ਕਾਮਿ ਕ੍ਰੋਧਿ ਲੋਭਿ ਬਿਆਪਿਓ ਜਨਮ ਹੀ ਕੀ ਖਾਨਿ ॥
ਪਤਿਤ ਪਾਵਨ ਸਰਨਿ ਆਇਓ ਉਧਰੁ ਨਾਨਕ ਜਾਨਿ ॥
੨॥
੧੨॥
੩੧॥
ਕਾਨੜਾ ਮਹਲਾ ੫ ॥
ਅਵਿਲੋਕਉ ਰਾਮ ਕੋ ਮੁਖਾਰਬਿੰਦ ॥
ਖੋਜਤ ਖੋਜਤ ਰਤਨੁ ਪਾਇਓ ਬਿਸਰੀ ਸਭ ਚਿੰਦ ॥
੧॥
ਰਹਾਉ ॥
ਚਰਨ ਕਮਲ ਰਿਦੈ ਧਾਰਿ ॥
ਉਤਰਿਆ ਦੁਖੁ ਮੰਦ ॥
੧॥
ਰਾਜ ਧਨੁ ਪਰਵਾਰੁ ਮੇਰੈ ਸਰਬਸੋ ਗੋਬਿੰਦ ॥
ਸਾਧਸੰਗਮਿ ਲਾਭੁ ਪਾਇਓ ਨਾਨਕ ਫਿਰਿ ਨ ਮਰੰਦ ॥
੨॥
੧੩॥
੩੨॥
ਕਾਨੜਾ ਮਹਲਾ ੫ ਘਰੁ ੫ ੴ ਸਤਿਗੁਰ ਪ੍ਰਸਾਦਿ ॥
ਪ੍ਰਭ ਪੂਜਹੋ ਨਾਮੁ ਅਰਾਧਿ ॥
ਗੁਰ ਸਤਿਗੁਰ ਚਰਨੀ ਲਾਗਿ ॥
ਹਰਿ ਪਾਵਹੁ ਮਨੁ ਅਗਾਧਿ ॥
ਜਗੁ ਜੀਤੋ ਹੋ ਹੋ ਗੁਰ ਕਿਰਪਾਧਿ ॥
੧॥
ਰਹਾਉ ॥
ਅਨਿਕ ਪੂਜਾ ਮੈ ਬਹੁ ਬਿਧਿ ਖੋਜੀ ਸਾ ਪੂਜਾ ਜਿ ਹਰਿ ਭਾਵਾਸਿ ॥
ਮਾਟੀ ਕੀ ਇਹ ਪੁਤਰੀ ਜੋਰੀ ਕਿਆ ਏਹ ਕਰਮ ਕਮਾਸਿ ॥
ਪ੍ਰਭ ਬਾਹ ਪਕਰਿ ਜਿਸੁ ਮਾਰਗਿ ਪਾਵਹੁ ਸੋ ਤੁਧੁ ਜੰਤ ਮਿਲਾਸਿ ॥
੧॥
ਅਵਰ ਓਟ ਮੈ ਕੋਇ ਨ ਸੂਝੈ ਇਕ ਹਰਿ ਕੀ ਓਟ ਮੈ ਆਸ ॥
ਕਿਆ ਦੀਨੁ ਕਰੇ ਅਰਦਾਸਿ ॥
ਜਉ ਸਭ ਘਟਿ ਪ੍ਰਭੂ ਨਿਵਾਸ ॥
ਪ੍ਰਭ ਚਰਨਨ ਕੀ ਮਨਿ ਪਿਆਸ ॥
ਜਨ ਨਾਨਕ ਦਾਸੁ ਕਹੀਅਤੁ ਹੈ ਤੁਮ੍ਹਰਾ ਹਉ ਬਲਿ ਬਲਿ ਸਦ ਬਲਿ ਜਾਸ ॥
੨॥
੧॥
੩੩॥
ਕਾਨੜਾ ਮਹਲਾ ੫ ਘਰੁ ੬ ੴ ਸਤਿਗੁਰ ਪ੍ਰਸਾਦਿ ॥
ਜਗਤ ਉਧਾਰਨ ਨਾਮ ਪ੍ਰਿਅ ਤੇਰੈ ॥
ਨਵ ਨਿਧਿ ਨਾਮੁ ਨਿਧਾਨੁ ਹਰਿ ਕੇਰੈ ॥
ਹਰਿ ਰੰਗ ਰੰਗ ਰੰਗ ਅਨੂਪੇਰੈ ॥
ਕਾਹੇ ਰੇ ਮਨ ਮੋਹਿ ਮਗਨੇਰੈ ॥
ਨੈਨਹੁ ਦੇਖੁ ਸਾਧ ਦਰਸੇਰੈ ॥
ਸੋ ਪਾਵੈ ਜਿਸੁ ਲਿਖਤੁ ਲਿਲੇਰੈ ॥
੧॥
ਰਹਾਉ ॥
ਸੇਵਉ ਸਾਧ ਸੰਤ ਚਰਨੇਰੈ ॥
ਬਾਂਛਉ ਧੂਰਿ ਪਵਿਤ੍ਰ ਕਰੇਰੈ ॥
ਅਠਸਠਿ ਮਜਨੁ ਮੈਲੁ ਕਟੇਰੈ ॥
ਸਾਸਿ ਸਾਸਿ ਧਿਆਵਹੁ ਮੁਖੁ ਨਹੀ ਮੋਰੈ ॥
ਕਿਛੁ ਸੰਗਿ ਨ ਚਾਲੈ ਲਾਖ ਕਰੋਰੈ ॥
ਪ੍ਰਭ ਜੀ ਕੋ ਨਾਮੁ ਅੰਤਿ ਪੁਕਰੋਰੈ ॥
੧॥
ਮਨਸਾ ਮਾਨਿ ਏਕ ਨਿਰੰਕੇਰੈ ॥
ਸਗਲ ਤਿਆਗਹੁ ਭਾਉ ਦੂਜੇਰੈ ॥
ਕਵਨ ਕਹਾਂ ਹਉ ਗੁਨ ਪ੍ਰਿਅ ਤੇਰੈ ॥
ਬਰਨਿ ਨ ਸਾਕਉ ਏਕ ਟੁਲੇਰੈ ॥
ਦਰਸਨ ਪਿਆਸ ਬਹੁਤੁ ਮਨਿ ਮੇਰੈ ॥
ਮਿਲੁ ਨਾਨਕ ਦੇਵ ਜਗਤ ਗੁਰ ਕੇਰੈ ॥
੨॥
੧॥
੩੪॥