ਮੁਕਤਿ ਪਦਾਰਥੁ ਪਾਈਐ ਠਾਕ ਨ ਅਵਘਟ ਘਾਟ ॥
੨੩੧॥
ਕਬੀਰ ਏਕ ਘੜੀ ਆਧੀ ਘਰੀ ਆਧੀ ਹੂੰ ਤੇ ਆਧ ॥
ਭਗਤਨ ਸੇਤੀ ਗੋਸਟੇ ਜੋ ਕੀਨੇ ਸੋ ਲਾਭ ॥
੨੩੨॥
ਕਬੀਰ ਭਾਂਗ ਮਾਛੁਲੀ ਸੁਰਾ ਪਾਨਿ ਜੋ ਜੋ ਪ੍ਰਾਨੀ ਖਾਂਹਿ ॥
ਤੀਰਥ ਬਰਤ ਨੇਮ ਕੀਏ ਤੇ ਸਭੈ ਰਸਾਤਲਿ ਜਾਂਹਿ ॥
੨੩੩॥
ਨੀਚੇ ਲੋਇਨ ਕਰਿ ਰਹਉ ਲੇ ਸਾਜਨ ਘਟ ਮਾਹਿ ॥
ਸਭ ਰਸ ਖੇਲਉ ਪੀਅ ਸਉ ਕਿਸੀ ਲਖਾਵਉ ਨਾਹਿ ॥
੨੩੪॥
ਆਠ ਜਾਮ ਚਉਸਠਿ ਘਰੀ ਤੁਅ ਨਿਰਖਤ ਰਹੈ ਜੀਉ ॥
ਨੀਚੇ ਲੋਇਨ ਕਿਉ ਕਰਉ ਸਭ ਘਟ ਦੇਖਉ ਪੀਉ ॥
੨੩੫॥
ਸੁਨੁ ਸਖੀ ਪੀਅ ਮਹਿ ਜੀਉ ਬਸੈ ਜੀਅ ਮਹਿ ਬਸੈ ਕਿ ਪੀਉ ॥
ਜੀਉ ਪੀਉ ਬੂਝਉ ਨਹੀ ਘਟ ਮਹਿ ਜੀਉ ਕਿ ਪੀਉ ॥
੨੩੬॥
ਕਬੀਰ ਬਾਮਨੁ ਗੁਰੂ ਹੈ ਜਗਤ ਕਾ ਭਗਤਨ ਕਾ ਗੁਰੁ ਨਾਹਿ ॥
ਅਰਝਿ ਉਰਝਿ ਕੈ ਪਚਿ ਮੂਆ ਚਾਰਉ ਬੇਦਹੁ ਮਾਹਿ ॥
੨੩੭॥
ਹਰਿ ਹੈ ਖਾਂਡੁ ਰੇਤੁ ਮਹਿ ਬਿਖਰੀ ਹਾਥੀ ਚੁਨੀ ਨ ਜਾਇ ॥
ਕਹਿ ਕਬੀਰ ਗੁਰਿ ਭਲੀ ਬੁਝਾਈ ਕੀਟੀ ਹੋਇ ਕੈ ਖਾਇ ॥
੨੩੮॥
ਕਬੀਰ ਜਉ ਤੁਹਿ ਸਾਧ ਪਿਰੰਮ ਕੀ ਸੀਸੁ ਕਾਟਿ ਕਰਿ ਗੋਇ ॥
ਖੇਲਤ ਖੇਲਤ ਹਾਲ ਕਰਿ ਜੋ ਕਿਛੁ ਹੋਇ ਤ ਹੋਇ ॥
੨੩੯॥
ਕਬੀਰ ਜਉ ਤੁਹਿ ਸਾਧ ਪਿਰੰਮ ਕੀ ਪਾਕੇ ਸੇਤੀ ਖੇਲੁ ॥
ਕਾਚੀ ਸਰਸਉਂ ਪੇਲਿ ਕੈ ਨਾ ਖਲਿ ਭਈ ਨ ਤੇਲੁ ॥
੨੪੦॥
ਢੂੰਢਤ ਡੋਲਹਿ ਅੰਧ ਗਤਿ ਅਰੁ ਚੀਨਤ ਨਾਹੀ ਸੰਤ ॥
ਕਹਿ ਨਾਮਾ ਕਿਉ ਪਾਈਐ ਬਿਨੁ ਭਗਤਹੁ ਭਗਵੰਤੁ ॥
੨੪੧॥
ਹਰਿ ਸੋ ਹੀਰਾ ਛਾਡਿ ਕੈ ਕਰਹਿ ਆਨ ਕੀ ਆਸ ॥
ਤੇ ਨਰ ਦੋਜਕ ਜਾਹਿਗੇ ਸਤਿ ਭਾਖੈ ਰਵਿਦਾਸ ॥
੨੪੨॥
ਕਬੀਰ ਜਉ ਗ੍ਰਿਹੁ ਕਰਹਿ ਤ ਧਰਮੁ ਕਰੁ ਨਾਹੀ ਤ ਕਰੁ ਬੈਰਾਗੁ ॥
ਬੈਰਾਗੀ ਬੰਧਨੁ ਕਰੈ ਤਾ ਕੋ ਬਡੋ ਅਭਾਗੁ ॥
੨੪੩॥
ਸਲੋਕ ਸੇਖ ਫਰੀਦ ਕੇ ੴ ਸਤਿਗੁਰ ਪ੍ਰਸਾਦਿ ॥
ਜਿਤੁ ਦਿਹਾੜੈ ਧਨ ਵਰੀ ਸਾਹੇ ਲਏ ਲਿਖਾਇ ॥
ਮਲਕੁ ਜਿ ਕੰਨੀ ਸੁਣੀਦਾ ਮੁਹੁ ਦੇਖਾਲੇ ਆਇ ॥
ਜਿੰਦੁ ਨਿਮਾਣੀ ਕਢੀਐ ਹਡਾ ਕੂ ਕੜਕਾਇ ॥
ਸਾਹੇ ਲਿਖੇ ਨ ਚਲਨੀ ਜਿੰਦੂ ਕੂੰ ਸਮਝਾਇ ॥
ਜਿੰਦੁ ਵਹੁਟੀ ਮਰਣੁ ਵਰੁ ਲੈ ਜਾਸੀ ਪਰਣਾਇ ॥
ਆਪਣ ਹਥੀ ਜੋਲਿ ਕੈ ਕੈ ਗਲਿ ਲਗੈ ਧਾਇ ॥
ਵਾਲਹੁ ਨਿਕੀ ਪੁਰਸਲਾਤ ਕੰਨੀ ਨ ਸੁਣੀ ਆਇ ॥
ਫਰੀਦਾ ਕਿੜੀ ਪਵੰਦੀਈ ਖੜਾ ਨ ਆਪੁ ਮੁਹਾਇ ॥
੧॥
ਫਰੀਦਾ ਦਰ ਦਰਵੇਸੀ ਗਾਖੜੀ ਚਲਾਂ ਦੁਨੀਆਂ ਭਤਿ ॥