Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1342
Pavan Ang 1342 of 1430

ਪ੍ਰਭਾਤੀ ਅਸਟਪਦੀਆ ਮਹਲਾ ੧ ਬਿਭਾਸ ੴ ਸਤਿਗੁਰ ਪ੍ਰਸਾਦਿ ॥

ਦੁਬਿਧਾ ਬਉਰੀ ਮਨੁ ਬਉਰਾਇਆ ॥

ਝੂਠੈ ਲਾਲਚਿ ਜਨਮੁ ਗਵਾਇਆ ॥

ਲਪਟਿ ਰਹੀ ਫੁਨਿ ਬੰਧੁ ਨ ਪਾਇਆ ॥

ਸਤਿਗੁਰਿ ਰਾਖੇ ਨਾਮੁ ਦ੍ਰਿੜਾਇਆ ॥

੧॥

ਨਾ ਮਨੁ ਮਰੈ ਨ ਮਾਇਆ ਮਰੈ ॥

ਜਿਨਿ ਕਿਛੁ ਕੀਆ ਸੋਈ ਜਾਣੈ ਸਬਦੁ ਵੀਚਾਰਿ ਭਉ ਸਾਗਰੁ ਤਰੈ ॥

੧॥

ਰਹਾਉ ॥

ਮਾਇਆ ਸੰਚਿ ਰਾਜੇ ਅਹੰਕਾਰੀ ॥

ਮਾਇਆ ਸਾਥਿ ਨ ਚਲੈ ਪਿਆਰੀ ॥

ਮਾਇਆ ਮਮਤਾ ਹੈ ਬਹੁ ਰੰਗੀ ॥

ਬਿਨੁ ਨਾਵੈ ਕੋ ਸਾਥਿ ਨ ਸੰਗੀ ॥

੨॥

ਜਿਉ ਮਨੁ ਦੇਖਹਿ ਪਰ ਮਨੁ ਤੈਸਾ ॥

ਜੈਸੀ ਮਨਸਾ ਤੈਸੀ ਦਸਾ ॥

ਜੈਸਾ ਕਰਮੁ ਤੈਸੀ ਲਿਵ ਲਾਵੈ ॥

ਸਤਿਗੁਰੁ ਪੂਛਿ ਸਹਜ ਘਰੁ ਪਾਵੈ ॥

੩॥

ਰਾਗਿ ਨਾਦਿ ਮਨੁ ਦੂਜੈ ਭਾਇ ॥

ਅੰਤਰਿ ਕਪਟੁ ਮਹਾ ਦੁਖੁ ਪਾਇ ॥

ਸਤਿਗੁਰੁ ਭੇਟੈ ਸੋਝੀ ਪਾਇ ॥

ਸਚੈ ਨਾਮਿ ਰਹੈ ਲਿਵ ਲਾਇ ॥

੪॥

ਸਚੈ ਸਬਦਿ ਸਚੁ ਕਮਾਵੈ ॥

ਸਚੀ ਬਾਣੀ ਹਰਿ ਗੁਣ ਗਾਵੈ ॥

ਨਿਜ ਘਰਿ ਵਾਸੁ ਅਮਰ ਪਦੁ ਪਾਵੈ ॥

ਤਾ ਦਰਿ ਸਾਚੈ ਸੋਭਾ ਪਾਵੈ ॥

੫॥

ਗੁਰ ਸੇਵਾ ਬਿਨੁ ਭਗਤਿ ਨ ਹੋਈ ॥

ਅਨੇਕ ਜਤਨ ਕਰੈ ਜੇ ਕੋਈ ॥

ਹਉਮੈ ਮੇਰਾ ਸਬਦੇ ਖੋਈ ॥

ਨਿਰਮਲ ਨਾਮੁ ਵਸੈ ਮਨਿ ਸੋਈ ॥

੬॥

ਇਸੁ ਜਗ ਮਹਿ ਸਬਦੁ ਕਰਣੀ ਹੈ ਸਾਰੁ ॥

ਬਿਨੁ ਸਬਦੈ ਹੋਰੁ ਮੋਹੁ ਗੁਬਾਰੁ ॥

ਸਬਦੇ ਨਾਮੁ ਰਖੈ ਉਰਿ ਧਾਰਿ ॥

ਸਬਦੇ ਗਤਿ ਮਤਿ ਮੋਖ ਦੁਆਰੁ ॥

੭॥

ਅਵਰੁ ਨਾਹੀ ਕਰਿ ਦੇਖਣਹਾਰੋ ॥

ਸਾਚਾ ਆਪਿ ਅਨੂਪੁ ਅਪਾਰੋ ॥

ਰਾਮ ਨਾਮ ਊਤਮ ਗਤਿ ਹੋਈ ॥

ਨਾਨਕ ਖੋਜਿ ਲਹੈ ਜਨੁ ਕੋਈ ॥

੮॥

੧॥

ਪ੍ਰਭਾਤੀ ਮਹਲਾ ੧ ॥

ਮਾਇਆ ਮੋਹਿ ਸਗਲ ਜਗੁ ਛਾਇਆ ॥

ਕਾਮਣਿ ਦੇਖਿ ਕਾਮਿ ਲੋਭਾਇਆ ॥

ਸੁਤ ਕੰਚਨ ਸਿਉ ਹੇਤੁ ਵਧਾਇਆ ॥

ਸਭੁ ਕਿਛੁ ਅਪਨਾ ਇਕੁ ਰਾਮੁ ਪਰਾਇਆ ॥

੧॥

ਐਸਾ ਜਾਪੁ ਜਪਉ ਜਪਮਾਲੀ ॥

ਦੁਖ ਸੁਖ ਪਰਹਰਿ ਭਗਤਿ ਨਿਰਾਲੀ ॥

੧॥

ਰਹਾਉ ॥

ਗੁਣ ਨਿਧਾਨ ਤੇਰਾ ਅੰਤੁ ਨ ਪਾਇਆ ॥

ਸਾਚ ਸਬਦਿ ਤੁਝ ਮਾਹਿ ਸਮਾਇਆ ॥

ਆਵਾ ਗਉਣੁ ਤੁਧੁ ਆਪਿ ਰਚਾਇਆ ॥

ਸੇਈ ਭਗਤ ਜਿਨ ਸਚਿ ਚਿਤੁ ਲਾਇਆ ॥

੨॥

ਗਿਆਨੁ ਧਿਆਨੁ ਨਰਹਰਿ ਨਿਰਬਾਣੀ ॥

ਬਿਨੁ ਸਤਿਗੁਰ ਭੇਟੇ ਕੋਇ ਨ ਜਾਣੀ ॥

ਸਗਲ ਸਰੋਵਰ ਜੋਤਿ ਸਮਾਣੀ ॥

ਆਨਦ ਰੂਪ ਵਿਟਹੁ ਕੁਰਬਾਣੀ ॥

੩॥

ਭਾਉ ਭਗਤਿ ਗੁਰਮਤੀ ਪਾਏ ॥

ਹਉਮੈ ਵਿਚਹੁ ਸਬਦਿ ਜਲਾਏ ॥

SikhiAt.Net
1342 ×