ਗੁਣ ਰਮੰਤ ਦੂਖ ਨਾਸਹਿ ਰਿਦ ਭਇਅੰਤ ਸਾਂਤਿ ॥
੩॥
ਅੰਮ੍ਰਿਤਾ ਰਸੁ ਪੀਉ ਰਸਨਾ ਨਾਨਕ ਹਰਿ ਰੰਗਿ ਰਾਤ ॥
੪॥
੪॥
੧੫॥
ਕਾਨੜਾ ਮਹਲਾ ੫ ॥
ਸਾਜਨਾ ਸੰਤ ਆਉ ਮੇਰੈ ॥
੧॥
ਰਹਾਉ ॥
ਆਨਦਾ ਗੁਨ ਗਾਇ ਮੰਗਲ ਕਸਮਲਾ ਮਿਟਿ ਜਾਹਿ ਪਰੇਰੈ ॥
੧॥
ਸੰਤ ਚਰਨ ਧਰਉ ਮਾਥੈ ਚਾਂਦਨਾ ਗ੍ਰਿਹਿ ਹੋਇ ਅੰਧੇਰੈ ॥
੨॥
ਸੰਤ ਪ੍ਰਸਾਦਿ ਕਮਲੁ ਬਿਗਸੈ ਗੋਬਿੰਦ ਭਜਉ ਪੇਖਿ ਨੇਰੈ ॥
੩॥
ਪ੍ਰਭ ਕ੍ਰਿਪਾ ਤੇ ਸੰਤ ਪਾਏ ਵਾਰਿ ਵਾਰਿ ਨਾਨਕ ਉਹ ਬੇਰੈ ॥
੪॥
੫॥
੧੬॥
ਕਾਨੜਾ ਮਹਲਾ ੫ ॥
ਚਰਨ ਸਰਨ ਗੋਪਾਲ ਤੇਰੀ ॥
ਮੋਹ ਮਾਨ ਧੋਹ ਭਰਮ ਰਾਖਿ ਲੀਜੈ ਕਾਟਿ ਬੇਰੀ ॥
੧॥
ਰਹਾਉ ॥
ਬੂਡਤ ਸੰਸਾਰ ਸਾਗਰ ॥
ਉਧਰੇ ਹਰਿ ਸਿਮਰਿ ਰਤਨਾਗਰ ॥
੧॥
ਸੀਤਲਾ ਹਰਿ ਨਾਮੁ ਤੇਰਾ ॥
ਪੂਰਨੋ ਠਾਕੁਰ ਪ੍ਰਭੁ ਮੇਰਾ ॥
੨॥
ਦੀਨ ਦਰਦ ਨਿਵਾਰਿ ਤਾਰਨ ॥
ਹਰਿ ਕ੍ਰਿਪਾ ਨਿਧਿ ਪਤਿਤ ਉਧਾਰਨ ॥
੩॥
ਕੋਟਿ ਜਨਮ ਦੂਖ ਕਰਿ ਪਾਇਓ ॥
ਸੁਖੀ ਨਾਨਕ ਗੁਰਿ ਨਾਮੁ ਦ੍ਰਿੜਾਇਓ ॥
੪॥
੬॥
੧੭॥
ਕਾਨੜਾ ਮਹਲਾ ੫ ॥
ਧਨਿ ਉਹ ਪ੍ਰੀਤਿ ਚਰਨ ਸੰਗਿ ਲਾਗੀ ॥
ਕੋਟਿ ਜਾਪ ਤਾਪ ਸੁਖ ਪਾਏ ਆਇ ਮਿਲੇ ਪੂਰਨ ਬਡਭਾਗੀ ॥
੧॥
ਰਹਾਉ ॥
ਮੋਹਿ ਅਨਾਥੁ ਦਾਸੁ ਜਨੁ ਤੇਰਾ ਅਵਰ ਓਟ ਸਗਲੀ ਮੋਹਿ ਤਿਆਗੀ ॥
ਭੋਰ ਭਰਮ ਕਾਟੇ ਪ੍ਰਭ ਸਿਮਰਤ ਗਿਆਨ ਅੰਜਨ ਮਿਲਿ ਸੋਵਤ ਜਾਗੀ ॥
੧॥
ਤੂ ਅਥਾਹੁ ਅਤਿ ਬਡੋ ਸੁਆਮੀ ਕ੍ਰਿਪਾ ਸਿੰਧੁ ਪੂਰਨ ਰਤਨਾਗੀ ॥
ਨਾਨਕੁ ਜਾਚਕੁ ਹਰਿ ਹਰਿ ਨਾਮੁ ਮਾਂਗੈ ਮਸਤਕੁ ਆਨਿ ਧਰਿਓ ਪ੍ਰਭ ਪਾਗੀ ॥
੨॥
੭॥
੧੮॥
ਕਾਨੜਾ ਮਹਲਾ ੫ ॥
ਕੁਚਿਲ ਕਠੋਰ ਕਪਟ ਕਾਮੀ ॥
ਜਿਉ ਜਾਨਹਿ ਤਿਉ ਤਾਰਿ ਸੁਆਮੀ ॥
੧॥
ਰਹਾਉ ॥
ਤੂ ਸਮਰਥੁ ਸਰਨਿ ਜੋਗੁ ਤੂ ਰਾਖਹਿ ਅਪਨੀ ਕਲ ਧਾਰਿ ॥
੧॥
ਜਾਪ ਤਾਪ ਨੇਮ ਸੁਚਿ ਸੰਜਮ ਨਾਹੀ ਇਨ ਬਿਧੇ ਛੁਟਕਾਰ ॥
ਗਰਤ ਘੋਰ ਅੰਧ ਤੇ ਕਾਢਹੁ ਪ੍ਰਭ ਨਾਨਕ ਨਦਰਿ ਨਿਹਾਰਿ ॥
੨॥
੮॥
੧੯॥
ਕਾਨੜਾ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥
ਨਾਰਾਇਨ ਨਰਪਤਿ ਨਮਸਕਾਰੈ ॥
ਐਸੇ ਗੁਰ ਕਉ ਬਲਿ ਬਲਿ ਜਾਈਐ ਆਪਿ ਮੁਕਤੁ ਮੋਹਿ ਤਾਰੈ ॥
੧॥
ਰਹਾਉ ॥
ਕਵਨ ਕਵਨ ਕਵਨ ਗੁਨ ਕਹੀਐ ਅੰਤੁ ਨਹੀ ਕਛੁ ਪਾਰੈ ॥
ਲਾਖ ਲਾਖ ਲਾਖ ਕਈ ਕੋਰੈ ਕੋ ਹੈ ਐਸੋ ਬੀਚਾਰੈ ॥
੧॥