Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1354
Pavan Ang 1354 of 1430

ਧ੍ਰਿਗੰਤ ਮਾਤ ਪਿਤਾ ਸਨੇਹੰ ਧ੍ਰਿਗ ਸਨੇਹੰ ਭ੍ਰਾਤ ਬਾਂਧਵਹ ॥

ਧ੍ਰਿਗ ਸ੍ਨੇਹੰ ਬਨਿਤਾ ਬਿਲਾਸ ਸੁਤਹ ॥

ਧ੍ਰਿਗ ਸ੍ਨੇਹੰ ਗ੍ਰਿਹਾਰਥ ਕਹ ॥

ਸਾਧਸੰਗ ਸ੍ਨੇਹ ਸਤ੍ਯਿੰ ਸੁਖਯੰ ਬਸੰਤਿ ਨਾਨਕਹ ॥

੨॥

ਮਿਥ੍ਯੰਤ ਦੇਹੰ ਖੀਣੰਤ ਬਲਨੰ ॥

ਬਰਧੰਤਿ ਜਰੂਆ ਹਿਤ੍ਯੰਤ ਮਾਇਆ ॥

ਅਤ੍ਯੰਤ ਆਸਾ ਆਥਿਤ੍ਯ ਭਵਨੰ ॥

ਗਨੰਤ ਸ੍ਵਾਸਾ ਭੈਯਾਨ ਧਰਮੰ ॥

ਪਤੰਤਿ ਮੋਹ ਕੂਪ ਦੁਰਲਭ੍ਯ ਦੇਹੰ ਤਤ ਆਸ੍ਰਯੰ ਨਾਨਕ ॥

ਗੋਬਿੰਦ ਗੋਬਿੰਦ ਗੋਬਿੰਦ ਗੋਪਾਲ ਕ੍ਰਿਪਾ ॥

੩॥

ਕਾਚ ਕੋਟੰ ਰਚੰਤਿ ਤੋਯੰ ਲੇਪਨੰ ਰਕਤ ਚਰਮਣਹ ॥

ਨਵੰਤ ਦੁਆਰੰ ਭੀਤ ਰਹਿਤੰ ਬਾਇ ਰੂਪੰ ਅਸਥੰਭਨਹ ॥

ਗੋਬਿੰਦ ਨਾਮੰ ਨਹ ਸਿਮਰੰਤਿ ਅਗਿਆਨੀ ਜਾਨੰਤਿ ਅਸਥਿਰੰ ॥

ਦੁਰਲਭ ਦੇਹ ਉਧਰੰਤ ਸਾਧ ਸਰਣ ਨਾਨਕ ॥

ਹਰਿ ਹਰਿ ਹਰਿ ਹਰਿ ਹਰਿ ਹਰੇ ਜਪੰਤਿ ॥

੪॥

ਸੁਭੰਤ ਤੁਯੰ ਅਚੁਤ ਗੁਣਗ੍ਯੰ ਪੂਰਨੰ ਬਹੁਲੋ ਕ੍ਰਿਪਾਲਾ ॥

ਗੰਭੀਰੰ ਊਚੈ ਸਰਬਗਿ ਅਪਾਰਾ ॥

ਭ੍ਰਿਤਿਆ ਪ੍ਰਿਅੰ ਬਿਸ੍ਰਾਮ ਚਰਣੰ ॥

ਅਨਾਥ ਨਾਥੇ ਨਾਨਕ ਸਰਣੰ ॥

੫॥

ਮ੍ਰਿਗੀ ਪੇਖੰਤ ਬਧਿਕ ਪ੍ਰਹਾਰੇਣ ਲਖ੍ਯ ਆਵਧਹ ॥

ਅਹੋ ਜਸ੍ਯ ਰਖੇਣ ਗੋਪਾਲਹ ਨਾਨਕ ਰੋਮ ਨ ਛੇਦ੍ਯਤੇ ॥

੬॥

ਬਹੁ ਜਤਨ ਕਰਤਾ ਬਲਵੰਤ ਕਾਰੀ ਸੇਵੰਤ ਸੂਰਾ ਚਤੁਰ ਦਿਸਹ ॥

ਬਿਖਮ ਥਾਨ ਬਸੰਤ ਊਚਹ ਨਹ ਸਿਮਰੰਤ ਮਰਣੰ ਕਦਾਂਚਹ ॥

ਹੋਵੰਤਿ ਆਗਿਆ ਭਗਵਾਨ ਪੁਰਖਹ ਨਾਨਕ ਕੀਟੀ ਸਾਸ ਅਕਰਖਤੇ ॥

੭॥

ਸਬਦੰ ਰਤੰ ਹਿਤੰ ਮਇਆ ਕੀਰਤੰ ਕਲੀ ਕਰਮ ਕ੍ਰਿਤੁਆ ॥

ਮਿਟੰਤਿ ਤਤ੍ਰਾਗਤ ਭਰਮ ਮੋਹੰ ॥

ਭਗਵਾਨ ਰਮਣੰ ਸਰਬਤ੍ਰ ਥਾਨ੍ਯਿੰ ॥

ਦ੍ਰਿਸਟ ਤੁਯੰ ਅਮੋਘ ਦਰਸਨੰ ਬਸੰਤ ਸਾਧ ਰਸਨਾ ॥

ਹਰਿ ਹਰਿ ਹਰਿ ਹਰੇ ਨਾਨਕ ਪ੍ਰਿਅੰ ਜਾਪੁ ਜਪਨਾ ॥

੮॥

ਘਟੰਤ ਰੂਪੰ ਘਟੰਤ ਦੀਪੰ ਘਟੰਤ ਰਵਿ ਸਸੀਅਰ ਨਖ੍ਯਤ੍ਰ ਗਗਨੰ ॥

ਘਟੰਤ ਬਸੁਧਾ ਗਿਰਿ ਤਰ ਸਿਖੰਡੰ ॥

ਘਟੰਤ ਲਲਨਾ ਸੁਤ ਭ੍ਰਾਤ ਹੀਤੰ ॥

ਘਟੰਤ ਕਨਿਕ ਮਾਨਿਕ ਮਾਇਆ ਸ੍ਵਰੂਪੰ ॥

ਨਹ ਘਟੰਤ ਕੇਵਲ ਗੋਪਾਲ ਅਚੁਤ ॥

ਅਸਥਿਰੰ ਨਾਨਕ ਸਾਧ ਜਨ ॥

੯॥

ਨਹ ਬਿਲੰਬ ਧਰਮੰ ਬਿਲੰਬ ਪਾਪੰ ॥

ਦ੍ਰਿੜੰਤ ਨਾਮੰ ਤਜੰਤ ਲੋਭੰ ॥

ਸਰਣਿ ਸੰਤੰ ਕਿਲਬਿਖ ਨਾਸੰ ਪ੍ਰਾਪਤੰ ਧਰਮ ਲਖ੍ਯਿਣ ॥

ਨਾਨਕ ਜਿਹ ਸੁਪ੍ਰਸੰਨ ਮਾਧਵਹ ॥

੧੦॥

ਮਿਰਤ ਮੋਹੰ ਅਲਪ ਬੁਧ੍ਯੰ ਰਚੰਤਿ ਬਨਿਤਾ ਬਿਨੋਦ ਸਾਹੰ ॥

ਜੌਬਨ ਬਹਿਕ੍ਰਮ ਕਨਿਕ ਕੁੰਡਲਹ ॥

ਬਚਿਤ੍ਰ ਮੰਦਿਰ ਸੋਭੰਤਿ ਬਸਤ੍ਰਾ ਇਤ੍ਯੰਤ ਮਾਇਆ ਬ੍ਯਾਪਿਤੰ ॥

ਹੇ ਅਚੁਤ ਸਰਣਿ ਸੰਤ ਨਾਨਕ ਭੋ ਭਗਵਾਨਏ ਨਮਹ ॥

੧੧॥

ਜਨਮੰ ਤ ਮਰਣੰ ਹਰਖੰ ਤ ਸੋਗੰ ਭੋਗੰ ਤ ਰੋਗੰ ॥

ਊਚੰ ਤ ਨੀਚੰ ਨਾਨ੍ਹਾ ਸੁ ਮੂਚੰ ॥

SikhiAt.Net
1354 ×