ਗੋਰਾਂ ਸੇ ਨਿਮਾਣੀਆ ਬਹਸਨਿ ਰੂਹਾਂ ਮਲਿ ॥
ਆਖੀਂ ਸੇਖਾ ਬੰਦਗੀ ਚਲਣੁ ਅਜੁ ਕਿ ਕਲਿ ॥
੯੭॥
ਫਰੀਦਾ ਮਉਤੈ ਦਾ ਬੰਨਾ ਏਵੈ ਦਿਸੈ ਜਿਉ ਦਰੀਆਵੈ ਢਾਹਾ ॥
ਅਗੈ ਦੋਜਕੁ ਤਪਿਆ ਸੁਣੀਐ ਹੂਲ ਪਵੈ ਕਾਹਾਹਾ ॥
ਇਕਨਾ ਨੋ ਸਭ ਸੋਝੀ ਆਈ ਇਕਿ ਫਿਰਦੇ ਵੇਪਰਵਾਹਾ ॥
ਅਮਲ ਜਿ ਕੀਤਿਆ ਦੁਨੀ ਵਿਚਿ ਸੇ ਦਰਗਹ ਓਗਾਹਾ ॥
੯੮॥
ਫਰੀਦਾ ਦਰੀਆਵੈ ਕੰਨ੍ਹੈ ਬਗੁਲਾ ਬੈਠਾ ਕੇਲ ਕਰੇ ॥
ਕੇਲ ਕਰੇਦੇ ਹੰਝ ਨੋ ਅਚਿੰਤੇ ਬਾਜ ਪਏ ॥
ਬਾਜ ਪਏ ਤਿਸੁ ਰਬ ਦੇ ਕੇਲਾਂ ਵਿਸਰੀਆਂ ॥
ਜੋ ਮਨਿ ਚਿਤਿ ਨ ਚੇਤੇ ਸਨਿ ਸੋ ਗਾਲੀ ਰਬ ਕੀਆਂ ॥
੯੯॥
ਸਾਢੇ ਤ੍ਰੈ ਮਣ ਦੇਹੁਰੀ ਚਲੈ ਪਾਣੀ ਅੰਨਿ ॥
ਆਇਓ ਬੰਦਾ ਦੁਨੀ ਵਿਚਿ ਵਤਿ ਆਸੂਣੀ ਬੰਨ੍ਹਿ ॥
ਮਲਕਲ ਮਉਤ ਜਾਂ ਆਵਸੀ ਸਭ ਦਰਵਾਜੇ ਭੰਨਿ ॥
ਤਿਨ੍ਹਾ ਪਿਆਰਿਆ ਭਾਈਆਂ ਅਗੈ ਦਿਤਾ ਬੰਨ੍ਹਿ ॥
ਵੇਖਹੁ ਬੰਦਾ ਚਲਿਆ ਚਹੁ ਜਣਿਆ ਦੈ ਕੰਨ੍ਹਿ ॥
ਫਰੀਦਾ ਅਮਲ ਜਿ ਕੀਤੇ ਦੁਨੀ ਵਿਚਿ ਦਰਗਹ ਆਏ ਕੰਮਿ ॥
੧੦੦॥
ਫਰੀਦਾ ਹਉ ਬਲਿਹਾਰੀ ਤਿਨ੍ਹ ਪੰਖੀਆ ਜੰਗਲਿ ਜਿੰਨ੍ਹਾ ਵਾਸੁ ॥
ਕਕਰੁ ਚੁਗਨਿ ਥਲਿ ਵਸਨਿ ਰਬ ਨ ਛੋਡਨਿ ਪਾਸੁ ॥
੧੦੧॥
ਫਰੀਦਾ ਰੁਤਿ ਫਿਰੀ ਵਣੁ ਕੰਬਿਆ ਪਤ ਝੜੇ ਝੜਿ ਪਾਹਿ ॥
ਚਾਰੇ ਕੁੰਡਾ ਢੂੰਢੀਆਂ ਰਹਣੁ ਕਿਥਾਊ ਨਾਹਿ ॥
੧੦੨॥
ਫਰੀਦਾ ਪਾੜਿ ਪਟੋਲਾ ਧਜ ਕਰੀ ਕੰਬਲੜੀ ਪਹਿਰੇਉ ॥
ਜਿਨ੍ਹੀ ਵੇਸੀ ਸਹੁ ਮਿਲੈ ਸੇਈ ਵੇਸ ਕਰੇਉ ॥
੧੦੩॥
ਮਃ ੩ ॥
ਕਾਇ ਪਟੋਲਾ ਪਾੜਤੀ ਕੰਬਲੜੀ ਪਹਿਰੇਇ ॥
ਨਾਨਕ ਘਰ ਹੀ ਬੈਠਿਆ ਸਹੁ ਮਿਲੈ ਜੇ ਨੀਅਤਿ ਰਾਸਿ ਕਰੇਇ ॥
੧੦੪॥
ਮਃ ੫ ॥
ਫਰੀਦਾ ਗਰਬੁ ਜਿਨ੍ਹਾ ਵਡਿਆਈਆ ਧਨਿ ਜੋਬਨਿ ਆਗਾਹ ॥
ਖਾਲੀ ਚਲੇ ਧਣੀ ਸਿਉ ਟਿਬੇ ਜਿਉ ਮੀਹਾਹੁ ॥
੧੦੫॥
ਫਰੀਦਾ ਤਿਨਾ ਮੁਖ ਡਰਾਵਣੇ ਜਿਨਾ ਵਿਸਾਰਿਓਨੁ ਨਾਉ ॥
ਐਥੈ ਦੁਖ ਘਣੇਰਿਆ ਅਗੈ ਠਉਰ ਨ ਠਾਉ ॥
੧੦੬॥
ਫਰੀਦਾ ਪਿਛਲ ਰਾਤਿ ਨ ਜਾਗਿਓਹਿ ਜੀਵਦੜੋ ਮੁਇਓਹਿ ॥
ਜੇ ਤੈ ਰਬੁ ਵਿਸਾਰਿਆ ਤ ਰਬਿ ਨ ਵਿਸਰਿਓਹਿ ॥
੧੦੭॥
ਮਃ ੫ ॥
ਫਰੀਦਾ ਕੰਤੁ ਰੰਗਾਵਲਾ ਵਡਾ ਵੇਮੁਹਤਾਜੁ ॥
ਅਲਹ ਸੇਤੀ ਰਤਿਆ ਏਹੁ ਸਚਾਵਾਂ ਸਾਜੁ ॥
੧੦੮॥
ਮਃ ੫ ॥
ਫਰੀਦਾ ਦੁਖੁ ਸੁਖੁ ਇਕੁ ਕਰਿ ਦਿਲ ਤੇ ਲਾਹਿ ਵਿਕਾਰੁ ॥
ਅਲਹ ਭਾਵੈ ਸੋ ਭਲਾ ਤਾਂ ਲਭੀ ਦਰਬਾਰੁ ॥
੧੦੯॥
ਮਃ ੫ ॥
ਫਰੀਦਾ ਦੁਨੀ ਵਜਾਈ ਵਜਦੀ ਤੂੰ ਭੀ ਵਜਹਿ ਨਾਲਿ ॥
ਸੋਈ ਜੀਉ ਨ ਵਜਦਾ ਜਿਸੁ ਅਲਹੁ ਕਰਦਾ ਸਾਰ ॥
੧੧੦॥
ਮਃ ੫ ॥
ਫਰੀਦਾ ਦਿਲੁ ਰਤਾ ਇਸੁ ਦੁਨੀ ਸਿਉ ਦੁਨੀ ਨ ਕਿਤੈ ਕੰਮਿ ॥