Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1340
Pavan Ang 1340 of 1430

ਗੁਰ ਕਾ ਸਬਦੁ ਸਦਾ ਸਦ ਅਟਲਾ ॥

ਗੁਰ ਕੀ ਬਾਣੀ ਜਿਸੁ ਮਨਿ ਵਸੈ ॥

ਦੂਖੁ ਦਰਦੁ ਸਭੁ ਤਾ ਕਾ ਨਸੈ ॥

੧॥

ਹਰਿ ਰੰਗਿ ਰਾਤਾ ਮਨੁ ਰਾਮ ਗੁਨ ਗਾਵੈ ॥

ਮੁਕਤੋੁ ਸਾਧੂ ਧੂਰੀ ਨਾਵੈ ॥

੧॥

ਰਹਾਉ ॥

ਗੁਰ ਪਰਸਾਦੀ ਉਤਰੇ ਪਾਰਿ ॥

ਭਉ ਭਰਮੁ ਬਿਨਸੇ ਬਿਕਾਰ ॥

ਮਨ ਤਨ ਅੰਤਰਿ ਬਸੇ ਗੁਰ ਚਰਨਾ ॥

ਨਿਰਭੈ ਸਾਧ ਪਰੇ ਹਰਿ ਸਰਨਾ ॥

੨॥

ਅਨਦ ਸਹਜ ਰਸ ਸੂਖ ਘਨੇਰੇ ॥

ਦੁਸਮਨੁ ਦੂਖੁ ਨ ਆਵੈ ਨੇਰੇ ॥

ਗੁਰਿ ਪੂਰੈ ਅਪੁਨੇ ਕਰਿ ਰਾਖੇ ॥

ਹਰਿ ਨਾਮੁ ਜਪਤ ਕਿਲਬਿਖ ਸਭਿ ਲਾਥੇ ॥

੩॥

ਸੰਤ ਸਾਜਨ ਸਿਖ ਭਏ ਸੁਹੇਲੇ ॥

ਗੁਰਿ ਪੂਰੈ ਪ੍ਰਭ ਸਿਉ ਲੈ ਮੇਲੇ ॥

ਜਨਮ ਮਰਨ ਦੁਖ ਫਾਹਾ ਕਾਟਿਆ ॥

ਕਹੁ ਨਾਨਕ ਗੁਰਿ ਪੜਦਾ ਢਾਕਿਆ ॥

੪॥

੮॥

ਪ੍ਰਭਾਤੀ ਮਹਲਾ ੫ ॥

ਸਤਿਗੁਰਿ ਪੂਰੈ ਨਾਮੁ ਦੀਆ ॥

ਅਨਦ ਮੰਗਲ ਕਲਿਆਣ ਸਦਾ ਸੁਖੁ ਕਾਰਜੁ ਸਗਲਾ ਰਾਸਿ ਥੀਆ ॥

੧॥

ਰਹਾਉ ॥

ਚਰਨ ਕਮਲ ਗੁਰ ਕੇ ਮਨਿ ਵੂਠੇ ॥

ਦੂਖ ਦਰਦ ਭ੍ਰਮ ਬਿਨਸੇ ਝੂਠੇ ॥

੧॥

ਨਿਤ ਉਠਿ ਗਾਵਹੁ ਪ੍ਰਭ ਕੀ ਬਾਣੀ ॥

ਆਠ ਪਹਰ ਹਰਿ ਸਿਮਰਹੁ ਪ੍ਰਾਣੀ ॥

੨॥

ਘਰਿ ਬਾਹਰਿ ਪ੍ਰਭੁ ਸਭਨੀ ਥਾਈ ॥

ਸੰਗਿ ਸਹਾਈ ਜਹ ਹਉ ਜਾਈ ॥

੩॥

ਦੁਇ ਕਰ ਜੋੜਿ ਕਰੀ ਅਰਦਾਸਿ ॥

ਸਦਾ ਜਪੇ ਨਾਨਕੁ ਗੁਣਤਾਸੁ ॥

੪॥

੯॥

ਪ੍ਰਭਾਤੀ ਮਹਲਾ ੫ ॥

ਪਾਰਬ੍ਰਹਮੁ ਪ੍ਰਭੁ ਸੁਘੜ ਸੁਜਾਣੁ ॥

ਗੁਰੁ ਪੂਰਾ ਪਾਈਐ ਵਡਭਾਗੀ ਦਰਸਨ ਕਉ ਜਾਈਐ ਕੁਰਬਾਣੁ ॥

੧॥

ਰਹਾਉ ॥

ਕਿਲਬਿਖ ਮੇਟੇ ਸਬਦਿ ਸੰਤੋਖੁ ॥

ਨਾਮੁ ਅਰਾਧਨ ਹੋਆ ਜੋਗੁ ॥

ਸਾਧਸੰਗਿ ਹੋਆ ਪਰਗਾਸੁ ॥

ਚਰਨ ਕਮਲ ਮਨ ਮਾਹਿ ਨਿਵਾਸੁ ॥

੧॥

ਜਿਨਿ ਕੀਆ ਤਿਨਿ ਲੀਆ ਰਾਖਿ ॥

ਪ੍ਰਭੁ ਪੂਰਾ ਅਨਾਥ ਕਾ ਨਾਥੁ ॥

ਜਿਸਹਿ ਨਿਵਾਜੇ ਕਿਰਪਾ ਧਾਰਿ ॥

ਪੂਰਨ ਕਰਮ ਤਾ ਕੇ ਆਚਾਰ ॥

੨॥

ਗੁਣ ਗਾਵੈ ਨਿਤ ਨਿਤ ਨਿਤ ਨਵੇ ॥

ਲਖ ਚਉਰਾਸੀਹ ਜੋਨਿ ਨ ਭਵੇ ॥

ਈਹਾਂ ਊਹਾਂ ਚਰਣ ਪੂਜਾਰੇ ॥

ਮੁਖੁ ਊਜਲੁ ਸਾਚੇ ਦਰਬਾਰੇ ॥

੩॥

ਜਿਸੁ ਮਸਤਕਿ ਗੁਰਿ ਧਰਿਆ ਹਾਥੁ ॥

ਕੋਟਿ ਮਧੇ ਕੋ ਵਿਰਲਾ ਦਾਸੁ ॥

ਜਲਿ ਥਲਿ ਮਹੀਅਲਿ ਪੇਖੈ ਭਰਪੂਰਿ ॥

ਨਾਨਕ ਉਧਰਸਿ ਤਿਸੁ ਜਨ ਕੀ ਧੂਰਿ ॥

੪॥

੧੦॥

ਪ੍ਰਭਾਤੀ ਮਹਲਾ ੫ ॥

ਕੁਰਬਾਣੁ ਜਾਈ ਗੁਰ ਪੂਰੇ ਅਪਨੇ ॥

ਜਿਸੁ ਪ੍ਰਸਾਦਿ ਹਰਿ ਹਰਿ ਜਪੁ ਜਪਨੇ ॥

੧॥

ਰਹਾਉ ॥

ਅੰਮ੍ਰਿਤ ਬਾਣੀ ਸੁਣਤ ਨਿਹਾਲ ॥

ਬਿਨਸਿ ਗਏ ਬਿਖਿਆ ਜੰਜਾਲ ॥

੧॥

ਸਾਚ ਸਬਦ ਸਿਉ ਲਾਗੀ ਪ੍ਰੀਤਿ ॥

ਹਰਿ ਪ੍ਰਭੁ ਅਪੁਨਾ ਆਇਆ ਚੀਤਿ ॥

੨॥

ਨਾਮੁ ਜਪਤ ਹੋਆ ਪਰਗਾਸੁ ॥

SikhiAt.Net
1340 ×