ਬੰਨ੍ਹਿ ਉਠਾਈ ਪੋਟਲੀ ਕਿਥੈ ਵੰਞਾ ਘਤਿ ॥
੨॥
ਕਿਝੁ ਨ ਬੁਝੈ ਕਿਝੁ ਨ ਸੁਝੈ ਦੁਨੀਆ ਗੁਝੀ ਭਾਹਿ ॥
ਸਾਂਈਂ ਮੇਰੈ ਚੰਗਾ ਕੀਤਾ ਨਾਹੀ ਤ ਹੰ ਭੀ ਦਝਾਂ ਆਹਿ ॥
੩॥
ਫਰੀਦਾ ਜੇ ਜਾਣਾ ਤਿਲ ਥੋੜੜੇ ਸੰਮਲਿ ਬੁਕੁ ਭਰੀ ॥
ਜੇ ਜਾਣਾ ਸਹੁ ਨੰਢੜਾ ਤਾਂ ਥੋੜਾ ਮਾਣੁ ਕਰੀ ॥
੪॥
ਜੇ ਜਾਣਾ ਲੜੁ ਛਿਜਣਾ ਪੀਡੀ ਪਾਈਂ ਗੰਢਿ ॥
ਤੈ ਜੇਵਡੁ ਮੈ ਨਾਹਿ ਕੋ ਸਭੁ ਜਗੁ ਡਿਠਾ ਹੰਢਿ ॥
੫॥
ਫਰੀਦਾ ਜੇ ਤੂ ਅਕਲਿ ਲਤੀਫੁ ਕਾਲੇ ਲਿਖੁ ਨ ਲੇਖ ॥
ਆਪਨੜੇ ਗਿਰੀਵਾਨ ਮਹਿ ਸਿਰੁ ਨੀਂਵਾਂ ਕਰਿ ਦੇਖੁ ॥
੬॥
ਫਰੀਦਾ ਜੋ ਤੈ ਮਾਰਨਿ ਮੁਕੀਆਂ ਤਿਨ੍ਹਾ ਨ ਮਾਰੇ ਘੁੰਮਿ ॥
ਆਪਨੜੈ ਘਰਿ ਜਾਈਐ ਪੈਰ ਤਿਨ੍ਹਾ ਦੇ ਚੁੰਮਿ ॥
੭॥
ਫਰੀਦਾ ਜਾਂ ਤਉ ਖਟਣ ਵੇਲ ਤਾਂ ਤੂ ਰਤਾ ਦੁਨੀ ਸਿਉ ॥
ਮਰਗ ਸਵਾਈ ਨੀਹਿ ਜਾਂ ਭਰਿਆ ਤਾਂ ਲਦਿਆ ॥
੮॥
ਦੇਖੁ ਫਰੀਦਾ ਜੁ ਥੀਆ ਦਾੜੀ ਹੋਈ ਭੂਰ ॥
ਅਗਹੁ ਨੇੜਾ ਆਇਆ ਪਿਛਾ ਰਹਿਆ ਦੂਰਿ ॥
੯॥
ਦੇਖੁ ਫਰੀਦਾ ਜਿ ਥੀਆ ਸਕਰ ਹੋਈ ਵਿਸੁ ॥
ਸਾਂਈ ਬਾਝਹੁ ਆਪਣੇ ਵੇਦਣ ਕਹੀਐ ਕਿਸੁ ॥
੧੦॥
ਫਰੀਦਾ ਅਖੀ ਦੇਖਿ ਪਤੀਣੀਆਂ ਸੁਣਿ ਸੁਣਿ ਰੀਣੇ ਕੰਨ ॥
ਸਾਖ ਪਕੰਦੀ ਆਈਆ ਹੋਰ ਕਰੇਂਦੀ ਵੰਨ ॥
੧੧॥
ਫਰੀਦਾ ਕਾਲੀਂ ਜਿਨੀ ਨ ਰਾਵਿਆ ਧਉਲੀ ਰਾਵੈ ਕੋਇ ॥
ਕਰਿ ਸਾਂਈ ਸਿਉ ਪਿਰਹੜੀ ਰੰਗੁ ਨਵੇਲਾ ਹੋਇ ॥
੧੨॥
ਮਃ ੩ ॥
ਫਰੀਦਾ ਕਾਲੀ ਧਉਲੀ ਸਾਹਿਬੁ ਸਦਾ ਹੈ ਜੇ ਕੋ ਚਿਤਿ ਕਰੇ ॥
ਆਪਣਾ ਲਾਇਆ ਪਿਰਮੁ ਨ ਲਗਈ ਜੇ ਲੋਚੈ ਸਭੁ ਕੋਇ ॥
ਏਹੁ ਪਿਰਮੁ ਪਿਆਲਾ ਖਸਮ ਕਾ ਜੈ ਭਾਵੈ ਤੈ ਦੇਇ ॥
੧੩॥
ਫਰੀਦਾ ਜਿਨ੍ਹ ਲੋਇਣ ਜਗੁ ਮੋਹਿਆ ਸੇ ਲੋਇਣ ਮੈ ਡਿਠੁ ॥
ਕਜਲ ਰੇਖ ਨ ਸਹਦਿਆ ਸੇ ਪੰਖੀ ਸੂਇ ਬਹਿਠੁ ॥
੧੪॥
ਫਰੀਦਾ ਕੂਕੇਦਿਆ ਚਾਂਗੇਦਿਆ ਮਤੀ ਦੇਦਿਆ ਨਿਤ ॥
ਜੋ ਸੈਤਾਨਿ ਵੰਞਾਇਆ ਸੇ ਕਿਤ ਫੇਰਹਿ ਚਿਤ ॥
੧੫॥
ਫਰੀਦਾ ਥੀਉ ਪਵਾਹੀ ਦਭੁ ॥
ਜੇ ਸਾਂਈ ਲੋੜਹਿ ਸਭੁ ॥
ਇਕੁ ਛਿਜਹਿ ਬਿਆ ਲਤਾੜੀਅਹਿ ॥
ਤਾਂ ਸਾਈ ਦੈ ਦਰਿ ਵਾੜੀਅਹਿ ॥
੧੬॥
ਫਰੀਦਾ ਖਾਕੁ ਨ ਨਿੰਦੀਐ ਖਾਕੂ ਜੇਡੁ ਨ ਕੋਇ ॥
ਜੀਵਦਿਆ ਪੈਰਾ ਤਲੈ ਮੁਇਆ ਉਪਰਿ ਹੋਇ ॥
੧੭॥
ਫਰੀਦਾ ਜਾ ਲਬੁ ਤਾ ਨੇਹੁ ਕਿਆ ਲਬੁ ਤ ਕੂੜਾ ਨੇਹੁ ॥
ਕਿਚਰੁ ਝਤਿ ਲਘਾਈਐ ਛਪਰਿ ਤੁਟੈ ਮੇਹੁ ॥
੧੮॥
ਫਰੀਦਾ ਜੰਗਲੁ ਜੰਗਲੁ ਕਿਆ ਭਵਹਿ ਵਣਿ ਕੰਡਾ ਮੋੜੇਹਿ ॥
ਵਸੀ ਰਬੁ ਹਿਆਲੀਐ ਜੰਗਲੁ ਕਿਆ ਢੂਢੇਹਿ ॥
੧੯॥
ਫਰੀਦਾ ਇਨੀ ਨਿਕੀ ਜੰਘੀਐ ਥਲ ਡੂੰਗਰ ਭਵਿਓਮ੍ਹਿ ॥
ਅਜੁ ਫਰੀਦੈ ਕੂਜੜਾ ਸੈ ਕੋਹਾਂ ਥੀਓਮਿ ॥
੨੦॥
ਫਰੀਦਾ ਰਾਤੀ ਵਡੀਆਂ ਧੁਖਿ ਧੁਖਿ ਉਠਨਿ ਪਾਸ ॥