ਦੂਖਾ ਤੇ ਸੁਖ ਊਪਜਹਿ ਸੂਖੀ ਹੋਵਹਿ ਦੂਖ ॥
ਜਿਤੁ ਮੁਖਿ ਤੂ ਸਾਲਾਹੀਅਹਿ ਤਿਤੁ ਮੁਖਿ ਕੈਸੀ ਭੂਖ ॥
੩॥
ਨਾਨਕ ਮੂਰਖੁ ਏਕੁ ਤੂ ਅਵਰੁ ਭਲਾ ਸੈਸਾਰੁ ॥
ਜਿਤੁ ਤਨਿ ਨਾਮੁ ਨ ਊਪਜੈ ਸੇ ਤਨ ਹੋਹਿ ਖੁਆਰ ॥
੪॥
੨॥
ਪ੍ਰਭਾਤੀ ਮਹਲਾ ੧ ॥
ਜੈ ਕਾਰਣਿ ਬੇਦ ਬ੍ਰਹਮੈ ਉਚਰੇ ਸੰਕਰਿ ਛੋਡੀ ਮਾਇਆ ॥
ਜੈ ਕਾਰਣਿ ਸਿਧ ਭਏ ਉਦਾਸੀ ਦੇਵੀ ਮਰਮੁ ਨ ਪਾਇਆ ॥
੧॥
ਬਾਬਾ ਮਨਿ ਸਾਚਾ ਮੁਖਿ ਸਾਚਾ ਕਹੀਐ ਤਰੀਐ ਸਾਚਾ ਹੋਈ ॥
ਦੁਸਮਨੁ ਦੂਖੁ ਨ ਆਵੈ ਨੇੜੈ ਹਰਿ ਮਤਿ ਪਾਵੈ ਕੋਈ ॥
੧॥
ਰਹਾਉ ॥
ਅਗਨਿ ਬਿੰਬ ਪਵਣੈ ਕੀ ਬਾਣੀ ਤੀਨਿ ਨਾਮ ਕੇ ਦਾਸਾ ॥
ਤੇ ਤਸਕਰ ਜੋ ਨਾਮੁ ਨ ਲੇਵਹਿ ਵਾਸਹਿ ਕੋਟ ਪੰਚਾਸਾ ॥
੨॥
ਜੇ ਕੋ ਏਕ ਕਰੈ ਚੰਗਿਆਈ ਮਨਿ ਚਿਤਿ ਬਹੁਤੁ ਬਫਾਵੈ ॥
ਏਤੇ ਗੁਣ ਏਤੀਆ ਚੰਗਿਆਈਆ ਦੇਇ ਨ ਪਛੋਤਾਵੈ ॥
੩॥
ਤੁਧੁ ਸਾਲਾਹਨਿ ਤਿਨ ਧਨੁ ਪਲੈ ਨਾਨਕ ਕਾ ਧਨੁ ਸੋਈ ॥
ਜੇ ਕੋ ਜੀਉ ਕਹੈ ਓਨਾ ਕਉ ਜਮ ਕੀ ਤਲਬ ਨ ਹੋਈ ॥
੪॥
੩॥
ਪ੍ਰਭਾਤੀ ਮਹਲਾ ੧ ॥
ਜਾ ਕੈ ਰੂਪੁ ਨਾਹੀ ਜਾਤਿ ਨਾਹੀ ਨਾਹੀ ਮੁਖੁ ਮਾਸਾ ॥
ਸਤਿਗੁਰਿ ਮਿਲੇ ਨਿਰੰਜਨੁ ਪਾਇਆ ਤੇਰੈ ਨਾਮਿ ਹੈ ਨਿਵਾਸਾ ॥
੧॥
ਅਉਧੂ ਸਹਜੇ ਤਤੁ ਬੀਚਾਰਿ ॥
ਜਾ ਤੇ ਫਿਰਿ ਨ ਆਵਹੁ ਸੈਸਾਰਿ ॥
੧॥
ਰਹਾਉ ॥
ਜਾ ਕੈ ਕਰਮੁ ਨਾਹੀ ਧਰਮੁ ਨਾਹੀ ਨਾਹੀ ਸੁਚਿ ਮਾਲਾ ॥
ਸਿਵ ਜੋਤਿ ਕੰਨਹੁ ਬੁਧਿ ਪਾਈ ਸਤਿਗੁਰੂ ਰਖਵਾਲਾ ॥
੨॥
ਜਾ ਕੈ ਬਰਤੁ ਨਾਹੀ ਨੇਮੁ ਨਾਹੀ ਨਾਹੀ ਬਕਬਾਈ ॥
ਗਤਿ ਅਵਗਤਿ ਕੀ ਚਿੰਤ ਨਾਹੀ ਸਤਿਗੁਰੂ ਫੁਰਮਾਈ ॥
੩॥
ਜਾ ਕੈ ਆਸ ਨਾਹੀ ਨਿਰਾਸ ਨਾਹੀ ਚਿਤਿ ਸੁਰਤਿ ਸਮਝਾਈ ॥
ਤੰਤ ਕਉ ਪਰਮ ਤੰਤੁ ਮਿਲਿਆ ਨਾਨਕਾ ਬੁਧਿ ਪਾਈ ॥
੪॥
੪॥
ਪ੍ਰਭਾਤੀ ਮਹਲਾ ੧ ॥
ਤਾ ਕਾ ਕਹਿਆ ਦਰਿ ਪਰਵਾਣੁ ॥
ਬਿਖੁ ਅੰਮ੍ਰਿਤੁ ਦੁਇ ਸਮ ਕਰਿ ਜਾਣੁ ॥
੧॥
ਕਿਆ ਕਹੀਐ ਸਰਬੇ ਰਹਿਆ ਸਮਾਇ ॥
ਜੋ ਕਿਛੁ ਵਰਤੈ ਸਭ ਤੇਰੀ ਰਜਾਇ ॥
੧॥
ਰਹਾਉ ॥
ਪ੍ਰਗਟੀ ਜੋਤਿ ਚੂਕਾ ਅਭਿਮਾਨੁ ॥
ਸਤਿਗੁਰਿ ਦੀਆ ਅੰਮ੍ਰਿਤ ਨਾਮੁ ॥
੨॥
ਕਲਿ ਮਹਿ ਆਇਆ ਸੋ ਜਨੁ ਜਾਣੁ ॥
ਸਾਚੀ ਦਰਗਹ ਪਾਵੈ ਮਾਣੁ ॥
੩॥
ਕਹਣਾ ਸੁਨਣਾ ਅਕਥ ਘਰਿ ਜਾਇ ॥
ਕਥਨੀ ਬਦਨੀ ਨਾਨਕ ਜਲਿ ਜਾਇ ॥
੪॥
੫॥
ਪ੍ਰਭਾਤੀ ਮਹਲਾ ੧ ॥
ਅੰਮ੍ਰਿਤੁ ਨੀਰੁ ਗਿਆਨਿ ਮਨ ਮਜਨੁ ਅਠਸਠਿ ਤੀਰਥ ਸੰਗਿ ਗਹੇ ॥
ਗੁਰ ਉਪਦੇਸਿ ਜਵਾਹਰ ਮਾਣਕ ਸੇਵੇ ਸਿਖੁ ਸੋੁ ਖੋਜਿ ਲਹੈ ॥
੧॥
ਗੁਰ ਸਮਾਨਿ ਤੀਰਥੁ ਨਹੀ ਕੋਇ ॥
ਸਰੁ ਸੰਤੋਖੁ ਤਾਸੁ ਗੁਰੁ ਹੋਇ ॥
੧॥
ਰਹਾਉ ॥