ਸਾਈ ਜਾਇ ਸਮ੍ਹਾਲਿ ਜਿਥੈ ਹੀ ਤਉ ਵੰਞਣਾ ॥
੫੮॥
ਫਰੀਦਾ ਜਿਨ੍ਹੀ ਕੰਮੀ ਨਾਹਿ ਗੁਣ ਤੇ ਕੰਮੜੇ ਵਿਸਾਰਿ ॥
ਮਤੁ ਸਰਮਿੰਦਾ ਥੀਵਹੀ ਸਾਂਈ ਦੈ ਦਰਬਾਰਿ ॥
੫੯॥
ਫਰੀਦਾ ਸਾਹਿਬ ਦੀ ਕਰਿ ਚਾਕਰੀ ਦਿਲ ਦੀ ਲਾਹਿ ਭਰਾਂਦਿ ॥
ਦਰਵੇਸਾਂ ਨੋ ਲੋੜੀਐ ਰੁਖਾਂ ਦੀ ਜੀਰਾਂਦਿ ॥
੬੦॥
ਫਰੀਦਾ ਕਾਲੇ ਮੈਡੇ ਕਪੜੇ ਕਾਲਾ ਮੈਡਾ ਵੇਸੁ ॥
ਗੁਨਹੀ ਭਰਿਆ ਮੈ ਫਿਰਾ ਲੋਕੁ ਕਹੈ ਦਰਵੇਸੁ ॥
੬੧॥
ਤਤੀ ਤੋਇ ਨ ਪਲਵੈ ਜੇ ਜਲਿ ਟੁਬੀ ਦੇਇ ॥
ਫਰੀਦਾ ਜੋ ਡੋਹਾਗਣਿ ਰਬ ਦੀ ਝੂਰੇਦੀ ਝੂਰੇਇ ॥
੬੨॥
ਜਾਂ ਕੁਆਰੀ ਤਾ ਚਾਉ ਵੀਵਾਹੀ ਤਾਂ ਮਾਮਲੇ ॥
ਫਰੀਦਾ ਏਹੋ ਪਛੋਤਾਉ ਵਤਿ ਕੁਆਰੀ ਨ ਥੀਐ ॥
੬੩॥
ਕਲਰ ਕੇਰੀ ਛਪੜੀ ਆਇ ਉਲਥੇ ਹੰਝ ॥
ਚਿੰਜੂ ਬੋੜਨ੍ਹਿ ਨਾ ਪੀਵਹਿ ਉਡਣ ਸੰਦੀ ਡੰਝ ॥
੬੪॥
ਹੰਸੁ ਉਡਰਿ ਕੋਧ੍ਰੈ ਪਇਆ ਲੋਕੁ ਵਿਡਾਰਣਿ ਜਾਇ ॥
ਗਹਿਲਾ ਲੋਕੁ ਨ ਜਾਣਦਾ ਹੰਸੁ ਨ ਕੋਧ੍ਰਾ ਖਾਇ ॥
੬੫॥
ਚਲਿ ਚਲਿ ਗਈਆਂ ਪੰਖੀਆਂ ਜਿਨ੍ਹੀ ਵਸਾਏ ਤਲ ॥
ਫਰੀਦਾ ਸਰੁ ਭਰਿਆ ਭੀ ਚਲਸੀ ਥਕੇ ਕਵਲ ਇਕਲ ॥
੬੬॥
ਫਰੀਦਾ ਇਟ ਸਿਰਾਣੇ ਭੁਇ ਸਵਣੁ ਕੀੜਾ ਲੜਿਓ ਮਾਸਿ ॥
ਕੇਤੜਿਆ ਜੁਗ ਵਾਪਰੇ ਇਕਤੁ ਪਇਆ ਪਾਸਿ ॥
੬੭॥
ਫਰੀਦਾ ਭੰਨੀ ਘੜੀ ਸਵੰਨਵੀ ਟੁਟੀ ਨਾਗਰ ਲਜੁ ॥
ਅਜਰਾਈਲੁ ਫਰੇਸਤਾ ਕੈ ਘਰਿ ਨਾਠੀ ਅਜੁ ॥
੬੮॥
ਫਰੀਦਾ ਭੰਨੀ ਘੜੀ ਸਵੰਨਵੀ ਟੂਟੀ ਨਾਗਰ ਲਜੁ ॥
ਜੋ ਸਜਣ ਭੁਇ ਭਾਰੁ ਥੇ ਸੇ ਕਿਉ ਆਵਹਿ ਅਜੁ ॥
੬੯॥
ਫਰੀਦਾ ਬੇ ਨਿਵਾਜਾ ਕੁਤਿਆ ਏਹ ਨ ਭਲੀ ਰੀਤਿ ॥
ਕਬਹੀ ਚਲਿ ਨ ਆਇਆ ਪੰਜੇ ਵਖਤ ਮਸੀਤਿ ॥
੭੦॥
ਉਠੁ ਫਰੀਦਾ ਉਜੂ ਸਾਜਿ ਸੁਬਹ ਨਿਵਾਜ ਗੁਜਾਰਿ ॥
ਜੋ ਸਿਰੁ ਸਾਂਈ ਨਾ ਨਿਵੈ ਸੋ ਸਿਰੁ ਕਪਿ ਉਤਾਰਿ ॥
੭੧॥
ਜੋ ਸਿਰੁ ਸਾਈ ਨਾ ਨਿਵੈ ਸੋ ਸਿਰੁ ਕੀਜੈ ਕਾਂਇ ॥
ਕੁੰਨੇ ਹੇਠਿ ਜਲਾਈਐ ਬਾਲਣ ਸੰਦੈ ਥਾਇ ॥
੭੨॥
ਫਰੀਦਾ ਕਿਥੈ ਤੈਡੇ ਮਾਪਿਆ ਜਿਨ੍ਹੀ ਤੂ ਜਣਿਓਹਿ ॥
ਤੈ ਪਾਸਹੁ ਓਇ ਲਦਿ ਗਏ ਤੂੰ ਅਜੈ ਨ ਪਤੀਣੋਹਿ ॥
੭੩॥
ਫਰੀਦਾ ਮਨੁ ਮੈਦਾਨੁ ਕਰਿ ਟੋਏ ਟਿਬੇ ਲਾਹਿ ॥
ਅਗੈ ਮੂਲਿ ਨ ਆਵਸੀ ਦੋਜਕ ਸੰਦੀ ਭਾਹਿ ॥
੭੪॥
ਮਹਲਾ ੫ ॥
ਫਰੀਦਾ ਖਾਲਕੁ ਖਲਕ ਮਹਿ ਖਲਕ ਵਸੈ ਰਬ ਮਾਹਿ ॥
ਮੰਦਾ ਕਿਸ ਨੋ ਆਖੀਐ ਜਾਂ ਤਿਸੁ ਬਿਨੁ ਕੋਈ ਨਾਹਿ ॥
੭੫॥
ਫਰੀਦਾ ਜਿ ਦਿਹਿ ਨਾਲਾ ਕਪਿਆ ਜੇ ਗਲੁ ਕਪਹਿ ਚੁਖ ॥
ਪਵਨਿ ਨ ਇਤੀ ਮਾਮਲੇ ਸਹਾਂ ਨ ਇਤੀ ਦੁਖ ॥
੭੬॥
ਚਬਣ ਚਲਣ ਰਤੰਨ ਸੇ ਸੁਣੀਅਰ ਬਹਿ ਗਏ ॥
ਹੇੜੇ ਮੁਤੀ ਧਾਹ ਸੇ ਜਾਨੀ ਚਲਿ ਗਏ ॥
੭੭॥
ਫਰੀਦਾ ਬੁਰੇ ਦਾ ਭਲਾ ਕਰਿ ਗੁਸਾ ਮਨਿ ਨ ਹਢਾਇ ॥