ਜਿਉ ਜਿਉ ਭਗਤਿ ਕਬੀਰ ਕੀ ਤਿਉ ਤਿਉ ਰਾਮ ਨਿਵਾਸ ॥
੧੪੧॥
ਕਬੀਰ ਗਹਗਚਿ ਪਰਿਓ ਕੁਟੰਬ ਕੈ ਕਾਂਠੈ ਰਹਿ ਗਇਓ ਰਾਮੁ ॥
ਆਇ ਪਰੇ ਧਰਮ ਰਾਇ ਕੇ ਬੀਚਹਿ ਧੂਮਾ ਧਾਮ ॥
੧੪੨॥
ਕਬੀਰ ਸਾਕਤ ਤੇ ਸੂਕਰ ਭਲਾ ਰਾਖੈ ਆਛਾ ਗਾਉ ॥
ਉਹੁ ਸਾਕਤੁ ਬਪੁਰਾ ਮਰਿ ਗਇਆ ਕੋਇ ਨ ਲੈਹੈ ਨਾਉ ॥
੧੪੩॥
ਕਬੀਰ ਕਉਡੀ ਕਉਡੀ ਜੋਰਿ ਕੈ ਜੋਰੇ ਲਾਖ ਕਰੋਰਿ ॥
ਚਲਤੀ ਬਾਰ ਨ ਕਛੁ ਮਿਲਿਓ ਲਈ ਲੰਗੋਟੀ ਤੋਰਿ ॥
੧੪੪॥
ਕਬੀਰ ਬੈਸਨੋ ਹੂਆ ਤ ਕਿਆ ਭਇਆ ਮਾਲਾ ਮੇਲੀਂ ਚਾਰਿ ॥
ਬਾਹਰਿ ਕੰਚਨੁ ਬਾਰਹਾ ਭੀਤਰਿ ਭਰੀ ਭੰਗਾਰ ॥
੧੪੫॥
ਕਬੀਰ ਰੋੜਾ ਹੋਇ ਰਹੁ ਬਾਟ ਕਾ ਤਜਿ ਮਨ ਕਾ ਅਭਿਮਾਨੁ ॥
ਐਸਾ ਕੋਈ ਦਾਸੁ ਹੋਇ ਤਾਹਿ ਮਿਲੈ ਭਗਵਾਨੁ ॥
੧੪੬॥
ਕਬੀਰ ਰੋੜਾ ਹੂਆ ਤ ਕਿਆ ਭਇਆ ਪੰਥੀ ਕਉ ਦੁਖੁ ਦੇਇ ॥
ਐਸਾ ਤੇਰਾ ਦਾਸੁ ਹੈ ਜਿਉ ਧਰਨੀ ਮਹਿ ਖੇਹ ॥
੧੪੭॥
ਕਬੀਰ ਖੇਹ ਹੂਈ ਤਉ ਕਿਆ ਭਇਆ ਜਉ ਉਡਿ ਲਾਗੈ ਅੰਗ ॥
ਹਰਿ ਜਨੁ ਐਸਾ ਚਾਹੀਐ ਜਿਉ ਪਾਨੀ ਸਰਬੰਗ ॥
੧੪੮॥
ਕਬੀਰ ਪਾਨੀ ਹੂਆ ਤ ਕਿਆ ਭਇਆ ਸੀਰਾ ਤਾਤਾ ਹੋਇ ॥
ਹਰਿ ਜਨੁ ਐਸਾ ਚਾਹੀਐ ਜੈਸਾ ਹਰਿ ਹੀ ਹੋਇ ॥
੧੪੯॥
ਊਚ ਭਵਨ ਕਨਕਾਮਨੀ ਸਿਖਰਿ ਧਜਾ ਫਹਰਾਇ ॥
ਤਾ ਤੇ ਭਲੀ ਮਧੂਕਰੀ ਸੰਤਸੰਗਿ ਗੁਨ ਗਾਇ ॥
੧੫੦॥
ਕਬੀਰ ਪਾਟਨ ਤੇ ਊਜਰੁ ਭਲਾ ਰਾਮ ਭਗਤ ਜਿਹ ਠਾਇ ॥
ਰਾਮ ਸਨੇਹੀ ਬਾਹਰਾ ਜਮ ਪੁਰੁ ਮੇਰੇ ਭਾਂਇ ॥
੧੫੧॥
ਕਬੀਰ ਗੰਗ ਜਮੁਨ ਕੇ ਅੰਤਰੇ ਸਹਜ ਸੁੰਨ ਕੇ ਘਾਟ ॥
ਤਹਾ ਕਬੀਰੈ ਮਟੁ ਕੀਆ ਖੋਜਤ ਮੁਨਿ ਜਨ ਬਾਟ ॥
੧੫੨॥
ਕਬੀਰ ਜੈਸੀ ਉਪਜੀ ਪੇਡ ਤੇ ਜਉ ਤੈਸੀ ਨਿਬਹੈ ਓੜਿ ॥
ਹੀਰਾ ਕਿਸ ਕਾ ਬਾਪੁਰਾ ਪੁਜਹਿ ਨ ਰਤਨ ਕਰੋੜਿ ॥
੧੫੩॥
ਕਬੀਰਾ ਏਕੁ ਅਚੰਭਉ ਦੇਖਿਓ ਹੀਰਾ ਹਾਟ ਬਿਕਾਇ ॥
ਬਨਜਨਹਾਰੇ ਬਾਹਰਾ ਕਉਡੀ ਬਦਲੈ ਜਾਇ ॥
੧੫੪॥
ਕਬੀਰਾ ਜਹਾ ਗਿਆਨੁ ਤਹ ਧਰਮੁ ਹੈ ਜਹਾ ਝੂਠੁ ਤਹ ਪਾਪੁ ॥
ਜਹਾ ਲੋਭੁ ਤਹ ਕਾਲੁ ਹੈ ਜਹਾ ਖਿਮਾ ਤਹ ਆਪਿ ॥
੧੫੫॥
ਕਬੀਰ ਮਾਇਆ ਤਜੀ ਤ ਕਿਆ ਭਇਆ ਜਉ ਮਾਨੁ ਤਜਿਆ ਨਹੀ ਜਾਇ ॥
ਮਾਨ ਮੁਨੀ ਮੁਨਿਵਰ ਗਲੇ ਮਾਨੁ ਸਭੈ ਕਉ ਖਾਇ ॥
੧੫੬॥
ਕਬੀਰ ਸਾਚਾ ਸਤਿਗੁਰੁ ਮੈ ਮਿਲਿਆ ਸਬਦੁ ਜੁ ਬਾਹਿਆ ਏਕੁ ॥
ਲਾਗਤ ਹੀ ਭੁਇ ਮਿਲਿ ਗਇਆ ਪਰਿਆ ਕਲੇਜੇ ਛੇਕੁ ॥
੧੫੭॥
ਕਬੀਰ ਸਾਚਾ ਸਤਿਗੁਰੁ ਕਿਆ ਕਰੈ ਜਉ ਸਿਖਾ ਮਹਿ ਚੂਕ ॥
ਅੰਧੇ ਏਕ ਨ ਲਾਗਈ ਜਿਉ ਬਾਂਸੁ ਬਜਾਈਐ ਫੂਕ ॥
੧੫੮॥
ਕਬੀਰ ਹੈ ਗੈ ਬਾਹਨ ਸਘਨ ਘਨ ਛਤ੍ਰਪਤੀ ਕੀ ਨਾਰਿ ॥