ਆਪ ਡੁਬੇ ਚਹੁ ਬੇਦ ਮਹਿ ਚੇਲੇ ਦੀਏ ਬਹਾਇ ॥
੧੦੪॥
ਕਬੀਰ ਜੇਤੇ ਪਾਪ ਕੀਏ ਰਾਖੇ ਤਲੈ ਦੁਰਾਇ ॥
ਪਰਗਟ ਭਏ ਨਿਦਾਨ ਸਭ ਜਬ ਪੂਛੇ ਧਰਮ ਰਾਇ ॥
੧੦੫॥
ਕਬੀਰ ਹਰਿ ਕਾ ਸਿਮਰਨੁ ਛਾਡਿ ਕੈ ਪਾਲਿਓ ਬਹੁਤੁ ਕੁਟੰਬੁ ॥
ਧੰਧਾ ਕਰਤਾ ਰਹਿ ਗਇਆ ਭਾਈ ਰਹਿਆ ਨ ਬੰਧੁ ॥
੧੦੬॥
ਕਬੀਰ ਹਰਿ ਕਾ ਸਿਮਰਨੁ ਛਾਡਿ ਕੈ ਰਾਤਿ ਜਗਾਵਨ ਜਾਇ ॥
ਸਰਪਨਿ ਹੋਇ ਕੈ ਅਉਤਰੈ ਜਾਏ ਅਪੁਨੇ ਖਾਇ ॥
੧੦੭॥
ਕਬੀਰ ਹਰਿ ਕਾ ਸਿਮਰਨੁ ਛਾਡਿ ਕੈ ਅਹੋਈ ਰਾਖੈ ਨਾਰਿ ॥
ਗਦਹੀ ਹੋਇ ਕੈ ਅਉਤਰੈ ਭਾਰੁ ਸਹੈ ਮਨ ਚਾਰਿ ॥
੧੦੮॥
ਕਬੀਰ ਚਤੁਰਾਈ ਅਤਿ ਘਨੀ ਹਰਿ ਜਪਿ ਹਿਰਦੈ ਮਾਹਿ ॥
ਸੂਰੀ ਊਪਰਿ ਖੇਲਨਾ ਗਿਰੈ ਤ ਠਾਹਰ ਨਾਹਿ ॥
੧੦੯॥
ਕਬੀਰ ਸੋੁਈ ਮੁਖੁ ਧੰਨਿ ਹੈ ਜਾ ਮੁਖਿ ਕਹੀਐ ਰਾਮੁ ॥
ਦੇਹੀ ਕਿਸ ਕੀ ਬਾਪੁਰੀ ਪਵਿਤ੍ਰੁ ਹੋਇਗੋ ਗ੍ਰਾਮੁ ॥
੧੧੦॥
ਕਬੀਰ ਸੋਈ ਕੁਲ ਭਲੀ ਜਾ ਕੁਲ ਹਰਿ ਕੋ ਦਾਸੁ ॥
ਜਿਹ ਕੁਲ ਦਾਸੁ ਨ ਊਪਜੈ ਸੋ ਕੁਲ ਢਾਕੁ ਪਲਾਸੁ ॥
੧੧੧॥
ਕਬੀਰ ਹੈ ਗਇ ਬਾਹਨ ਸਘਨ ਘਨ ਲਾਖ ਧਜਾ ਫਹਰਾਹਿ ॥
ਇਆ ਸੁਖ ਤੇ ਭਿਖ੍ਯਾ ਭਲੀ ਜਉ ਹਰਿ ਸਿਮਰਤ ਦਿਨ ਜਾਹਿ ॥
੧੧੨॥
ਕਬੀਰ ਸਭੁ ਜਗੁ ਹਉ ਫਿਰਿਓ ਮਾਂਦਲੁ ਕੰਧ ਚਢਾਇ ॥
ਕੋਈ ਕਾਹੂ ਕੋ ਨਹੀ ਸਭ ਦੇਖੀ ਠੋਕਿ ਬਜਾਇ ॥
੧੧੩॥
ਮਾਰਗਿ ਮੋਤੀ ਬੀਥਰੇ ਅੰਧਾ ਨਿਕਸਿਓ ਆਇ ॥
ਜੋਤਿ ਬਿਨਾ ਜਗਦੀਸ ਕੀ ਜਗਤੁ ਉਲੰਘੇ ਜਾਇ ॥
੧੧੪॥
ਬੂਡਾ ਬੰਸੁ ਕਬੀਰ ਕਾ ਉਪਜਿਓ ਪੂਤੁ ਕਮਾਲੁ ॥
ਹਰਿ ਕਾ ਸਿਮਰਨੁ ਛਾਡਿ ਕੈ ਘਰਿ ਲੇ ਆਯਾ ਮਾਲੁ ॥
੧੧੫॥
ਕਬੀਰ ਸਾਧੂ ਕਉ ਮਿਲਨੇ ਜਾਈਐ ਸਾਥਿ ਨ ਲੀਜੈ ਕੋਇ ॥
ਪਾਛੈ ਪਾਉ ਨ ਦੀਜੀਐ ਆਗੈ ਹੋਇ ਸੁ ਹੋਇ ॥
੧੧੬॥
ਕਬੀਰ ਜਗੁ ਬਾਧਿਓ ਜਿਹ ਜੇਵਰੀ ਤਿਹ ਮਤ ਬੰਧਹੁ ਕਬੀਰ ॥
ਜੈਹਹਿ ਆਟਾ ਲੋਨ ਜਿਉ ਸੋਨ ਸਮਾਨਿ ਸਰੀਰੁ ॥
੧੧੭॥
ਕਬੀਰ ਹੰਸੁ ਉਡਿਓ ਤਨੁ ਗਾਡਿਓ ਸੋਝਾਈ ਸੈਨਾਹ ॥
ਅਜਹੂ ਜੀਉ ਨ ਛੋਡਈ ਰੰਕਾਈ ਨੈਨਾਹ ॥
੧੧੮॥
ਕਬੀਰ ਨੈਨ ਨਿਹਾਰਉ ਤੁਝ ਕਉ ਸ੍ਰਵਨ ਸੁਨਉ ਤੁਅ ਨਾਉ ॥
ਬੈਨ ਉਚਰਉ ਤੁਅ ਨਾਮ ਜੀ ਚਰਨ ਕਮਲ ਰਿਦ ਠਾਉ ॥
੧੧੯॥
ਕਬੀਰ ਸੁਰਗ ਨਰਕ ਤੇ ਮੈ ਰਹਿਓ ਸਤਿਗੁਰ ਕੇ ਪਰਸਾਦਿ ॥
ਚਰਨ ਕਮਲ ਕੀ ਮਉਜ ਮਹਿ ਰਹਉ ਅੰਤਿ ਅਰੁ ਆਦਿ ॥
੧੨੦॥
ਕਬੀਰ ਚਰਨ ਕਮਲ ਕੀ ਮਉਜ ਕੋ ਕਹਿ ਕੈਸੇ ਉਨਮਾਨ ॥
ਕਹਿਬੇ ਕਉ ਸੋਭਾ ਨਹੀ ਦੇਖਾ ਹੀ ਪਰਵਾਨੁ ॥
੧੨੧॥
ਕਬੀਰ ਦੇਖਿ ਕੈ ਕਿਹ ਕਹਉ ਕਹੇ ਨ ਕੋ ਪਤੀਆਇ ॥
ਹਰਿ ਜੈਸਾ ਤੈਸਾ ਉਹੀ ਰਹਉ ਹਰਖਿ ਗੁਨ ਗਾਇ ॥
੧੨੨॥