Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1361
Pavan Ang 1361 of 1430

ਪ੍ਰੀਤਮ ਭਗਵਾਨ ਅਚੁਤ ॥

ਨਾਨਕ ਸੰਸਾਰ ਸਾਗਰ ਤਾਰਣਹ ॥

੧੪॥

ਮਰਣੰ ਬਿਸਰਣੰ ਗੋਬਿੰਦਹ ॥

ਜੀਵਣੰ ਹਰਿ ਨਾਮ ਧ੍ਯਾਵਣਹ ॥

ਲਭਣੰ ਸਾਧ ਸੰਗੇਣ ॥

ਨਾਨਕ ਹਰਿ ਪੂਰਬਿ ਲਿਖਣਹ ॥

੧੫॥

ਦਸਨ ਬਿਹੂਨ ਭੁਯੰਗੰ ਮੰਤ੍ਰੰ ਗਾਰੁੜੀ ਨਿਵਾਰੰ ॥

ਬ੍ਯਾਧਿ ਉਪਾੜਣ ਸੰਤੰ ॥

ਨਾਨਕ ਲਬਧ ਕਰਮਣਹ ॥

੧੬॥

ਜਥ ਕਥ ਰਮਣੰ ਸਰਣੰ ਸਰਬਤ੍ਰ ਜੀਅਣਹ ॥

ਤਥ ਲਗਣੰ ਪ੍ਰੇਮ ਨਾਨਕ ॥

ਪਰਸਾਦੰ ਗੁਰ ਦਰਸਨਹ ॥

੧੭॥

ਚਰਣਾਰਬਿੰਦ ਮਨ ਬਿਧ੍ਯੰ ॥

ਸਿਧ੍ਯੰ ਸਰਬ ਕੁਸਲਣਹ ॥

ਗਾਥਾ ਗਾਵੰਤਿ ਨਾਨਕ ਭਬ੍ਯੰ ਪਰਾ ਪੂਰਬਣਹ ॥

੧੮॥

ਸੁਭ ਬਚਨ ਰਮਣੰ ਗਵਣੰ ਸਾਧ ਸੰਗੇਣ ਉਧਰਣਹ ॥

ਸੰਸਾਰ ਸਾਗਰੰ ਨਾਨਕ ਪੁਨਰਪਿ ਜਨਮ ਨ ਲਭ੍ਯਤੇ ॥

੧੯॥

ਬੇਦ ਪੁਰਾਣ ਸਾਸਤ੍ਰ ਬੀਚਾਰੰ ॥

ਏਕੰਕਾਰ ਨਾਮ ਉਰ ਧਾਰੰ ॥

ਕੁਲਹ ਸਮੂਹ ਸਗਲ ਉਧਾਰੰ ॥

ਬਡਭਾਗੀ ਨਾਨਕ ਕੋ ਤਾਰੰ ॥

੨੦॥

ਸਿਮਰਣੰ ਗੋਬਿੰਦ ਨਾਮੰ ਉਧਰਣੰ ਕੁਲ ਸਮੂਹਣਹ ॥

ਲਬਧਿਅੰ ਸਾਧ ਸੰਗੇਣ ਨਾਨਕ ਵਡਭਾਗੀ ਭੇਟੰਤਿ ਦਰਸਨਹ ॥

੨੧॥

ਸਰਬ ਦੋਖ ਪਰੰਤਿਆਗੀ ਸਰਬ ਧਰਮ ਦ੍ਰਿੜੰਤਣਃ ॥

ਲਬਧੇਣਿ ਸਾਧ ਸੰਗੇਣਿ ਨਾਨਕ ਮਸਤਕਿ ਲਿਖ੍ਯਣਃ ॥

੨੨॥

ਹੋਯੋ ਹੈ ਹੋਵੰਤੋ ਹਰਣ ਭਰਣ ਸੰਪੂਰਣਃ ॥

ਸਾਧੂ ਸਤਮ ਜਾਣੋ ਨਾਨਕ ਪ੍ਰੀਤਿ ਕਾਰਣੰ ॥

੨੩॥

ਸੁਖੇਣ ਬੈਣ ਰਤਨੰ ਰਚਨੰ ਕਸੁੰਭ ਰੰਗਣਃ ॥

ਰੋਗ ਸੋਗ ਬਿਓਗੰ ਨਾਨਕ ਸੁਖੁ ਨ ਸੁਪਨਹ ॥

੨੪॥

ਫੁਨਹੇ ਮਹਲਾ ੫ ੴ ਸਤਿਗੁਰ ਪ੍ਰਸਾਦਿ ॥

ਹਾਥਿ ਕਲੰਮ ਅਗੰਮ ਮਸਤਕਿ ਲੇਖਾਵਤੀ ॥

ਉਰਝਿ ਰਹਿਓ ਸਭ ਸੰਗਿ ਅਨੂਪ ਰੂਪਾਵਤੀ ॥

ਉਸਤਤਿ ਕਹਨੁ ਨ ਜਾਇ ਮੁਖਹੁ ਤੁਹਾਰੀਆ ॥

ਮੋਹੀ ਦੇਖਿ ਦਰਸੁ ਨਾਨਕ ਬਲਿਹਾਰੀਆ ॥

੧॥

ਸੰਤ ਸਭਾ ਮਹਿ ਬੈਸਿ ਕਿ ਕੀਰਤਿ ਮੈ ਕਹਾਂ ॥

ਅਰਪੀ ਸਭੁ ਸੀਗਾਰੁ ਏਹੁ ਜੀਉ ਸਭੁ ਦਿਵਾ ॥

ਆਸ ਪਿਆਸੀ ਸੇਜ ਸੁ ਕੰਤਿ ਵਿਛਾਈਐ ॥

ਹਰਿਹਾਂ ਮਸਤਕਿ ਹੋਵੈ ਭਾਗੁ ਤ ਸਾਜਨੁ ਪਾਈਐ ॥

੨॥

ਸਖੀ ਕਾਜਲ ਹਾਰ ਤੰਬੋਲ ਸਭੈ ਕਿਛੁ ਸਾਜਿਆ ॥

ਸੋਲਹ ਕੀਏ ਸੀਗਾਰ ਕਿ ਅੰਜਨੁ ਪਾਜਿਆ ॥

ਜੇ ਘਰਿ ਆਵੈ ਕੰਤੁ ਤ ਸਭੁ ਕਿਛੁ ਪਾਈਐ ॥

ਹਰਿਹਾਂ ਕੰਤੈ ਬਾਝੁ ਸੀਗਾਰੁ ਸਭੁ ਬਿਰਥਾ ਜਾਈਐ ॥

੩॥

ਜਿਸੁ ਘਰਿ ਵਸਿਆ ਕੰਤੁ ਸਾ ਵਡਭਾਗਣੇ ॥

ਤਿਸੁ ਬਣਿਆ ਹਭੁ ਸੀਗਾਰੁ ਸਾਈ ਸੋਹਾਗਣੇ ॥

ਹਉ ਸੁਤੀ ਹੋਇ ਅਚਿੰਤ ਮਨਿ ਆਸ ਪੁਰਾਈਆ ॥

ਹਰਿਹਾਂ ਜਾ ਘਰਿ ਆਇਆ ਕੰਤੁ ਤ ਸਭੁ ਕਿਛੁ ਪਾਈਆ ॥

੪॥

SikhiAt.Net
1361 ×