ਭੈ ਭਾਇ ਭਗਤਿ ਨਿਹਾਲ ਨਾਨਕ ਸਦਾ ਸਦਾ ਕੁਰਬਾਨ ॥
੨॥
੪॥
੪੯॥
ਕਾਨੜਾ ਮਹਲਾ ੫ ॥
ਕਰਤ ਕਰਤ ਚਰਚ ਚਰਚ ਚਰਚਰੀ ॥
ਜੋਗ ਧਿਆਨ ਭੇਖ ਗਿਆਨ ਫਿਰਤ ਫਿਰਤ ਧਰਤ ਧਰਤ ਧਰਚਰੀ ॥
੧॥
ਰਹਾਉ ॥
ਅਹੰ ਅਹੰ ਅਹੈ ਅਵਰ ਮੂੜ ਮੂੜ ਮੂੜ ਬਵਰਈ ॥
ਜਤਿ ਜਾਤ ਜਾਤ ਜਾਤ ਸਦਾ ਸਦਾ ਸਦਾ ਸਦਾ ਕਾਲ ਹਈ ॥
੧॥
ਮਾਨੁ ਮਾਨੁ ਮਾਨੁ ਤਿਆਗਿ ਮਿਰਤੁ ਮਿਰਤੁ ਨਿਕਟਿ ਨਿਕਟਿ ਸਦਾ ਹਈ ॥
ਹਰਿ ਹਰੇ ਹਰੇ ਭਾਜੁ ਕਹਤੁ ਨਾਨਕੁ ਸੁਨਹੁ ਰੇ ਮੂੜ ਬਿਨੁ ਭਜਨ ਭਜਨ ਭਜਨ ਅਹਿਲਾ ਜਨਮੁ ਗਈ ॥
੨॥
੫॥
੫੦॥
੧੨॥
੬੨॥
ਕਾਨੜਾ ਅਸਟਪਦੀਆ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਜਪਿ ਮਨ ਰਾਮ ਨਾਮੁ ਸੁਖੁ ਪਾਵੈਗੋ ॥
ਜਿਉ ਜਿਉ ਜਪੈ ਤਿਵੈ ਸੁਖੁ ਪਾਵੈ ਸਤਿਗੁਰੁ ਸੇਵਿ ਸਮਾਵੈਗੋ ॥
੧॥
ਰਹਾਉ ॥
ਭਗਤ ਜਨਾਂ ਕੀ ਖਿਨੁ ਖਿਨੁ ਲੋਚਾ ਨਾਮੁ ਜਪਤ ਸੁਖੁ ਪਾਵੈਗੋ ॥
ਅਨ ਰਸ ਸਾਦ ਗਏ ਸਭ ਨੀਕਰਿ ਬਿਨੁ ਨਾਵੈ ਕਿਛੁ ਨ ਸੁਖਾਵੈਗੋ ॥
੧॥
ਗੁਰਮਤਿ ਹਰਿ ਹਰਿ ਮੀਠਾ ਲਾਗਾ ਗੁਰੁ ਮੀਠੇ ਬਚਨ ਕਢਾਵੈਗੋ ॥
ਸਤਿਗੁਰ ਬਾਣੀ ਪੁਰਖੁ ਪੁਰਖੋਤਮ ਬਾਣੀ ਸਿਉ ਚਿਤੁ ਲਾਵੈਗੋ ॥
੨॥
ਗੁਰਬਾਣੀ ਸੁਨਤ ਮੇਰਾ ਮਨੁ ਦ੍ਰਵਿਆ ਮਨੁ ਭੀਨਾ ਨਿਜ ਘਰਿ ਆਵੈਗੋ ॥
ਤਹ ਅਨਹਤ ਧੁਨੀ ਬਾਜਹਿ ਨਿਤ ਬਾਜੇ ਨੀਝਰ ਧਾਰ ਚੁਆਵੈਗੋ ॥
੩॥
ਰਾਮ ਨਾਮੁ ਇਕੁ ਤਿਲ ਤਿਲ ਗਾਵੈ ਮਨੁ ਗੁਰਮਤਿ ਨਾਮਿ ਸਮਾਵੈਗੋ ॥
ਨਾਮੁ ਸੁਣੈ ਨਾਮੋ ਮਨਿ ਭਾਵੈ ਨਾਮੇ ਹੀ ਤ੍ਰਿਪਤਾਵੈਗੋ ॥
੪॥
ਕਨਿਕ ਕਨਿਕ ਪਹਿਰੇ ਬਹੁ ਕੰਗਨਾ ਕਾਪਰੁ ਭਾਂਤਿ ਬਨਾਵੈਗੋ ॥
ਨਾਮ ਬਿਨਾ ਸਭਿ ਫੀਕ ਫਿਕਾਨੇ ਜਨਮਿ ਮਰੈ ਫਿਰਿ ਆਵੈਗੋ ॥
੫॥
ਮਾਇਆ ਪਟਲ ਪਟਲ ਹੈ ਭਾਰੀ ਘਰੁ ਘੂਮਨਿ ਘੇਰਿ ਘੁਲਾਵੈਗੋ ॥
ਪਾਪ ਬਿਕਾਰ ਮਨੂਰ ਸਭਿ ਭਾਰੇ ਬਿਖੁ ਦੁਤਰੁ ਤਰਿਓ ਨ ਜਾਵੈਗੋ ॥
੬॥
ਭਉ ਬੈਰਾਗੁ ਭਇਆ ਹੈ ਬੋਹਿਥੁ ਗੁਰੁ ਖੇਵਟੁ ਸਬਦਿ ਤਰਾਵੈਗੋ ॥
ਰਾਮ ਨਾਮੁ ਹਰਿ ਭੇਟੀਐ ਹਰਿ ਰਾਮੈ ਨਾਮਿ ਸਮਾਵੈਗੋ ॥
੭॥
ਅਗਿਆਨਿ ਲਾਇ ਸਵਾਲਿਆ ਗੁਰ ਗਿਆਨੈ ਲਾਇ ਜਗਾਵੈਗੋ ॥
ਨਾਨਕ ਭਾਣੈ ਆਪਣੈ ਜਿਉ ਭਾਵੈ ਤਿਵੈ ਚਲਾਵੈਗੋ ॥
੮॥
੧॥
ਕਾਨੜਾ ਮਹਲਾ ੪ ॥
ਜਪਿ ਮਨ ਹਰਿ ਹਰਿ ਨਾਮੁ ਤਰਾਵੈਗੋ ॥
ਜੋ ਜੋ ਜਪੈ ਸੋਈ ਗਤਿ ਪਾਵੈ ਜਿਉ ਧ੍ਰੂ ਪ੍ਰਹਿਲਾਦੁ ਸਮਾਵੈਗੋ ॥
੧॥
ਰਹਾਉ ॥