ਕਾਨੜਾ ਮਹਲਾ ੫ ਘਰੁ ੧੦ ੴ ਸਤਿਗੁਰ ਪ੍ਰਸਾਦਿ ॥
ਐਸੋ ਦਾਨੁ ਦੇਹੁ ਜੀ ਸੰਤਹੁ ਜਾਤ ਜੀਉ ਬਲਿਹਾਰਿ ॥
ਮਾਨ ਮੋਹੀ ਪੰਚ ਦੋਹੀ ਉਰਝਿ ਨਿਕਟਿ ਬਸਿਓ ਤਾਕੀ ਸਰਨਿ ਸਾਧੂਆ ਦੂਤ ਸੰਗੁ ਨਿਵਾਰਿ ॥
੧॥
ਰਹਾਉ ॥
ਕੋਟਿ ਜਨਮ ਜੋਨਿ ਭ੍ਰਮਿਓ ਹਾਰਿ ਪਰਿਓ ਦੁਆਰਿ ॥
੧॥
ਕਿਰਪਾ ਗੋਬਿੰਦ ਭਈ ਮਿਲਿਓ ਨਾਮੁ ਅਧਾਰੁ ॥
ਦੁਲਭ ਜਨਮੁ ਸਫਲੁ ਨਾਨਕ ਭਵ ਉਤਾਰਿ ਪਾਰਿ ॥
੨॥
੧॥
੪੫॥
ਕਾਨੜਾ ਮਹਲਾ ੫ ਘਰੁ ੧੧ ੴ ਸਤਿਗੁਰ ਪ੍ਰਸਾਦਿ ॥
ਸਹਜ ਸੁਭਾਏ ਆਪਨ ਆਏ ॥
ਕਛੂ ਨ ਜਾਨੌ ਕਛੂ ਦਿਖਾਏ ॥
ਪ੍ਰਭੁ ਮਿਲਿਓ ਸੁਖ ਬਾਲੇ ਭੋਲੇ ॥
੧॥
ਰਹਾਉ ॥
ਸੰਜੋਗਿ ਮਿਲਾਏ ਸਾਧ ਸੰਗਾਏ ॥
ਕਤਹੂ ਨ ਜਾਏ ਘਰਹਿ ਬਸਾਏ ॥
ਗੁਨ ਨਿਧਾਨੁ ਪ੍ਰਗਟਿਓ ਇਹ ਚੋਲੈ ॥
੧॥
ਚਰਨ ਲੁਭਾਏ ਆਨ ਤਜਾਏ ॥
ਥਾਨ ਥਨਾਏ ਸਰਬ ਸਮਾਏ ॥
ਰਸਕਿ ਰਸਕਿ ਨਾਨਕੁ ਗੁਨ ਬੋਲੈ ॥
੨॥
੧॥
੪੬॥
ਕਾਨੜਾ ਮਹਲਾ ੫ ॥
ਗੋਬਿੰਦ ਠਾਕੁਰ ਮਿਲਨ ਦੁਰਾਈਂ ॥
ਪਰਮਿਤਿ ਰੂਪੁ ਅਗੰਮ ਅਗੋਚਰ ਰਹਿਓ ਸਰਬ ਸਮਾਈ ॥
੧॥
ਰਹਾਉ ॥
ਕਹਨਿ ਭਵਨਿ ਨਾਹੀ ਪਾਇਓ ਪਾਇਓ ਅਨਿਕ ਉਕਤਿ ਚਤੁਰਾਈ ॥
੧॥
ਜਤਨ ਜਤਨ ਅਨਿਕ ਉਪਾਵ ਰੇ ਤਉ ਮਿਲਿਓ ਜਉ ਕਿਰਪਾਈ ॥
ਪ੍ਰਭੂ ਦਇਆਰ ਕ੍ਰਿਪਾਰ ਕ੍ਰਿਪਾ ਨਿਧਿ ਜਨ ਨਾਨਕ ਸੰਤ ਰੇਨਾਈ ॥
੨॥
੨॥
੪੭॥
ਕਾਨੜਾ ਮਹਲਾ ੫ ॥
ਮਾਈ ਸਿਮਰਤ ਰਾਮ ਰਾਮ ਰਾਮ ॥
ਪ੍ਰਭ ਬਿਨਾ ਨਾਹੀ ਹੋਰੁ ॥
ਚਿਤਵਉ ਚਰਨਾਰਬਿੰਦ ਸਾਸਨ ਨਿਸਿ ਭੋਰ ॥
੧॥
ਰਹਾਉ ॥
ਲਾਇ ਪ੍ਰੀਤਿ ਕੀਨ ਆਪਨ ਤੂਟਤ ਨਹੀ ਜੋਰੁ ॥
ਪ੍ਰਾਨ ਮਨੁ ਧਨੁ ਸਰਬਸੋੁ ਹਰਿ ਗੁਨ ਨਿਧੇ ਸੁਖ ਮੋਰ ॥
੧॥
ਈਤ ਊਤ ਰਾਮ ਪੂਰਨੁ ਨਿਰਖਤ ਰਿਦ ਖੋਰਿ ॥
ਸੰਤ ਸਰਨ ਤਰਨ ਨਾਨਕ ਬਿਨਸਿਓ ਦੁਖੁ ਘੋਰ ॥
੨॥
੩॥
੪੮॥
ਕਾਨੜਾ ਮਹਲਾ ੫ ॥
ਜਨ ਕੋ ਪ੍ਰਭੁ ਸੰਗੇ ਅਸਨੇਹੁ ॥
ਸਾਜਨੋ ਤੂ ਮੀਤੁ ਮੇਰਾ ਗ੍ਰਿਹਿ ਤੇਰੈ ਸਭੁ ਕੇਹੁ ॥
੧॥
ਰਹਾਉ ॥
ਮਾਨੁ ਮਾਂਗਉ ਤਾਨੁ ਮਾਂਗਉ ਧਨੁ ਲਖਮੀ ਸੁਤ ਦੇਹ ॥
੧॥
ਮੁਕਤਿ ਜੁਗਤਿ ਭੁਗਤਿ ਪੂਰਨ ਪਰਮਾਨੰਦ ਪਰਮ ਨਿਧਾਨ ॥