ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
1319
ਪਾਵਨ ਅੰਗ 1319 / 1430

ਰਾਗੁ ਕਲਿਆਨ ਮਹਲਾ ੪ ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਮਾ ਰਮ ਰਾਮੈ ਅੰਤੁ ਨ ਪਾਇਆ ॥

ਹਮ ਬਾਰਿਕ ਪ੍ਰਤਿਪਾਰੇ ਤੁਮਰੇ ਤੂ ਬਡ ਪੁਰਖੁ ਪਿਤਾ ਮੇਰਾ ਮਾਇਆ ॥

੧॥

ਰਹਾਉ ॥

ਹਰਿ ਕੇ ਨਾਮ ਅਸੰਖ ਅਗਮ ਹਹਿ ਅਗਮ ਅਗਮ ਹਰਿ ਰਾਇਆ ॥

ਗੁਣੀ ਗਿਆਨੀ ਸੁਰਤਿ ਬਹੁ ਕੀਨੀ ਇਕੁ ਤਿਲੁ ਨਹੀ ਕੀਮਤਿ ਪਾਇਆ ॥

੧॥

ਗੋਬਿਦ ਗੁਣ ਗੋਬਿਦ ਸਦ ਗਾਵਹਿ ਗੁਣ ਗੋਬਿਦ ਅੰਤੁ ਨ ਪਾਇਆ ॥

ਤੂ ਅਮਿਤਿ ਅਤੋਲੁ ਅਪਰੰਪਰ ਸੁਆਮੀ ਬਹੁ ਜਪੀਐ ਥਾਹ ਨ ਪਾਇਆ ॥

੨॥

ਉਸਤਤਿ ਕਰਹਿ ਤੁਮਰੀ ਜਨ ਮਾਧੌ ਗੁਨ ਗਾਵਹਿ ਹਰਿ ਰਾਇਆ ॥

ਤੁਮ੍ਹ ਜਲ ਨਿਧਿ ਹਮ ਮੀਨੇ ਤੁਮਰੇ ਤੇਰਾ ਅੰਤੁ ਨ ਕਤਹੂ ਪਾਇਆ ॥

੩॥

ਜਨ ਕਉ ਕ੍ਰਿਪਾ ਕਰਹੁ ਮਧਸੂਦਨ ਹਰਿ ਦੇਵਹੁ ਨਾਮੁ ਜਪਾਇਆ ॥

ਮੈ ਮੂਰਖ ਅੰਧੁਲੇ ਨਾਮੁ ਟੇਕ ਹੈ ਜਨ ਨਾਨਕ ਗੁਰਮੁਖਿ ਪਾਇਆ ॥

੪॥

੧॥

ਕਲਿਆਨੁ ਮਹਲਾ ੪ ॥

ਹਰਿ ਜਨੁ ਗੁਨ ਗਾਵਤ ਹਸਿਆ ॥

ਹਰਿ ਹਰਿ ਭਗਤਿ ਬਨੀ ਮਤਿ ਗੁਰਮਤਿ ਧੁਰਿ ਮਸਤਕਿ ਪ੍ਰਭਿ ਲਿਖਿਆ ॥

੧॥

ਰਹਾਉ ॥

ਗੁਰ ਕੇ ਪਗ ਸਿਮਰਉ ਦਿਨੁ ਰਾਤੀ ਮਨਿ ਹਰਿ ਹਰਿ ਹਰਿ ਬਸਿਆ ॥

ਹਰਿ ਹਰਿ ਹਰਿ ਕੀਰਤਿ ਜਗਿ ਸਾਰੀ ਘਸਿ ਚੰਦਨੁ ਜਸੁ ਘਸਿਆ ॥

੧॥

ਹਰਿ ਜਨ ਹਰਿ ਹਰਿ ਹਰਿ ਲਿਵ ਲਾਈ ਸਭਿ ਸਾਕਤ ਖੋਜਿ ਪਇਆ ॥

ਜਿਉ ਕਿਰਤ ਸੰਜੋਗਿ ਚਲਿਓ ਨਰ ਨਿੰਦਕੁ ਪਗੁ ਨਾਗਨਿ ਛੁਹਿ ਜਲਿਆ ॥

੨॥

ਜਨ ਕੇ ਤੁਮ੍ਹ ਹਰਿ ਰਾਖੇ ਸੁਆਮੀ ਤੁਮ੍ਹ ਜੁਗਿ ਜੁਗਿ ਜਨ ਰਖਿਆ ॥

ਕਹਾ ਭਇਆ ਦੈਤਿ ਕਰੀ ਬਖੀਲੀ ਸਭ ਕਰਿ ਕਰਿ ਝਰਿ ਪਰਿਆ ॥

੩॥

ਜੇਤੇ ਜੀਅ ਜੰਤ ਪ੍ਰਭਿ ਕੀਏ ਸਭਿ ਕਾਲੈ ਮੁਖਿ ਗ੍ਰਸਿਆ ॥

ਹਰਿ ਜਨ ਹਰਿ ਹਰਿ ਹਰਿ ਪ੍ਰਭਿ ਰਾਖੇ ਜਨ ਨਾਨਕ ਸਰਨਿ ਪਇਆ ॥

੪॥

੨॥

ਕਲਿਆਨ ਮਹਲਾ ੪ ॥

SikhiAt.Net
1319 ×