵਰੀ ਕਾਟੀ ਨਾਨਕ ਸਹਜਿ ਸਮਾਇਆ ॥
੨॥
੧੦॥
ਕਾਨੜਾ ਮਹਲਾ ੫ ॥
ਹਰਿ ਕੇ ਚਰਨ ਹਿਰਦੈ ਗਾਇ ॥
ਸੀਤਲਾ ਸੁਖ ਸਾਂਤਿ ਮੂਰਤਿ ਸਿਮਰਿ ਸਿਮਰਿ ਨਿਤ ਧਿਆਇ ॥
੧॥
ਰਹਾਉ ॥
ਸਗਲ ਆਸ ਹੋਤ ਪੂਰਨ ਕੋਟਿ ਜਨਮ ਦੁਖੁ ਜਾਇ ॥
੧॥
ਪੁੰਨ ਦਾਨ ਅਨੇਕ ਕਿਰਿਆ ਸਾਧੂ ਸੰਗਿ ਸਮਾਇ ॥
ਤਾਪ ਸੰਤਾਪ ਮਿਟੇ ਨਾਨਕ ਬਾਹੁੜਿ ਕਾਲੁ ਨ ਖਾਇ ॥
੨॥
੧੧॥
ਕਾਨੜਾ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥
ਕਥੀਐ ਸੰਤਸੰਗਿ ਪ੍ਰਭ ਗਿਆਨੁ ॥
ਪੂਰਨ ਪਰਮ ਜੋਤਿ ਪਰਮੇਸੁਰ ਸਿਮਰਤ ਪਾਈਐ ਮਾਨੁ ॥
੧॥
ਰਹਾਉ ॥
ਆਵਤ ਜਾਤ ਰਹੇ ਸ੍ਰਮ ਨਾਸੇ ਸਿਮਰਤ ਸਾਧੂ ਸੰਗਿ ॥
ਪਤਿਤ ਪੁਨੀਤ ਹੋਹਿ ਖਿਨ ਭੀਤਰਿ ਪਾਰਬ੍ਰਹਮ ਕੈ ਰੰਗਿ ॥
੧॥
ਜੋ ਜੋ ਕਥੈ ਸੁਨੈ ਹਰਿ ਕੀਰਤਨੁ ਤਾ ਕੀ ਦੁਰਮਤਿ ਨਾਸ ॥
ਸਗਲ ਮਨੋਰਥ ਪਾਵੈ ਨਾਨਕ ਪੂਰਨ ਹੋਵੈ ਆਸ ॥
੨॥
੧॥
੧੨॥
ਕਾਨੜਾ ਮਹਲਾ ੫ ॥
ਸਾਧਸੰਗਤਿ ਨਿਧਿ ਹਰਿ ਕੋ ਨਾਮ ॥
ਸੰਗਿ ਸਹਾਈ ਜੀਅ ਕੈ ਕਾਮ ॥
੧॥
ਰਹਾਉ ॥
ਸੰਤ ਰੇਨੁ ਨਿਤਿ ਮਜਨੁ ਕਰੈ ॥
ਜਨਮ ਜਨਮ ਕੇ ਕਿਲਬਿਖ ਹਰੈ ॥
੧॥
ਸੰਤ ਜਨਾ ਕੀ ਊਚੀ ਬਾਨੀ ॥
ਸਿਮਰਿ ਸਿਮਰਿ ਤਰੇ ਨਾਨਕ ਪ੍ਰਾਨੀ ॥
੨॥
੨॥
੧੩॥
ਕਾਨੜਾ ਮਹਲਾ ੫ ॥
ਸਾਧੂ ਹਰਿ ਹਰੇ ਗੁਨ ਗਾਇ ॥
ਮਾਨ ਤਨੁ ਧਨੁ ਪ੍ਰਾਨ ਪ੍ਰਭ ਕੇ ਸਿਮਰਤ ਦੁਖੁ ਜਾਇ ॥
੧॥
ਰਹਾਉ ॥
ਈਤ ਊਤ ਕਹਾ ਲੋੁਭਾਵਹਿ ਏਕ ਸਿਉ ਮਨੁ ਲਾਇ ॥
੧॥
ਮਹਾ ਪਵਿਤ੍ਰ ਸੰਤ ਆਸਨੁ ਮਿਲਿ ਸੰਗਿ ਗੋਬਿਦੁ ਧਿਆਇ ॥
੨॥
ਸਗਲ ਤਿਆਗਿ ਸਰਨਿ ਆਇਓ ਨਾਨਕ ਲੇਹੁ ਮਿਲਾਇ ॥
੩॥
੩॥
੧੪॥
ਕਾਨੜਾ ਮਹਲਾ ੫ ॥
ਪੇਖਿ ਪੇਖਿ ਬਿਗਸਾਉ ਸਾਜਨ ਪ੍ਰਭੁ ਆਪਨਾ ਇਕਾਂਤ ॥
੧॥
ਰਹਾਉ ॥
ਆਨਦਾ ਸੁਖ ਸਹਜ ਮੂਰਤਿ ਤਿਸੁ ਆਨ ਨਾਹੀ ਭਾਂਤਿ ॥
੧॥
ਸਿਮਰਤ ਇਕ ਬਾਰ ਹਰਿ ਹਰਿ ਮਿਟਿ ਕੋਟਿ ਕਸਮਲ ਜਾਂਤਿ ॥
੨॥