ਗੁਰੁ ਦਰੀਆਉ ਸਦਾ ਜਲੁ ਨਿਰਮਲੁ ਮਿਲਿਆ ਦੁਰਮਤਿ ਮੈਲੁ ਹਰੈ ॥
ਸਤਿਗੁਰਿ ਪਾਇਐ ਪੂਰਾ ਨਾਵਣੁ ਪਸੂ ਪਰੇਤਹੁ ਦੇਵ ਕਰੈ ॥
੨॥
ਰਤਾ ਸਚਿ ਨਾਮਿ ਤਲ ਹੀਅਲੁ ਸੋ ਗੁਰੁ ਪਰਮਲੁ ਕਹੀਐ ॥
ਜਾ ਕੀ ਵਾਸੁ ਬਨਾਸਪਤਿ ਸਉਰੈ ਤਾਸੁ ਚਰਣ ਲਿਵ ਰਹੀਐ ॥
੩॥
ਗੁਰਮੁਖਿ ਜੀਅ ਪ੍ਰਾਨ ਉਪਜਹਿ ਗੁਰਮੁਖਿ ਸਿਵ ਘਰਿ ਜਾਈਐ ॥
ਗੁਰਮੁਖਿ ਨਾਨਕ ਸਚਿ ਸਮਾਈਐ ਗੁਰਮੁਖਿ ਨਿਜ ਪਦੁ ਪਾਈਐ ॥
੪॥
੬॥
ਪ੍ਰਭਾਤੀ ਮਹਲਾ ੧ ॥
ਗੁਰ ਪਰਸਾਦੀ ਵਿਦਿਆ ਵੀਚਾਰੈ ਪੜਿ ਪੜਿ ਪਾਵੈ ਮਾਨੁ ॥
ਆਪਾ ਮਧੇ ਆਪੁ ਪਰਗਾਸਿਆ ਪਾਇਆ ਅੰਮ੍ਰਿਤੁ ਨਾਮੁ ॥
੧॥
ਕਰਤਾ ਤੂ ਮੇਰਾ ਜਜਮਾਨੁ ॥
ਇਕ ਦਖਿਣਾ ਹਉ ਤੈ ਪਹਿ ਮਾਗਉ ਦੇਹਿ ਆਪਣਾ ਨਾਮੁ ॥
੧॥
ਰਹਾਉ ॥
ਪੰਚ ਤਸਕਰ ਧਾਵਤ ਰਾਖੇ ਚੂਕਾ ਮਨਿ ਅਭਿਮਾਨੁ ॥
ਦਿਸਟਿ ਬਿਕਾਰੀ ਦੁਰਮਤਿ ਭਾਗੀ ਐਸਾ ਬ੍ਰਹਮ ਗਿਆਨੁ ॥
੨॥
ਜਤੁ ਸਤੁ ਚਾਵਲ ਦਇਆ ਕਣਕ ਕਰਿ ਪ੍ਰਾਪਤਿ ਪਾਤੀ ਧਾਨੁ ॥
ਦੂਧੁ ਕਰਮੁ ਸੰਤੋਖੁ ਘੀਉ ਕਰਿ ਐਸਾ ਮਾਂਗਉ ਦਾਨੁ ॥
੩॥
ਖਿਮਾ ਧੀਰਜੁ ਕਰਿ ਗਊ ਲਵੇਰੀ ਸਹਜੇ ਬਛਰਾ ਖੀਰੁ ਪੀਐ ॥
ਸਿਫਤਿ ਸਰਮ ਕਾ ਕਪੜਾ ਮਾਂਗਉ ਹਰਿ ਗੁਣ ਨਾਨਕ ਰਵਤੁ ਰਹੈ ॥
੪॥
੭॥
ਪ੍ਰਭਾਤੀ ਮਹਲਾ ੧ ॥
ਆਵਤੁ ਕਿਨੈ ਨ ਰਾਖਿਆ ਜਾਵਤੁ ਕਿਉ ਰਾਖਿਆ ਜਾਇ ॥
ਜਿਸ ਤੇ ਹੋਆ ਸੋਈ ਪਰੁ ਜਾਣੈ ਜਾਂ ਉਸ ਹੀ ਮਾਹਿ ਸਮਾਇ ॥
੧॥
ਤੂਹੈ ਹੈ ਵਾਹੁ ਤੇਰੀ ਰਜਾਇ ॥
ਜੋ ਕਿਛੁ ਕਰਹਿ ਸੋਈ ਪਰੁ ਹੋਇਬਾ ਅਵਰੁ ਨ ਕਰਣਾ ਜਾਇ ॥
੧॥
ਰਹਾਉ ॥
ਜੈਸੇ ਹਰਹਟ ਕੀ ਮਾਲਾ ਟਿੰਡ ਲਗਤ ਹੈ ਇਕ ਸਖਨੀ ਹੋਰ ਫੇਰ ਭਰੀਅਤ ਹੈ ॥
ਤੈਸੋ ਹੀ ਇਹੁ ਖੇਲੁ ਖਸਮ ਕਾ ਜਿਉ ਉਸ ਕੀ ਵਡਿਆਈ ॥
੨॥
ਸੁਰਤੀ ਕੈ ਮਾਰਗਿ ਚਲਿ ਕੈ ਉਲਟੀ ਨਦਰਿ ਪ੍ਰਗਾਸੀ ॥
ਮਨਿ ਵੀਚਾਰਿ ਦੇਖੁ ਬ੍ਰਹਮ ਗਿਆਨੀ ਕਉਨੁ ਗਿਰਹੀ ਕਉਨੁ ਉਦਾਸੀ ॥
੩॥
ਜਿਸ ਕੀ ਆਸਾ ਤਿਸ ਹੀ ਸਉਪਿ ਕੈ ਏਹੁ ਰਹਿਆ ਨਿਰਬਾਣੁ ॥
ਜਿਸ ਤੇ ਹੋਆ ਸੋਈ ਕਰਿ ਮਾਨਿਆ ਨਾਨਕ ਗਿਰਹੀ ਉਦਾਸੀ ਸੋ ਪਰਵਾਣੁ ॥
੪॥
੮॥
ਪ੍ਰਭਾਤੀ ਮਹਲਾ ੧ ॥
ਦਿਸਟਿ ਬਿਕਾਰੀ ਬੰਧਨਿ ਬਾਂਧੈ ਹਉ ਤਿਸ ਕੈ ਬਲਿ ਜਾਈ ॥
ਪਾਪ ਪੁੰਨ ਕੀ ਸਾਰ ਨ ਜਾਣੈ ਭੂਲਾ ਫਿਰੈ ਅਜਾਈ ॥
੧॥
ਬੋਲਹੁ ਸਚੁ ਨਾਮੁ ਕਰਤਾਰ ॥
ਫੁਨਿ ਬਹੁੜਿ ਨ ਆਵਣ ਵਾਰ ॥
੧॥
ਰਹਾਉ ॥
ਊਚਾ ਤੇ ਫੁਨਿ ਨੀਚੁ ਕਰਤੁ ਹੈ ਨੀਚ ਕਰੈ ਸੁਲਤਾਨੁ ॥
ਜਿਨੀ ਜਾਣੁ ਸੁਜਾਣਿਆ ਜਗਿ ਤੇ ਪੂਰੇ ਪਰਵਾਣੁ ॥
੨॥
ਤਾ ਕਉ ਸਮਝਾਵਣ ਜਾਈਐ ਜੇ ਕੋ ਭੂਲਾ ਹੋਈ ॥