Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1367
Pavan Ang 1367 of 1430

ਕਬੀਰ ਥੋਰੈ ਜਲਿ ਮਾਛੁਲੀ ਝੀਵਰਿ ਮੇਲਿਓ ਜਾਲੁ ॥

ਇਹ ਟੋਘਨੈ ਨ ਛੂਟਸਹਿ ਫਿਰਿ ਕਰਿ ਸਮੁੰਦੁ ਸਮ੍ਹਾਲਿ ॥

੪੯॥

ਕਬੀਰ ਸਮੁੰਦੁ ਨ ਛੋਡੀਐ ਜਉ ਅਤਿ ਖਾਰੋ ਹੋਇ ॥

ਪੋਖਰਿ ਪੋਖਰਿ ਢੂਢਤੇ ਭਲੋ ਨ ਕਹਿਹੈ ਕੋਇ ॥

੫੦॥

ਕਬੀਰ ਨਿਗੁਸਾਂਏਂ ਬਹਿ ਗਏ ਥਾਂਘੀ ਨਾਹੀ ਕੋਇ ॥

ਦੀਨ ਗਰੀਬੀ ਆਪੁਨੀ ਕਰਤੇ ਹੋਇ ਸੁ ਹੋਇ ॥

੫੧॥

ਕਬੀਰ ਬੈਸਨਉ ਕੀ ਕੂਕਰਿ ਭਲੀ ਸਾਕਤ ਕੀ ਬੁਰੀ ਮਾਇ ॥

ਓਹ ਨਿਤ ਸੁਨੈ ਹਰਿ ਨਾਮ ਜਸੁ ਉਹ ਪਾਪ ਬਿਸਾਹਨ ਜਾਇ ॥

੫੨॥

ਕਬੀਰ ਹਰਨਾ ਦੂਬਲਾ ਇਹੁ ਹਰੀਆਰਾ ਤਾਲੁ ॥

ਲਾਖ ਅਹੇਰੀ ਏਕੁ ਜੀਉ ਕੇਤਾ ਬੰਚਉ ਕਾਲੁ ॥

੫੩॥

ਕਬੀਰ ਗੰਗਾ ਤੀਰ ਜੁ ਘਰੁ ਕਰਹਿ ਪੀਵਹਿ ਨਿਰਮਲ ਨੀਰੁ ॥

ਬਿਨੁ ਹਰਿ ਭਗਤਿ ਨ ਮੁਕਤਿ ਹੋਇ ਇਉ ਕਹਿ ਰਮੇ ਕਬੀਰ ॥

੫੪॥

ਕਬੀਰ ਮਨੁ ਨਿਰਮਲੁ ਭਇਆ ਜੈਸਾ ਗੰਗਾ ਨੀਰੁ ॥

ਪਾਛੈ ਲਾਗੋ ਹਰਿ ਫਿਰੈ ਕਹਤ ਕਬੀਰ ਕਬੀਰ ॥

੫੫॥

ਕਬੀਰ ਹਰਦੀ ਪੀਅਰੀ ਚੂੰਨਾਂ ਊਜਲ ਭਾਇ ॥

ਰਾਮ ਸਨੇਹੀ ਤਉ ਮਿਲੈ ਦੋਨਉ ਬਰਨ ਗਵਾਇ ॥

੫੬॥

ਕਬੀਰ ਹਰਦੀ ਪੀਰਤਨੁ ਹਰੈ ਚੂਨ ਚਿਹਨੁ ਨ ਰਹਾਇ ॥

ਬਲਿਹਾਰੀ ਇਹ ਪ੍ਰੀਤਿ ਕਉ ਜਿਹ ਜਾਤਿ ਬਰਨੁ ਕੁਲੁ ਜਾਇ ॥

੫੭॥

ਕਬੀਰ ਮੁਕਤਿ ਦੁਆਰਾ ਸੰਕੁਰਾ ਰਾਈ ਦਸਏਂ ਭਾਇ ॥

ਮਨੁ ਤਉ ਮੈਗਲੁ ਹੋਇ ਰਹਿਓ ਨਿਕਸੋ ਕਿਉ ਕੈ ਜਾਇ ॥

੫੮॥

ਕਬੀਰ ਐਸਾ ਸਤਿਗੁਰੁ ਜੇ ਮਿਲੈ ਤੁਠਾ ਕਰੇ ਪਸਾਉ ॥

ਮੁਕਤਿ ਦੁਆਰਾ ਮੋਕਲਾ ਸਹਜੇ ਆਵਉ ਜਾਉ ॥

੫੯॥

ਕਬੀਰ ਨਾ ਮੋੁਹਿ ਛਾਨਿ ਨ ਛਾਪਰੀ ਨਾ ਮੋੁਹਿ ਘਰੁ ਨਹੀ ਗਾਉ ॥

ਮਤ ਹਰਿ ਪੂਛੈ ਕਉਨੁ ਹੈ ਮੇਰੇ ਜਾਤਿ ਨ ਨਾਉ ॥

੬੦॥

ਕਬੀਰ ਮੁਹਿ ਮਰਨੇ ਕਾ ਚਾਉ ਹੈ ਮਰਉ ਤ ਹਰਿ ਕੈ ਦੁਆਰ ॥

ਮਤ ਹਰਿ ਪੂਛੈ ਕਉਨੁ ਹੈ ਪਰਾ ਹਮਾਰੈ ਬਾਰ ॥

੬੧॥

ਕਬੀਰ ਨਾ ਹਮ ਕੀਆ ਨ ਕਰਹਿਗੇ ਨਾ ਕਰਿ ਸਕੈ ਸਰੀਰੁ ॥

ਕਿਆ ਜਾਨਉ ਕਿਛੁ ਹਰਿ ਕੀਆ ਭਇਓ ਕਬੀਰੁ ਕਬੀਰੁ ॥

੬੨॥

ਕਬੀਰ ਸੁਪਨੈ ਹੂ ਬਰੜਾਇ ਕੈ ਜਿਹ ਮੁਖਿ ਨਿਕਸੈ ਰਾਮੁ ॥

ਤਾ ਕੇ ਪਗ ਕੀ ਪਾਨਹੀ ਮੇਰੇ ਤਨ ਕੋ ਚਾਮੁ ॥

੬੩॥

ਕਬੀਰ ਮਾਟੀ ਕੇ ਹਮ ਪੂਤਰੇ ਮਾਨਸੁ ਰਾਖਿਓੁ ਨਾਉ ॥

ਚਾਰਿ ਦਿਵਸ ਕੇ ਪਾਹੁਨੇ ਬਡ ਬਡ ਰੂੰਧਹਿ ਠਾਉ ॥

੬੪॥

ਕਬੀਰ ਮਹਿਦੀ ਕਰਿ ਘਾਲਿਆ ਆਪੁ ਪੀਸਾਇ ਪੀਸਾਇ ॥

ਤੈ ਸਹ ਬਾਤ ਨ ਪੂਛੀਐ ਕਬਹੁ ਨ ਲਾਈ ਪਾਇ ॥

੬੫॥

ਕਬੀਰ ਜਿਹ ਦਰਿ ਆਵਤ ਜਾਤਿਅਹੁ ਹਟਕੈ ਨਾਹੀ ਕੋਇ ॥

ਸੋ ਦਰੁ ਕੈਸੇ ਛੋਡੀਐ ਜੋ ਦਰੁ ਐਸਾ ਹੋਇ ॥

੬੬॥

ਕਬੀਰ ਡੂਬਾ ਥਾ ਪੈ ਉਬਰਿਓ ਗੁਨ ਕੀ ਲਹਰਿ ਝਬਕਿ ॥

SikhiAt.Net
1367 ×