ਕਬੀਰ ਮਨੁ ਪੰਖੀ ਭਇਓ ਉਡਿ ਉਡਿ ਦਹ ਦਿਸ ਜਾਇ ॥
ਜੋ ਜੈਸੀ ਸੰਗਤਿ ਮਿਲੈ ਸੋ ਤੈਸੋ ਫਲੁ ਖਾਇ ॥
੮੬॥
ਕਬੀਰ ਜਾ ਕਉ ਖੋਜਤੇ ਪਾਇਓ ਸੋਈ ਠਉਰੁ ॥
ਸੋਈ ਫਿਰਿ ਕੈ ਤੂ ਭਇਆ ਜਾ ਕਉ ਕਹਤਾ ਅਉਰੁ ॥
੮੭॥
ਕਬੀਰ ਮਾਰੀ ਮਰਉ ਕੁਸੰਗ ਕੀ ਕੇਲੇ ਨਿਕਟਿ ਜੁ ਬੇਰਿ ॥
ਉਹ ਝੂਲੈ ਉਹ ਚੀਰੀਐ ਸਾਕਤ ਸੰਗੁ ਨ ਹੇਰਿ ॥
੮੮॥
ਕਬੀਰ ਭਾਰ ਪਰਾਈ ਸਿਰਿ ਚਰੈ ਚਲਿਓ ਚਾਹੈ ਬਾਟ ॥
ਅਪਨੇ ਭਾਰਹਿ ਨਾ ਡਰੈ ਆਗੈ ਅਉਘਟ ਘਾਟ ॥
੮੯॥
ਕਬੀਰ ਬਨ ਕੀ ਦਾਧੀ ਲਾਕਰੀ ਠਾਢੀ ਕਰੈ ਪੁਕਾਰ ॥
ਮਤਿ ਬਸਿ ਪਰਉ ਲੁਹਾਰ ਕੇ ਜਾਰੈ ਦੂਜੀ ਬਾਰ ॥
੯੦॥
ਕਬੀਰ ਏਕ ਮਰੰਤੇ ਦੁਇ ਮੂਏ ਦੋਇ ਮਰੰਤਹ ਚਾਰਿ ॥
ਚਾਰਿ ਮਰੰਤਹ ਛਹ ਮੂਏ ਚਾਰਿ ਪੁਰਖ ਦੁਇ ਨਾਰਿ ॥
੯੧॥
ਕਬੀਰ ਦੇਖਿ ਦੇਖਿ ਜਗੁ ਢੂੰਢਿਆ ਕਹੂੰ ਨ ਪਾਇਆ ਠਉਰੁ ॥
ਜਿਨਿ ਹਰਿ ਕਾ ਨਾਮੁ ਨ ਚੇਤਿਓ ਕਹਾ ਭੁਲਾਨੇ ਅਉਰ ॥
੯੨॥
ਕਬੀਰ ਸੰਗਤਿ ਕਰੀਐ ਸਾਧ ਕੀ ਅੰਤਿ ਕਰੈ ਨਿਰਬਾਹੁ ॥
ਸਾਕਤ ਸੰਗੁ ਨ ਕੀਜੀਐ ਜਾ ਤੇ ਹੋਇ ਬਿਨਾਹੁ ॥
੯੩॥
ਕਬੀਰ ਜਗ ਮਹਿ ਚੇਤਿਓ ਜਾਨਿ ਕੈ ਜਗ ਮਹਿ ਰਹਿਓ ਸਮਾਇ ॥
ਜਿਨ ਹਰਿ ਕਾ ਨਾਮੁ ਨ ਚੇਤਿਓ ਬਾਦਹਿ ਜਨਮੇਂ ਆਇ ॥
੯੪॥
ਕਬੀਰ ਆਸਾ ਕਰੀਐ ਰਾਮ ਕੀ ਅਵਰੈ ਆਸ ਨਿਰਾਸ ॥
ਨਰਕਿ ਪਰਹਿ ਤੇ ਮਾਨਈ ਜੋ ਹਰਿ ਨਾਮ ਉਦਾਸ ॥
੯੫॥
ਕਬੀਰ ਸਿਖ ਸਾਖਾ ਬਹੁਤੇ ਕੀਏ ਕੇਸੋ ਕੀਓ ਨ ਮੀਤੁ ॥
ਚਾਲੇ ਥੇ ਹਰਿ ਮਿਲਨ ਕਉ ਬੀਚੈ ਅਟਕਿਓ ਚੀਤੁ ॥
੯੬॥
ਕਬੀਰ ਕਾਰਨੁ ਬਪੁਰਾ ਕਿਆ ਕਰੈ ਜਉ ਰਾਮੁ ਨ ਕਰੈ ਸਹਾਇ ॥
ਜਿਹ ਜਿਹ ਡਾਲੀ ਪਗੁ ਧਰਉ ਸੋਈ ਮੁਰਿ ਮੁਰਿ ਜਾਇ ॥
੯੭॥
ਕਬੀਰ ਅਵਰਹ ਕਉ ਉਪਦੇਸਤੇ ਮੁਖ ਮੈ ਪਰਿ ਹੈ ਰੇਤੁ ॥
ਰਾਸਿ ਬਿਰਾਨੀ ਰਾਖਤੇ ਖਾਯਾ ਘਰ ਕਾ ਖੇਤੁ ॥
੯੮॥
ਕਬੀਰ ਸਾਧੂ ਕੀ ਸੰਗਤਿ ਰਹਉ ਜਉ ਕੀ ਭੂਸੀ ਖਾਉ ॥
ਹੋਨਹਾਰੁ ਸੋ ਹੋਇਹੈ ਸਾਕਤ ਸੰਗਿ ਨ ਜਾਉ ॥
੯੯॥
ਕਬੀਰ ਸੰਗਤਿ ਸਾਧ ਕੀ ਦਿਨ ਦਿਨ ਦੂਨਾ ਹੇਤੁ ॥
ਸਾਕਤ ਕਾਰੀ ਕਾਂਬਰੀ ਧੋਏ ਹੋਇ ਨ ਸੇਤੁ ॥
੧੦੦॥
ਕਬੀਰ ਮਨੁ ਮੂੰਡਿਆ ਨਹੀ ਕੇਸ ਮੁੰਡਾਏ ਕਾਂਇ ॥
ਜੋ ਕਿਛੁ ਕੀਆ ਸੋ ਮਨ ਕੀਆ ਮੂੰਡਾ ਮੂੰਡੁ ਅਜਾਂਇ ॥
੧੦੧॥
ਕਬੀਰ ਰਾਮੁ ਨ ਛੋਡੀਐ ਤਨੁ ਧਨੁ ਜਾਇ ਤ ਜਾਉ ॥
ਚਰਨ ਕਮਲ ਚਿਤੁ ਬੇਧਿਆ ਰਾਮਹਿ ਨਾਮਿ ਸਮਾਉ ॥
੧੦੨॥
ਕਬੀਰ ਜੋ ਹਮ ਜੰਤੁ ਬਜਾਵਤੇ ਟੂਟਿ ਗਈਂ ਸਭ ਤਾਰ ॥
ਜੰਤੁ ਬਿਚਾਰਾ ਕਿਆ ਕਰੈ ਚਲੇ ਬਜਾਵਨਹਾਰ ॥
੧੦੩॥
ਕਬੀਰ ਮਾਇ ਮੂੰਡਉ ਤਿਹ ਗੁਰੂ ਕੀ ਜਾ ਤੇ ਭਰਮੁ ਨ ਜਾਇ ॥