ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
1318
ਪਾਵਨ ਅੰਗ 1318 / 1430

ਮਃ ੪ ॥

ਅਖੀ ਪ੍ਰੇਮਿ ਕਸਾਈਆ ਹਰਿ ਹਰਿ ਨਾਮੁ ਪਿਖੰਨ੍ਹਿ ॥

ਜੇ ਕਰਿ ਦੂਜਾ ਦੇਖਦੇ ਜਨ ਨਾਨਕ ਕਢਿ ਦਿਚੰਨ੍ਹਿ ॥

੨॥

ਪਉੜੀ ॥

ਜਲਿ ਥਲਿ ਮਹੀਅਲਿ ਪੂਰਨੋ ਅਪਰੰਪਰੁ ਸੋਈ ॥

ਜੀਅ ਜੰਤ ਪ੍ਰਤਿਪਾਲਦਾ ਜੋ ਕਰੇ ਸੁ ਹੋਈ ॥

ਮਾਤ ਪਿਤਾ ਸੁਤ ਭ੍ਰਾਤ ਮੀਤ ਤਿਸੁ ਬਿਨੁ ਨਹੀ ਕੋਈ ॥

ਘਟਿ ਘਟਿ ਅੰਤਰਿ ਰਵਿ ਰਹਿਆ ਜਪਿਅਹੁ ਜਨ ਕੋਈ ॥

ਸਗਲ ਜਪਹੁ ਗੋਪਾਲ ਗੁਨ ਪਰਗਟੁ ਸਭ ਲੋਈ ॥

੧੩॥

ਸਲੋਕ ਮਃ ੪ ॥

ਗੁਰਮੁਖਿ ਮਿਲੇ ਸਿ ਸਜਣਾ ਹਰਿ ਪ੍ਰਭ ਪਾਇਆ ਰੰਗੁ ॥

ਜਨ ਨਾਨਕ ਨਾਮੁ ਸਲਾਹਿ ਤੂ ਲੁਡਿ ਲੁਡਿ ਦਰਗਹਿ ਵੰਞੁ ॥

੧॥

ਮਃ ੪ ॥

ਹਰਿ ਤੂਹੈ ਦਾਤਾ ਸਭਸ ਦਾ ਸਭਿ ਜੀਅ ਤੁਮ੍ਹਾਰੇ ॥

ਸਭਿ ਤੁਧੈ ਨੋ ਆਰਾਧਦੇ ਦਾਨੁ ਦੇਹਿ ਪਿਆਰੇ ॥

ਹਰਿ ਦਾਤੈ ਦਾਤਾਰਿ ਹਥੁ ਕਢਿਆ ਮੀਹੁ ਵੁਠਾ ਸੈਸਾਰੇ ॥

ਅੰਨੁ ਜੰਮਿਆ ਖੇਤੀ ਭਾਉ ਕਰਿ ਹਰਿ ਨਾਮੁ ਸਮ੍ਹਾਰੇ ॥

ਜਨੁ ਨਾਨਕੁ ਮੰਗੈ ਦਾਨੁ ਪ੍ਰਭ ਹਰਿ ਨਾਮੁ ਅਧਾਰੇ ॥

੨॥

ਪਉੜੀ ॥

ਇਛਾ ਮਨ ਕੀ ਪੂਰੀਐ ਜਪੀਐ ਸੁਖ ਸਾਗਰੁ ॥

ਹਰਿ ਕੇ ਚਰਨ ਅਰਾਧੀਅਹਿ ਗੁਰ ਸਬਦਿ ਰਤਨਾਗਰੁ ॥

ਮਿਲਿ ਸਾਧੂ ਸੰਗਿ ਉਧਾਰੁ ਹੋਇ ਫਾਟੈ ਜਮ ਕਾਗਰੁ ॥

ਜਨਮ ਪਦਾਰਥੁ ਜੀਤੀਐ ਜਪਿ ਹਰਿ ਬੈਰਾਗਰੁ ॥

ਸਭਿ ਪਵਹੁ ਸਰਨਿ ਸਤਿਗੁਰੂ ਕੀ ਬਿਨਸੈ ਦੁਖ ਦਾਗਰੁ ॥

੧੪॥

ਸਲੋਕ ਮਃ ੪ ॥

ਹਉ ਢੂੰਢੇਂਦੀ ਸਜਣਾ ਸਜਣੁ ਮੈਡੈ ਨਾਲਿ ॥

ਜਨ ਨਾਨਕ ਅਲਖੁ ਨ ਲਖੀਐ ਗੁਰਮੁਖਿ ਦੇਹਿ ਦਿਖਾਲਿ ॥

੧॥

ਮਃ ੪ ॥

ਨਾਨਕ ਪ੍ਰੀਤਿ ਲਾਈ ਤਿਨਿ ਸਚੈ ਤਿਸੁ ਬਿਨੁ ਰਹਣੁ ਨ ਜਾਈ ॥

ਸਤਿਗੁਰੁ ਮਿਲੈ ਤ ਪੂਰਾ ਪਾਈਐ ਹਰਿ ਰਸਿ ਰਸਨ ਰਸਾਈ ॥

੨॥

ਪਉੜੀ ॥

ਕੋਈ ਗਾਵੈ ਕੋ ਸੁਣੈ ਕੋ ਉਚਰਿ ਸੁਨਾਵੈ ॥

ਜਨਮ ਜਨਮ ਕੀ ਮਲੁ ਉਤਰੈ ਮਨ ਚਿੰਦਿਆ ਪਾਵੈ ॥

ਆਵਣੁ ਜਾਣਾ ਮੇਟੀਐ ਹਰਿ ਕੇ ਗੁਣ ਗਾਵੈ ॥

ਆਪਿ ਤਰਹਿ ਸੰਗੀ ਤਰਾਹਿ ਸਭ ਕੁਟੰਬੁ ਤਰਾਵੈ ॥

ਜਨੁ ਨਾਨਕੁ ਤਿਸੁ ਬਲਿਹਾਰਣੈ ਜੋ ਮੇਰੇ ਹਰਿ ਪ੍ਰਭ ਭਾਵੈ ॥

੧੫॥

੧॥

ਸੁਧੁ ॥

ਰਾਗੁ ਕਾਨੜਾ ਬਾਣੀ ਨਾਮਦੇਵ ਜੀਉ ਕੀ ੴ ਸਤਿਗੁਰ ਪ੍ਰਸਾਦਿ ॥

ਐਸੋ ਰਾਮ ਰਾਇ ਅੰਤਰਜਾਮੀ ॥

ਜੈਸੇ ਦਰਪਨ ਮਾਹਿ ਬਦਨ ਪਰਵਾਨੀ ॥

੧॥

ਰਹਾਉ ॥

ਬਸੈ ਘਟਾ ਘਟ ਲੀਪ ਨ ਛੀਪੈ ॥

ਬੰਧਨ ਮੁਕਤਾ ਜਾਤੁ ਨ ਦੀਸੈ ॥

੧॥

ਪਾਨੀ ਮਾਹਿ ਦੇਖੁ ਮੁਖੁ ਜੈਸਾ ॥

ਨਾਮੇ ਕੋ ਸੁਆਮੀ ਬੀਠਲੁ ਐਸਾ ॥

੨॥

੧॥

SikhiAt.Net
1318 ×