ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
1309
ਪਾਵਨ ਅੰਗ 1309 / 1430

ਕ੍ਰਿਪਾ ਕ੍ਰਿਪਾ ਕ੍ਰਿਪਾ ਕਰਿ ਹਰਿ ਜੀਉ ਕਰਿ ਕਿਰਪਾ ਨਾਮਿ ਲਗਾਵੈਗੋ ॥

ਕਰਿ ਕਿਰਪਾ ਸਤਿਗੁਰੂ ਮਿਲਾਵਹੁ ਮਿਲਿ ਸਤਿਗੁਰ ਨਾਮੁ ਧਿਆਵੈਗੋ ॥

੧॥

ਜਨਮ ਜਨਮ ਕੀ ਹਉਮੈ ਮਲੁ ਲਾਗੀ ਮਿਲਿ ਸੰਗਤਿ ਮਲੁ ਲਹਿ ਜਾਵੈਗੋ ॥

ਜਿਉ ਲੋਹਾ ਤਰਿਓ ਸੰਗਿ ਕਾਸਟ ਲਗਿ ਸਬਦਿ ਗੁਰੂ ਹਰਿ ਪਾਵੈਗੋ ॥

੨॥

ਸੰਗਤਿ ਸੰਤ ਮਿਲਹੁ ਸਤਸੰਗਤਿ ਮਿਲਿ ਸੰਗਤਿ ਹਰਿ ਰਸੁ ਆਵੈਗੋ ॥

ਬਿਨੁ ਸੰਗਤਿ ਕਰਮ ਕਰੈ ਅਭਿਮਾਨੀ ਕਢਿ ਪਾਣੀ ਚੀਕੜੁ ਪਾਵੈਗੋ ॥

੩॥

ਭਗਤ ਜਨਾ ਕੇ ਹਰਿ ਰਖਵਾਰੇ ਜਨ ਹਰਿ ਰਸੁ ਮੀਠ ਲਗਾਵੈਗੋ ॥

ਖਿਨੁ ਖਿਨੁ ਨਾਮੁ ਦੇਇ ਵਡਿਆਈ ਸਤਿਗੁਰ ਉਪਦੇਸਿ ਸਮਾਵੈਗੋ ॥

੪॥

ਭਗਤ ਜਨਾ ਕਉ ਸਦਾ ਨਿਵਿ ਰਹੀਐ ਜਨ ਨਿਵਹਿ ਤਾ ਫਲ ਗੁਨ ਪਾਵੈਗੋ ॥

ਜੋ ਨਿੰਦਾ ਦੁਸਟ ਕਰਹਿ ਭਗਤਾ ਕੀ ਹਰਨਾਖਸ ਜਿਉ ਪਚਿ ਜਾਵੈਗੋ ॥

੫॥

ਬ੍ਰਹਮ ਕਮਲ ਪੁਤੁ ਮੀਨ ਬਿਆਸਾ ਤਪੁ ਤਾਪਨ ਪੂਜ ਕਰਾਵੈਗੋ ॥

ਜੋ ਜੋ ਭਗਤੁ ਹੋਇ ਸੋ ਪੂਜਹੁ ਭਰਮਨ ਭਰਮੁ ਚੁਕਾਵੈਗੋ ॥

੬॥

ਜਾਤ ਨਜਾਤਿ ਦੇਖਿ ਮਤ ਭਰਮਹੁ ਸੁਕ ਜਨਕ ਪਗੀਂ ਲਗਿ ਧਿਆਵੈਗੋ ॥

ਜੂਠਨ ਜੂਠਿ ਪਈ ਸਿਰ ਊਪਰਿ ਖਿਨੁ ਮਨੂਆ ਤਿਲੁ ਨ ਡੁਲਾਵੈਗੋ ॥

੭॥

ਜਨਕ ਜਨਕ ਬੈਠੇ ਸਿੰਘਾਸਨਿ ਨਉ ਮੁਨੀ ਧੂਰਿ ਲੈ ਲਾਵੈਗੋ ॥

ਨਾਨਕ ਕ੍ਰਿਪਾ ਕ੍ਰਿਪਾ ਕਰਿ ਠਾਕੁਰ ਮੈ ਦਾਸਨਿ ਦਾਸ ਕਰਾਵੈਗੋ ॥

੮॥

੨॥

ਕਾਨੜਾ ਮਹਲਾ ੪ ॥

ਮਨੁ ਗੁਰਮਤਿ ਰਸਿ ਗੁਨ ਗਾਵੈਗੋ ॥

ਜਿਹਵਾ ਏਕ ਹੋਇ ਲਖ ਕੋਟੀ ਲਖ ਕੋਟੀ ਕੋਟਿ ਧਿਆਵੈਗੋ ॥

੧॥

ਰਹਾਉ ॥

ਸਹਸ ਫਨੀ ਜਪਿਓ ਸੇਖਨਾਗੈ ਹਰਿ ਜਪਤਿਆ ਅੰਤੁ ਨ ਪਾਵੈਗੋ ॥

ਤੂ ਅਥਾਹੁ ਅਤਿ ਅਗਮੁ ਅਗਮੁ ਹੈ ਮਤਿ ਗੁਰਮਤਿ ਮਨੁ ਠਹਰਾਵੈਗੋ ॥

੧॥

ਜਿਨ ਤੂ ਜਪਿਓ ਤੇਈ ਜਨ ਨੀਕੇ ਹਰਿ ਜਪਤਿਅਹੁ ਕਉ ਸੁਖੁ ਪਾਵੈਗੋ ॥

ਬਿਦਰ ਦਾਸੀ ਸੁਤੁ ਛੋਕ ਛੋਹਰਾ ਕ੍ਰਿਸਨੁ ਅੰਕਿ ਗਲਿ ਲਾਵੈਗੋ ॥

੨॥

ਜਲ ਤੇ ਓਪਤਿ ਭਈ ਹੈ ਕਾਸਟ ਕਾਸਟ ਅੰਗਿ ਤਰਾਵੈਗੋ ॥

ਰਾਮ ਜਨਾ ਹਰਿ ਆਪਿ ਸਵਾਰੇ ਅਪਨਾ ਬਿਰਦੁ ਰਖਾਵੈਗੋ ॥

੩॥

ਹਮ ਪਾਥਰ ਲੋਹ ਲੋਹ ਬਡ ਪਾਥਰ ਗੁਰ ਸੰਗਤਿ ਨਾਵ ਤਰਾਵੈਗੋ ॥

ਜਿਉ ਸਤਸੰਗਤਿ ਤਰਿਓ ਜੁਲਾਹੋ ਸੰਤ ਜਨਾ ਮਨਿ ਭਾਵੈਗੋ ॥

੪॥

ਖਰੇ ਖਰੋਏ ਬੈਠਤ ਊਠਤ ਮਾਰਗਿ ਪੰਥਿ ਧਿਆਵੈਗੋ ॥

ਸਤਿਗੁਰ ਬਚਨ ਬਚਨ ਹੈ ਸਤਿਗੁਰ ਪਾਧਰੁ ਮੁਕਤਿ ਜਨਾਵੈਗੋ ॥

੫॥

ਸਾਸਨਿ ਸਾਸਿ ਸਾਸਿ ਬਲੁ ਪਾਈ ਹੈ ਨਿਹਸਾਸਨਿ ਨਾਮੁ ਧਿਆਵੈਗੋ ॥

ਗੁਰ ਪਰਸਾਦੀ ਹਉਮੈ ਬੂਝੈ ਤੌ ਗੁਰਮਤਿ ਨਾਮਿ ਸਮਾਵੈਗੋ ॥

੬॥

SikhiAt.Net
1309 ×