ਕ੍ਰਿਪਾ ਕ੍ਰਿਪਾ ਕ੍ਰਿਪਾ ਕਰਿ ਹਰਿ ਜੀਉ ਕਰਿ ਕਿਰਪਾ ਨਾਮਿ ਲਗਾਵੈਗੋ ॥
ਕਰਿ ਕਿਰਪਾ ਸਤਿਗੁਰੂ ਮਿਲਾਵਹੁ ਮਿਲਿ ਸਤਿਗੁਰ ਨਾਮੁ ਧਿਆਵੈਗੋ ॥
੧॥
ਜਨਮ ਜਨਮ ਕੀ ਹਉਮੈ ਮਲੁ ਲਾਗੀ ਮਿਲਿ ਸੰਗਤਿ ਮਲੁ ਲਹਿ ਜਾਵੈਗੋ ॥
ਜਿਉ ਲੋਹਾ ਤਰਿਓ ਸੰਗਿ ਕਾਸਟ ਲਗਿ ਸਬਦਿ ਗੁਰੂ ਹਰਿ ਪਾਵੈਗੋ ॥
੨॥
ਸੰਗਤਿ ਸੰਤ ਮਿਲਹੁ ਸਤਸੰਗਤਿ ਮਿਲਿ ਸੰਗਤਿ ਹਰਿ ਰਸੁ ਆਵੈਗੋ ॥
ਬਿਨੁ ਸੰਗਤਿ ਕਰਮ ਕਰੈ ਅਭਿਮਾਨੀ ਕਢਿ ਪਾਣੀ ਚੀਕੜੁ ਪਾਵੈਗੋ ॥
੩॥
ਭਗਤ ਜਨਾ ਕੇ ਹਰਿ ਰਖਵਾਰੇ ਜਨ ਹਰਿ ਰਸੁ ਮੀਠ ਲਗਾਵੈਗੋ ॥
ਖਿਨੁ ਖਿਨੁ ਨਾਮੁ ਦੇਇ ਵਡਿਆਈ ਸਤਿਗੁਰ ਉਪਦੇਸਿ ਸਮਾਵੈਗੋ ॥
੪॥
ਭਗਤ ਜਨਾ ਕਉ ਸਦਾ ਨਿਵਿ ਰਹੀਐ ਜਨ ਨਿਵਹਿ ਤਾ ਫਲ ਗੁਨ ਪਾਵੈਗੋ ॥
ਜੋ ਨਿੰਦਾ ਦੁਸਟ ਕਰਹਿ ਭਗਤਾ ਕੀ ਹਰਨਾਖਸ ਜਿਉ ਪਚਿ ਜਾਵੈਗੋ ॥
੫॥
ਬ੍ਰਹਮ ਕਮਲ ਪੁਤੁ ਮੀਨ ਬਿਆਸਾ ਤਪੁ ਤਾਪਨ ਪੂਜ ਕਰਾਵੈਗੋ ॥
ਜੋ ਜੋ ਭਗਤੁ ਹੋਇ ਸੋ ਪੂਜਹੁ ਭਰਮਨ ਭਰਮੁ ਚੁਕਾਵੈਗੋ ॥
੬॥
ਜਾਤ ਨਜਾਤਿ ਦੇਖਿ ਮਤ ਭਰਮਹੁ ਸੁਕ ਜਨਕ ਪਗੀਂ ਲਗਿ ਧਿਆਵੈਗੋ ॥
ਜੂਠਨ ਜੂਠਿ ਪਈ ਸਿਰ ਊਪਰਿ ਖਿਨੁ ਮਨੂਆ ਤਿਲੁ ਨ ਡੁਲਾਵੈਗੋ ॥
੭॥
ਜਨਕ ਜਨਕ ਬੈਠੇ ਸਿੰਘਾਸਨਿ ਨਉ ਮੁਨੀ ਧੂਰਿ ਲੈ ਲਾਵੈਗੋ ॥
ਨਾਨਕ ਕ੍ਰਿਪਾ ਕ੍ਰਿਪਾ ਕਰਿ ਠਾਕੁਰ ਮੈ ਦਾਸਨਿ ਦਾਸ ਕਰਾਵੈਗੋ ॥
੮॥
੨॥
ਕਾਨੜਾ ਮਹਲਾ ੪ ॥
ਮਨੁ ਗੁਰਮਤਿ ਰਸਿ ਗੁਨ ਗਾਵੈਗੋ ॥
ਜਿਹਵਾ ਏਕ ਹੋਇ ਲਖ ਕੋਟੀ ਲਖ ਕੋਟੀ ਕੋਟਿ ਧਿਆਵੈਗੋ ॥
੧॥
ਰਹਾਉ ॥
ਸਹਸ ਫਨੀ ਜਪਿਓ ਸੇਖਨਾਗੈ ਹਰਿ ਜਪਤਿਆ ਅੰਤੁ ਨ ਪਾਵੈਗੋ ॥
ਤੂ ਅਥਾਹੁ ਅਤਿ ਅਗਮੁ ਅਗਮੁ ਹੈ ਮਤਿ ਗੁਰਮਤਿ ਮਨੁ ਠਹਰਾਵੈਗੋ ॥
੧॥
ਜਿਨ ਤੂ ਜਪਿਓ ਤੇਈ ਜਨ ਨੀਕੇ ਹਰਿ ਜਪਤਿਅਹੁ ਕਉ ਸੁਖੁ ਪਾਵੈਗੋ ॥
ਬਿਦਰ ਦਾਸੀ ਸੁਤੁ ਛੋਕ ਛੋਹਰਾ ਕ੍ਰਿਸਨੁ ਅੰਕਿ ਗਲਿ ਲਾਵੈਗੋ ॥
੨॥
ਜਲ ਤੇ ਓਪਤਿ ਭਈ ਹੈ ਕਾਸਟ ਕਾਸਟ ਅੰਗਿ ਤਰਾਵੈਗੋ ॥
ਰਾਮ ਜਨਾ ਹਰਿ ਆਪਿ ਸਵਾਰੇ ਅਪਨਾ ਬਿਰਦੁ ਰਖਾਵੈਗੋ ॥
੩॥
ਹਮ ਪਾਥਰ ਲੋਹ ਲੋਹ ਬਡ ਪਾਥਰ ਗੁਰ ਸੰਗਤਿ ਨਾਵ ਤਰਾਵੈਗੋ ॥
ਜਿਉ ਸਤਸੰਗਤਿ ਤਰਿਓ ਜੁਲਾਹੋ ਸੰਤ ਜਨਾ ਮਨਿ ਭਾਵੈਗੋ ॥
੪॥
ਖਰੇ ਖਰੋਏ ਬੈਠਤ ਊਠਤ ਮਾਰਗਿ ਪੰਥਿ ਧਿਆਵੈਗੋ ॥
ਸਤਿਗੁਰ ਬਚਨ ਬਚਨ ਹੈ ਸਤਿਗੁਰ ਪਾਧਰੁ ਮੁਕਤਿ ਜਨਾਵੈਗੋ ॥
੫॥
ਸਾਸਨਿ ਸਾਸਿ ਸਾਸਿ ਬਲੁ ਪਾਈ ਹੈ ਨਿਹਸਾਸਨਿ ਨਾਮੁ ਧਿਆਵੈਗੋ ॥
ਗੁਰ ਪਰਸਾਦੀ ਹਉਮੈ ਬੂਝੈ ਤੌ ਗੁਰਮਤਿ ਨਾਮਿ ਸਮਾਵੈਗੋ ॥
੬॥