ਪੰਕਜ ਮੋਹ ਨਿਘਰਤੁ ਹੈ ਪ੍ਰਾਨੀ ਗੁਰੁ ਨਿਘਰਤ ਕਾਢਿ ਕਢਾਵੈਗੋ ॥
ਤ੍ਰਾਹਿ ਤ੍ਰਾਹਿ ਸਰਨਿ ਜਨ ਆਏ ਗੁਰੁ ਹਾਥੀ ਦੇ ਨਿਕਲਾਵੈਗੋ ॥
੪॥
ਸੁਪਨੰਤਰੁ ਸੰਸਾਰੁ ਸਭੁ ਬਾਜੀ ਸਭੁ ਬਾਜੀ ਖੇਲੁ ਖਿਲਾਵੈਗੋ ॥
ਲਾਹਾ ਨਾਮੁ ਗੁਰਮਤਿ ਲੈ ਚਾਲਹੁ ਹਰਿ ਦਰਗਹ ਪੈਧਾ ਜਾਵੈਗੋ ॥
੫॥
ਹਉਮੈ ਕਰੈ ਕਰਾਵੈ ਹਉਮੈ ਪਾਪ ਕੋਇਲੇ ਆਨਿ ਜਮਾਵੈਗੋ ॥
ਆਇਆ ਕਾਲੁ ਦੁਖਦਾਈ ਹੋਏ ਜੋ ਬੀਜੇ ਸੋ ਖਵਲਾਵੈਗੋ ॥
੬॥
ਸੰਤਹੁ ਰਾਮ ਨਾਮੁ ਧਨੁ ਸੰਚਹੁ ਲੈ ਖਰਚੁ ਚਲੇ ਪਤਿ ਪਾਵੈਗੋ ॥
ਖਾਇ ਖਰਚਿ ਦੇਵਹਿ ਬਹੁਤੇਰਾ ਹਰਿ ਦੇਦੇ ਤੋਟਿ ਨ ਆਵੈਗੋ ॥
੭॥
ਰਾਮ ਨਾਮ ਧਨੁ ਹੈ ਰਿਦ ਅੰਤਰਿ ਧਨੁ ਗੁਰ ਸਰਣਾਈ ਪਾਵੈਗੋ ॥
ਨਾਨਕ ਦਇਆ ਦਇਆ ਕਰਿ ਦੀਨੀ ਦੁਖੁ ਦਾਲਦੁ ਭੰਜਿ ਸਮਾਵੈਗੋ ॥
੮॥
੫॥
ਕਾਨੜਾ ਮਹਲਾ ੪ ॥
ਮਨੁ ਸਤਿਗੁਰ ਸਰਨਿ ਧਿਆਵੈਗੋ ॥
ਲੋਹਾ ਹਿਰਨੁ ਹੋਵੈ ਸੰਗਿ ਪਾਰਸ ਗੁਨੁ ਪਾਰਸ ਕੋ ਹੋਇ ਆਵੈਗੋ ॥
੧॥
ਰਹਾਉ ॥
ਸਤਿਗੁਰੁ ਮਹਾ ਪੁਰਖੁ ਹੈ ਪਾਰਸੁ ਜੋ ਲਾਗੈ ਸੋ ਫਲੁ ਪਾਵੈਗੋ ॥
ਜਿਉ ਗੁਰ ਉਪਦੇਸਿ ਤਰੇ ਪ੍ਰਹਿਲਾਦਾ ਗੁਰੁ ਸੇਵਕ ਪੈਜ ਰਖਾਵੈਗੋ ॥
੧॥
ਸਤਿਗੁਰ ਬਚਨੁ ਬਚਨੁ ਹੈ ਨੀਕੋ ਗੁਰ ਬਚਨੀ ਅੰਮ੍ਰਿਤੁ ਪਾਵੈਗੋ ॥
ਜਿਉ ਅੰਬਰੀਕਿ ਅਮਰਾ ਪਦ ਪਾਏ ਸਤਿਗੁਰ ਮੁਖ ਬਚਨ ਧਿਆਵੈਗੋ ॥
੨॥
ਸਤਿਗੁਰ ਸਰਨਿ ਸਰਨਿ ਮਨਿ ਭਾਈ ਸੁਧਾ ਸੁਧਾ ਕਰਿ ਧਿਆਵੈਗੋ ॥
ਦਇਆਲ ਦੀਨ ਭਏ ਹੈ ਸਤਿਗੁਰ ਹਰਿ ਮਾਰਗੁ ਪੰਥੁ ਦਿਖਾਵੈਗੋ ॥
੩॥
ਸਤਿਗੁਰ ਸਰਨਿ ਪਏ ਸੇ ਥਾਪੇ ਤਿਨ ਰਾਖਨ ਕਉ ਪ੍ਰਭੁ ਆਵੈਗੋ ॥
ਜੇ ਕੋ ਸਰੁ ਸੰਧੈ ਜਨ ਊਪਰਿ ਫਿਰਿ ਉਲਟੋ ਤਿਸੈ ਲਗਾਵੈਗੋ ॥
੪॥
ਹਰਿ ਹਰਿ ਹਰਿ ਹਰਿ ਹਰਿ ਸਰੁ ਸੇਵਹਿ ਤਿਨ ਦਰਗਹ ਮਾਨੁ ਦਿਵਾਵੈਗੋ ॥
ਗੁਰਮਤਿ ਗੁਰਮਤਿ ਗੁਰਮਤਿ ਧਿਆਵਹਿ ਹਰਿ ਗਲਿ ਮਿਲਿ ਮੇਲਿ ਮਿਲਾਵੈਗੋ ॥
੫॥
ਗੁਰਮੁਖਿ ਨਾਦੁ ਬੇਦੁ ਹੈ ਗੁਰਮੁਖਿ ਗੁਰ ਪਰਚੈ ਨਾਮੁ ਧਿਆਵੈਗੋ ॥
ਹਰਿ ਹਰਿ ਰੂਪੁ ਹਰਿ ਰੂਪੋ ਹੋਵੈ ਹਰਿ ਜਨ ਕਉ ਪੂਜ ਕਰਾਵੈਗੋ ॥
੬॥
ਸਾਕਤ ਨਰ ਸਤਿਗੁਰੁ ਨਹੀ ਕੀਆ ਤੇ ਬੇਮੁਖ ਹਰਿ ਭਰਮਾਵੈਗੋ ॥
ਲੋਭ ਲਹਰਿ ਸੁਆਨ ਕੀ ਸੰਗਤਿ ਬਿਖੁ ਮਾਇਆ ਕਰੰਗਿ ਲਗਾਵੈਗੋ ॥
੭॥
ਰਾਮ ਨਾਮੁ ਸਭ ਜਗ ਕਾ ਤਾਰਕੁ ਲਗਿ ਸੰਗਤਿ ਨਾਮੁ ਧਿਆਵੈਗੋ ॥
ਨਾਨਕ ਰਾਖੁ ਰਾਖੁ ਪ੍ਰਭ ਮੇਰੇ ਸਤਸੰਗਤਿ ਰਾਖਿ ਸਮਾਵੈਗੋ ॥
੮॥
੬॥
ਛਕਾ ੧ ॥