ਬਿਸਮ ਬਿਸਮ ਬਿਸਮ ਹੀ ਭਈ ਹੈ ਲਾਲ ਗੁਲਾਲ ਰੰਗਾਰੈ ॥
ਕਹੁ ਨਾਨਕ ਸੰਤਨ ਰਸੁ ਆਈ ਹੈ ਜਿਉ ਚਾਖਿ ਗੂੰਗਾ ਮੁਸਕਾਰੈ ॥
੨॥
੧॥
੨੦॥
ਕਾਨੜਾ ਮਹਲਾ ੫ ॥
ਨ ਜਾਨੀ ਸੰਤਨ ਪ੍ਰਭ ਬਿਨੁ ਆਨ ॥
ਊਚ ਨੀਚ ਸਭ ਪੇਖਿ ਸਮਾਨੋ ਮੁਖਿ ਬਕਨੋ ਮਨਿ ਮਾਨ ॥
੧॥
ਰਹਾਉ ॥
ਘਟਿ ਘਟਿ ਪੂਰਿ ਰਹੇ ਸੁਖ ਸਾਗਰ ਭੈ ਭੰਜਨ ਮੇਰੇ ਪ੍ਰਾਨ ॥
ਮਨਹਿ ਪ੍ਰਗਾਸੁ ਭਇਓ ਭ੍ਰਮੁ ਨਾਸਿਓ ਮੰਤ੍ਰੁ ਦੀਓ ਗੁਰ ਕਾਨ ॥
੧॥
ਕਰਤ ਰਹੇ ਕ੍ਰਤਗ੍ਯ ਕਰੁਣਾ ਮੈ ਅੰਤਰਜਾਮੀ ਗ੍ਯਿਨ ॥
ਆਠ ਪਹਰ ਨਾਨਕ ਜਸੁ ਗਾਵੈ ਮਾਂਗਨ ਕਉ ਹਰਿ ਦਾਨ ॥
੨॥
੨॥
੨੧॥
ਕਾਨੜਾ ਮਹਲਾ ੫ ॥
ਕਹਨ ਕਹਾਵਨ ਕਉ ਕਈ ਕੇਤੈ ॥
ਐਸੋ ਜਨੁ ਬਿਰਲੋ ਹੈ ਸੇਵਕੁ ਜੋ ਤਤ ਜੋਗ ਕਉ ਬੇਤੈ ॥
੧॥
ਰਹਾਉ ॥
ਦੁਖੁ ਨਾਹੀ ਸਭੁ ਸੁਖੁ ਹੀ ਹੈ ਰੇ ਏਕੈ ਏਕੀ ਨੇਤੈ ॥
ਬੁਰਾ ਨਹੀ ਸਭੁ ਭਲਾ ਹੀ ਹੈ ਰੇ ਹਾਰ ਨਹੀ ਸਭ ਜੇਤੈ ॥
੧॥
ਸੋਗੁ ਨਾਹੀ ਸਦਾ ਹਰਖੀ ਹੈ ਰੇ ਛੋਡਿ ਨਾਹੀ ਕਿਛੁ ਲੇਤੈ ॥
ਕਹੁ ਨਾਨਕ ਜਨੁ ਹਰਿ ਹਰਿ ਹਰਿ ਹੈ ਕਤ ਆਵੈ ਕਤ ਰਮਤੈ ॥
੨॥
੩॥
੨੨॥
ਕਾਨੜਾ ਮਹਲਾ ੫ ॥
ਹੀਏ ਕੋ ਪ੍ਰੀਤਮੁ ਬਿਸਰਿ ਨ ਜਾਇ ॥
ਤਨ ਮਨ ਗਲਤ ਭਏ ਤਿਹ ਸੰਗੇ ਮੋਹਨੀ ਮੋਹਿ ਰਹੀ ਮੋਰੀ ਮਾਇ ॥
੧॥
ਰਹਾਉ ॥
ਜੈ ਜੈ ਪਹਿ ਕਹਉ ਬ੍ਰਿਥਾ ਹਉ ਅਪੁਨੀ ਤੇਊ ਤੇਊ ਗਹੇ ਰਹੇ ਅਟਕਾਇ ॥
ਅਨਿਕ ਭਾਂਤਿ ਕੀ ਏਕੈ ਜਾਲੀ ਤਾ ਕੀ ਗੰਠਿ ਨਹੀ ਛੋਰਾਇ ॥
੧॥
ਫਿਰਤ ਫਿਰਤ ਨਾਨਕ ਦਾਸੁ ਆਇਓ ਸੰਤਨ ਹੀ ਸਰਨਾਇ ॥
ਕਾਟੇ ਅਗਿਆਨ ਭਰਮ ਮੋਹ ਮਾਇਆ ਲੀਓ ਕੰਠਿ ਲਗਾਇ ॥
੨॥
੪॥
੨੩॥
ਕਾਨੜਾ ਮਹਲਾ ੫ ॥
ਆਨਦ ਰੰਗ ਬਿਨੋਦ ਹਮਾਰੈ ॥
ਨਾਮੋ ਗਾਵਨੁ ਨਾਮੁ ਧਿਆਵਨੁ ਨਾਮੁ ਹਮਾਰੇ ਪ੍ਰਾਨ ਅਧਾਰੈ ॥
੧॥
ਰਹਾਉ ॥
ਨਾਮੋ ਗਿਆਨੁ ਨਾਮੁ ਇਸਨਾਨਾ ਹਰਿ ਨਾਮੁ ਹਮਾਰੇ ਕਾਰਜ ਸਵਾਰੈ ॥
ਹਰਿ ਨਾਮੋ ਸੋਭਾ ਨਾਮੁ ਬਡਾਈ ਭਉਜਲੁ ਬਿਖਮੁ ਨਾਮੁ ਹਰਿ ਤਾਰੈ ॥
੧॥
ਅਗਮ ਪਦਾਰਥ ਲਾਲ ਅਮੋਲਾ ਭਇਓ ਪਰਾਪਤਿ ਗੁਰ ਚਰਨਾਰੈ ॥
ਕਹੁ ਨਾਨਕ ਪ੍ਰਭ ਭਏ ਕ੍ਰਿਪਾਲਾ ਮਗਨ ਭਏ ਹੀਅਰੈ ਦਰਸਾਰੈ ॥
੨॥
੫॥
੨੪॥
ਕਾਨੜਾ ਮਹਲਾ ੫ ॥
ਸਾਜਨ ਮੀਤ ਸੁਆਮੀ ਨੇਰੋ ॥
ਪੇਖਤ ਸੁਨਤ ਸਭਨ ਕੈ ਸੰਗੇ ਥੋਰੈ ਕਾਜ ਬੁਰੋ ਕਹ ਫੇਰੋ ॥
੧॥
ਰਹਾਉ ॥
ਨਾਮ ਬਿਨਾ ਜੇਤੋ ਲਪਟਾਇਓ ਕਛੂ ਨਹੀ ਨਾਹੀ ਕਛੁ ਤੇਰੋ ॥
ਆਗੈ ਦ੍ਰਿਸਟਿ ਆਵਤ ਸਭ ਪਰਗਟ ਈਹਾ ਮੋਹਿਓ ਭਰਮ ਅੰਧੇਰੋ ॥
੧॥
ਅਟਕਿਓ ਸੁਤ ਬਨਿਤਾ ਸੰਗ ਮਾਇਆ ਦੇਵਨਹਾਰੁ ਦਾਤਾਰੁ ਬਿਸੇਰੋ ॥