Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1382
Pavan Ang 1382 of 1430

ਦੇਹੀ ਰੋਗੁ ਨ ਲਗਈ ਪਲੈ ਸਭੁ ਕਿਛੁ ਪਾਇ ॥

੭੮॥

ਫਰੀਦਾ ਪੰਖ ਪਰਾਹੁਣੀ ਦੁਨੀ ਸੁਹਾਵਾ ਬਾਗੁ ॥

ਨਉਬਤਿ ਵਜੀ ਸੁਬਹ ਸਿਉ ਚਲਣ ਕਾ ਕਰਿ ਸਾਜੁ ॥

੭੯॥

ਫਰੀਦਾ ਰਾਤਿ ਕਥੂਰੀ ਵੰਡੀਐ ਸੁਤਿਆ ਮਿਲੈ ਨ ਭਾਉ ॥

ਜਿੰਨ੍ਹਾ ਨੈਣ ਨੀਂਦ੍ਰਾਵਲੇ ਤਿੰਨ੍ਹਾ ਮਿਲਣੁ ਕੁਆਉ ॥

੮੦॥

ਫਰੀਦਾ ਮੈ ਜਾਨਿਆ ਦੁਖੁ ਮੁਝ ਕੂ ਦੁਖੁ ਸਬਾਇਐ ਜਗਿ ॥

ਊਚੇ ਚੜਿ ਕੈ ਦੇਖਿਆ ਤਾਂ ਘਰਿ ਘਰਿ ਏਹਾ ਅਗਿ ॥

੮੧॥

ਮਹਲਾ ੫ ॥

ਫਰੀਦਾ ਭੂਮਿ ਰੰਗਾਵਲੀ ਮੰਝਿ ਵਿਸੂਲਾ ਬਾਗ ॥

ਜੋ ਜਨ ਪੀਰਿ ਨਿਵਾਜਿਆ ਤਿੰਨ੍ਹਾ ਅੰਚ ਨ ਲਾਗ ॥

੮੨॥

ਮਹਲਾ ੫ ॥

ਫਰੀਦਾ ਉਮਰ ਸੁਹਾਵੜੀ ਸੰਗਿ ਸੁਵੰਨੜੀ ਦੇਹ ॥

ਵਿਰਲੇ ਕੇਈ ਪਾਈਅਨਿ ਜਿੰਨ੍ਹਾ ਪਿਆਰੇ ਨੇਹ ॥

੮੩॥

ਕੰਧੀ ਵਹਣ ਨ ਢਾਹਿ ਤਉ ਭੀ ਲੇਖਾ ਦੇਵਣਾ ॥

ਜਿਧਰਿ ਰਬ ਰਜਾਇ ਵਹਣੁ ਤਿਦਾਊ ਗੰਉ ਕਰੇ ॥

੮੪॥

ਫਰੀਦਾ ਡੁਖਾ ਸੇਤੀ ਦਿਹੁ ਗਇਆ ਸੂਲਾਂ ਸੇਤੀ ਰਾਤਿ ॥

ਖੜਾ ਪੁਕਾਰੇ ਪਾਤਣੀ ਬੇੜਾ ਕਪਰ ਵਾਤਿ ॥

੮੫॥

ਲੰਮੀ ਲੰਮੀ ਨਦੀ ਵਹੈ ਕੰਧੀ ਕੇਰੈ ਹੇਤਿ ॥

ਬੇੜੇ ਨੋ ਕਪਰੁ ਕਿਆ ਕਰੇ ਜੇ ਪਾਤਣ ਰਹੈ ਸੁਚੇਤਿ ॥

੮੬॥

ਫਰੀਦਾ ਗਲੀਂ ਸੁ ਸਜਣ ਵੀਹ ਇਕੁ ਢੂੰਢੇਦੀ ਨ ਲਹਾਂ ॥

ਧੁਖਾਂ ਜਿਉ ਮਾਂਲੀਹ ਕਾਰਣਿ ਤਿੰਨ੍ਹਾ ਮਾ ਪਿਰੀ ॥

੮੭॥

ਫਰੀਦਾ ਇਹੁ ਤਨੁ ਭਉਕਣਾ ਨਿਤ ਨਿਤ ਦੁਖੀਐ ਕਉਣੁ ॥

ਕੰਨੀ ਬੁਜੇ ਦੇ ਰਹਾਂ ਕਿਤੀ ਵਗੈ ਪਉਣੁ ॥

੮੮॥

ਫਰੀਦਾ ਰਬ ਖਜੂਰੀ ਪਕੀਆਂ ਮਾਖਿਅ ਨਈ ਵਹੰਨ੍ਹਿ ॥

ਜੋ ਜੋ ਵੰਞੈਂ ਡੀਹੜਾ ਸੋ ਉਮਰ ਹਥ ਪਵੰਨਿ ॥

੮੯॥

ਫਰੀਦਾ ਤਨੁ ਸੁਕਾ ਪਿੰਜਰੁ ਥੀਆ ਤਲੀਆਂ ਖੂੰਡਹਿ ਕਾਗ ॥

ਅਜੈ ਸੁ ਰਬੁ ਨ ਬਾਹੁੜਿਓ ਦੇਖੁ ਬੰਦੇ ਕੇ ਭਾਗ ॥

੯੦॥

ਕਾਗਾ ਕਰੰਗ ਢੰਢੋਲਿਆ ਸਗਲਾ ਖਾਇਆ ਮਾਸੁ ॥

ਏ ਦੁਇ ਨੈਨਾ ਮਤਿ ਛੁਹਉ ਪਿਰ ਦੇਖਨ ਕੀ ਆਸ ॥

੯੧॥

ਕਾਗਾ ਚੂੰਡਿ ਨ ਪਿੰਜਰਾ ਬਸੈ ਤ ਉਡਰਿ ਜਾਹਿ ॥

ਜਿਤੁ ਪਿੰਜਰੈ ਮੇਰਾ ਸਹੁ ਵਸੈ ਮਾਸੁ ਨ ਤਿਦੂ ਖਾਹਿ ॥

੯੨॥

ਫਰੀਦਾ ਗੋਰ ਨਿਮਾਣੀ ਸਡੁ ਕਰੇ ਨਿਘਰਿਆ ਘਰਿ ਆਉ ॥

ਸਰਪਰ ਮੈਥੈ ਆਵਣਾ ਮਰਣਹੁ ਨ ਡਰਿਆਹੁ ॥

੯੩॥

ਏਨੀ ਲੋਇਣੀ ਦੇਖਦਿਆ ਕੇਤੀ ਚਲਿ ਗਈ ॥

ਫਰੀਦਾ ਲੋਕਾਂ ਆਪੋ ਆਪਣੀ ਮੈ ਆਪਣੀ ਪਈ ॥

੯੪॥

ਆਪੁ ਸਵਾਰਹਿ ਮੈ ਮਿਲਹਿ ਮੈ ਮਿਲਿਆ ਸੁਖੁ ਹੋਇ ॥

ਫਰੀਦਾ ਜੇ ਤੂ ਮੇਰਾ ਹੋਇ ਰਹਹਿ ਸਭੁ ਜਗੁ ਤੇਰਾ ਹੋਇ ॥

੯੫॥

ਕੰਧੀ ਉਤੈ ਰੁਖੜਾ ਕਿਚਰਕੁ ਬੰਨੈ ਧੀਰੁ ॥

ਫਰੀਦਾ ਕਚੈ ਭਾਂਡੈ ਰਖੀਐ ਕਿਚਰੁ ਤਾਈ ਨੀਰੁ ॥

੯੬॥

ਫਰੀਦਾ ਮਹਲ ਨਿਸਖਣ ਰਹਿ ਗਏ ਵਾਸਾ ਆਇਆ ਤਲਿ ॥

SikhiAt.Net
1382 ×