ਭਉ ਖਾਣਾ ਪੀਣਾ ਸੁਖੁ ਸਾਰੁ ॥
ਹਰਿ ਜਨ ਸੰਗਤਿ ਪਾਵੈ ਪਾਰੁ ॥
ਸਚੁ ਬੋਲੈ ਬੋਲਾਵੈ ਪਿਆਰੁ ॥
ਗੁਰ ਕਾ ਸਬਦੁ ਕਰਣੀ ਹੈ ਸਾਰੁ ॥
੭॥
ਹਰਿ ਜਸੁ ਕਰਮੁ ਧਰਮੁ ਪਤਿ ਪੂਜਾ ॥
ਕਾਮ ਕ੍ਰੋਧ ਅਗਨੀ ਮਹਿ ਭੂੰਜਾ ॥
ਹਰਿ ਰਸੁ ਚਾਖਿਆ ਤਉ ਮਨੁ ਭੀਜਾ ॥
ਪ੍ਰਣਵਤਿ ਨਾਨਕੁ ਅਵਰੁ ਨ ਦੂਜਾ ॥
੮॥
੫॥
ਪ੍ਰਭਾਤੀ ਮਹਲਾ ੧ ॥
ਰਾਮ ਨਾਮੁ ਜਪਿ ਅੰਤਰਿ ਪੂਜਾ ॥
ਗੁਰ ਸਬਦੁ ਵੀਚਾਰਿ ਅਵਰੁ ਨਹੀ ਦੂਜਾ ॥
੧॥
ਏਕੋ ਰਵਿ ਰਹਿਆ ਸਭ ਠਾਈ ॥
ਅਵਰੁ ਨ ਦੀਸੈ ਕਿਸੁ ਪੂਜ ਚੜਾਈ ॥
੧॥
ਰਹਾਉ ॥
ਮਨੁ ਤਨੁ ਆਗੈ ਜੀਅੜਾ ਤੁਝ ਪਾਸਿ ॥
ਜਿਉ ਭਾਵੈ ਤਿਉ ਰਖਹੁ ਅਰਦਾਸਿ ॥
੨॥
ਸਚੁ ਜਿਹਵਾ ਹਰਿ ਰਸਨ ਰਸਾਈ ॥
ਗੁਰਮਤਿ ਛੂਟਸਿ ਪ੍ਰਭ ਸਰਣਾਈ ॥
੩॥
ਕਰਮ ਧਰਮ ਪ੍ਰਭਿ ਮੇਰੈ ਕੀਏ ॥
ਨਾਮੁ ਵਡਾਈ ਸਿਰਿ ਕਰਮਾਂ ਕੀਏ ॥
੪॥
ਸਤਿਗੁਰ ਕੈ ਵਸਿ ਚਾਰਿ ਪਦਾਰਥ ॥
ਤੀਨਿ ਸਮਾਏ ਏਕ ਕ੍ਰਿਤਾਰਥ ॥
੫॥
ਸਤਿਗੁਰਿ ਦੀਏ ਮੁਕਤਿ ਧਿਆਨਾਂ ॥
ਹਰਿ ਪਦੁ ਚੀਨ੍ਹਿ ਭਏ ਪਰਧਾਨਾ ॥
੬॥
ਮਨੁ ਤਨੁ ਸੀਤਲੁ ਗੁਰਿ ਬੂਝ ਬੁਝਾਈ ॥
ਪ੍ਰਭੁ ਨਿਵਾਜੇ ਕਿਨਿ ਕੀਮਤਿ ਪਾਈ ॥
੭॥
ਕਹੁ ਨਾਨਕ ਗੁਰਿ ਬੂਝ ਬੁਝਾਈ ॥
ਨਾਮ ਬਿਨਾ ਗਤਿ ਕਿਨੈ ਨ ਪਾਈ ॥
੮॥
੬॥
ਪ੍ਰਭਾਤੀ ਮਹਲਾ ੧ ॥
ਇਕਿ ਧੁਰਿ ਬਖਸਿ ਲਏ ਗੁਰਿ ਪੂਰੈ ਸਚੀ ਬਣਤ ਬਣਾਈ ॥
ਹਰਿ ਰੰਗ ਰਾਤੇ ਸਦਾ ਰੰਗੁ ਸਾਚਾ ਦੁਖ ਬਿਸਰੇ ਪਤਿ ਪਾਈ ॥
੧॥
ਝੂਠੀ ਦੁਰਮਤਿ ਕੀ ਚਤੁਰਾਈ ॥
ਬਿਨਸਤ ਬਾਰ ਨ ਲਾਗੈ ਕਾਈ ॥
੧॥
ਰਹਾਉ ॥
ਮਨਮੁਖ ਕਉ ਦੁਖੁ ਦਰਦੁ ਵਿਆਪਸਿ ਮਨਮੁਖਿ ਦੁਖੁ ਨ ਜਾਈ ॥
ਸੁਖ ਦੁਖ ਦਾਤਾ ਗੁਰਮੁਖਿ ਜਾਤਾ ਮੇਲਿ ਲਏ ਸਰਣਾਈ ॥
੨॥
ਮਨਮੁਖ ਤੇ ਅਭ ਭਗਤਿ ਨ ਹੋਵਸਿ ਹਉਮੈ ਪਚਹਿ ਦਿਵਾਨੇ ॥
ਇਹੁ ਮਨੂਆ ਖਿਨੁ ਊਭਿ ਪਇਆਲੀ ਜਬ ਲਗਿ ਸਬਦ ਨ ਜਾਨੇ ॥
੩॥
ਭੂਖ ਪਿਆਸਾ ਜਗੁ ਭਇਆ ਤਿਪਤਿ ਨਹੀ ਬਿਨੁ ਸਤਿਗੁਰ ਪਾਏ ॥
ਸਹਜੈ ਸਹਜੁ ਮਿਲੈ ਸੁਖੁ ਪਾਈਐ ਦਰਗਹ ਪੈਧਾ ਜਾਏ ॥
੪॥
ਦਰਗਹ ਦਾਨਾ ਬੀਨਾ ਇਕੁ ਆਪੇ ਨਿਰਮਲ ਗੁਰ ਕੀ ਬਾਣੀ ॥
ਆਪੇ ਸੁਰਤਾ ਸਚੁ ਵੀਚਾਰਸਿ ਆਪੇ ਬੂਝੈ ਪਦੁ ਨਿਰਬਾਣੀ ॥
੫॥
ਜਲੁ ਤਰੰਗ ਅਗਨੀ ਪਵਨੈ ਫੁਨਿ ਤ੍ਰੈ ਮਿਲਿ ਜਗਤੁ ਉਪਾਇਆ ॥
ਐਸਾ ਬਲੁ ਛਲੁ ਤਿਨ ਕਉ ਦੀਆ ਹੁਕਮੀ ਠਾਕਿ ਰਹਾਇਆ ॥
੬॥
ਐਸੇ ਜਨ ਵਿਰਲੇ ਜਗ ਅੰਦਰਿ ਪਰਖਿ ਖਜਾਨੈ ਪਾਇਆ ॥
ਜਾਤਿ ਵਰਨ ਤੇ ਭਏ ਅਤੀਤਾ ਮਮਤਾ ਲੋਭੁ ਚੁਕਾਇਆ ॥
੭॥
ਨਾਮਿ ਰਤੇ ਤੀਰਥ ਸੇ ਨਿਰਮਲ ਦੁਖੁ ਹਉਮੈ ਮੈਲੁ ਚੁਕਾਇਆ ॥
ਨਾਨਕੁ ਤਿਨ ਕੇ ਚਰਨ ਪਖਾਲੈ ਜਿਨਾ ਗੁਰਮੁਖਿ ਸਾਚਾ ਭਾਇਆ ॥
੮॥
੭॥