ਪੂਰਾ ਭਾਗੁ ਹੋਵੈ ਮੁਖਿ ਮਸਤਕਿ ਸਦਾ ਹਰਿ ਕੇ ਗੁਣ ਗਾਹਿ ॥
੧॥
ਰਹਾਉ ॥
ਅੰਮ੍ਰਿਤ ਨਾਮੁ ਭੋਜਨੁ ਹਰਿ ਦੇਇ ॥
ਕੋਟਿ ਮਧੇ ਕੋਈ ਵਿਰਲਾ ਲੇਇ ॥
ਜਿਸ ਨੋ ਅਪਣੀ ਨਦਰਿ ਕਰੇਇ ॥
੧॥
ਗੁਰ ਕੇ ਚਰਣ ਮਨ ਮਾਹਿ ਵਸਾਇ ॥
ਦੁਖੁ ਅਨ੍ਹੇਰਾ ਅੰਦਰਹੁ ਜਾਇ ॥
ਆਪੇ ਸਾਚਾ ਲਏ ਮਿਲਾਇ ॥
੨॥
ਗੁਰ ਕੀ ਬਾਣੀ ਸਿਉ ਲਾਇ ਪਿਆਰੁ ॥
ਐਥੈ ਓਥੈ ਏਹੁ ਅਧਾਰੁ ॥
ਆਪੇ ਦੇਵੈ ਸਿਰਜਨਹਾਰੁ ॥
੩॥
ਸਚਾ ਮਨਾਏ ਅਪਣਾ ਭਾਣਾ ॥
ਸੋਈ ਭਗਤੁ ਸੁਘੜੁ ਸੋੁਜਾਣਾ ॥
ਨਾਨਕੁ ਤਿਸ ਕੈ ਸਦ ਕੁਰਬਾਣਾ ॥
੪॥
੭॥
੧੭॥
੭॥
੨੪॥
ਪ੍ਰਭਾਤੀ ਮਹਲਾ ੪ ਬਿਭਾਸ ੴ ਸਤਿਗੁਰ ਪ੍ਰਸਾਦਿ ॥
ਰਸਕਿ ਰਸਕਿ ਗੁਨ ਗਾਵਹ ਗੁਰਮਤਿ ਲਿਵ ਉਨਮਨਿ ਨਾਮਿ ਲਗਾਨ ॥
ਅੰਮ੍ਰਿਤੁ ਰਸੁ ਪੀਆ ਗੁਰ ਸਬਦੀ ਹਮ ਨਾਮ ਵਿਟਹੁ ਕੁਰਬਾਨ ॥
੧॥
ਹਮਰੇ ਜਗਜੀਵਨ ਹਰਿ ਪ੍ਰਾਨ ॥
ਹਰਿ ਊਤਮੁ ਰਿਦ ਅੰਤਰਿ ਭਾਇਓ ਗੁਰਿ ਮੰਤੁ ਦੀਓ ਹਰਿ ਕਾਨ ॥
੧॥
ਰਹਾਉ ॥
ਆਵਹੁ ਸੰਤ ਮਿਲਹੁ ਮੇਰੇ ਭਾਈ ਮਿਲਿ ਹਰਿ ਹਰਿ ਨਾਮੁ ਵਖਾਨ ॥
ਕਿਤੁ ਬਿਧਿ ਕਿਉ ਪਾਈਐ ਪ੍ਰਭੁ ਅਪੁਨਾ ਮੋ ਕਉ ਕਰਹੁ ਉਪਦੇਸੁ ਹਰਿ ਦਾਨ ॥
੨॥
ਸਤਸੰਗਤਿ ਮਹਿ ਹਰਿ ਹਰਿ ਵਸਿਆ ਮਿਲਿ ਸੰਗਤਿ ਹਰਿ ਗੁਨ ਜਾਨ ॥
ਵਡੈ ਭਾਗਿ ਸਤਸੰਗਤਿ ਪਾਈ ਗੁਰੁ ਸਤਿਗੁਰੁ ਪਰਸਿ ਭਗਵਾਨ ॥
੩॥
ਗੁਨ ਗਾਵਹ ਪ੍ਰਭ ਅਗਮ ਠਾਕੁਰ ਕੇ ਗੁਨ ਗਾਇ ਰਹੇ ਹੈਰਾਨ ॥
ਜਨ ਨਾਨਕ ਕਉ ਗੁਰਿ ਕਿਰਪਾ ਧਾਰੀ ਹਰਿ ਨਾਮੁ ਦੀਓ ਖਿਨ ਦਾਨ ॥
੪॥
੧॥
ਪ੍ਰਭਾਤੀ ਮਹਲਾ ੪ ॥
ਉਗਵੈ ਸੂਰੁ ਗੁਰਮੁਖਿ ਹਰਿ ਬੋਲਹਿ ਸਭ ਰੈਨਿ ਸਮ੍ਹਾਲਹਿ ਹਰਿ ਗਾਲ ॥
ਹਮਰੈ ਪ੍ਰਭਿ ਹਮ ਲੋਚ ਲਗਾਈ ਹਮ ਕਰਹ ਪ੍ਰਭੂ ਹਰਿ ਭਾਲ ॥
੧॥
ਮੇਰਾ ਮਨੁ ਸਾਧੂ ਧੂਰਿ ਰਵਾਲ ॥
ਹਰਿ ਹਰਿ ਨਾਮੁ ਦ੍ਰਿੜਾਇਓ ਗੁਰਿ ਮੀਠਾ ਗੁਰ ਪਗ ਝਾਰਹ ਹਮ ਬਾਲ ॥
੧॥
ਰਹਾਉ ॥
ਸਾਕਤ ਕਉ ਦਿਨੁ ਰੈਨਿ ਅੰਧਾਰੀ ਮੋਹਿ ਫਾਥੇ ਮਾਇਆ ਜਾਲ ॥
ਖਿਨੁ ਪਲੁ ਹਰਿ ਪ੍ਰਭੁ ਰਿਦੈ ਨ ਵਸਿਓ ਰਿਨਿ ਬਾਧੇ ਬਹੁ ਬਿਧਿ ਬਾਲ ॥
੨॥
ਸਤਸੰਗਤਿ ਮਿਲਿ ਮਤਿ ਬੁਧਿ ਪਾਈ ਹਉ ਛੂਟੇ ਮਮਤਾ ਜਾਲ ॥
ਹਰਿ ਨਾਮਾ ਹਰਿ ਮੀਠ ਲਗਾਨਾ ਗੁਰਿ ਕੀਏ ਸਬਦਿ ਨਿਹਾਲ ॥
੩॥
ਹਮ ਬਾਰਿਕ ਗੁਰ ਅਗਮ ਗੁਸਾਈ ਗੁਰ ਕਰਿ ਕਿਰਪਾ ਪ੍ਰਤਿਪਾਲ ॥
ਬਿਖੁ ਭਉਜਲ ਡੁਬਦੇ ਕਾਢਿ ਲੇਹੁ ਪ੍ਰਭ ਗੁਰ ਨਾਨਕ ਬਾਲ ਗੁਪਾਲ ॥
੪॥
੨॥
ਪ੍ਰਭਾਤੀ ਮਹਲਾ ੪ ॥
ਇਕੁ ਖਿਨੁ ਹਰਿ ਪ੍ਰਭਿ ਕਿਰਪਾ ਧਾਰੀ ਗੁਨ ਗਾਏ ਰਸਕ ਰਸੀਕ ॥