ਮਿਸਲ ਫਕੀਰਾਂ ਗਾਖੜੀ ਸੁ ਪਾਈਐ ਪੂਰ ਕਰੰਮਿ ॥
੧੧੧॥
ਪਹਿਲੈ ਪਹਰੈ ਫੁਲੜਾ ਫਲੁ ਭੀ ਪਛਾ ਰਾਤਿ ॥
ਜੋ ਜਾਗੰਨ੍ਹਿ ਲਹੰਨਿ ਸੇ ਸਾਈ ਕੰਨੋ ਦਾਤਿ ॥
੧੧੨॥
ਦਾਤੀ ਸਾਹਿਬ ਸੰਦੀਆ ਕਿਆ ਚਲੈ ਤਿਸੁ ਨਾਲਿ ॥
ਇਕਿ ਜਾਗੰਦੇ ਨਾ ਲਹਨ੍ਹਿ ਇਕਨ੍ਹਾ ਸੁਤਿਆ ਦੇਇ ਉਠਾਲਿ ॥
੧੧੩॥
ਢੂਢੇਦੀਏ ਸੁਹਾਗ ਕੂ ਤਉ ਤਨਿ ਕਾਈ ਕੋਰ ॥
ਜਿਨ੍ਹਾ ਨਾਉ ਸੁਹਾਗਣੀ ਤਿਨ੍ਹਾ ਝਾਕ ਨ ਹੋਰ ॥
੧੧੪॥
ਸਬਰ ਮੰਝ ਕਮਾਣ ਏ ਸਬਰੁ ਕਾ ਨੀਹਣੋ ॥
ਸਬਰ ਸੰਦਾ ਬਾਣੁ ਖਾਲਕੁ ਖਤਾ ਨ ਕਰੀ ॥
੧੧੫॥
ਸਬਰ ਅੰਦਰਿ ਸਾਬਰੀ ਤਨੁ ਏਵੈ ਜਾਲੇਨ੍ਹਿ ॥
ਹੋਨਿ ਨਜੀਕਿ ਖੁਦਾਇ ਦੈ ਭੇਤੁ ਨ ਕਿਸੈ ਦੇਨਿ ॥
੧੧੬॥
ਸਬਰੁ ਏਹੁ ਸੁਆਉ ਜੇ ਤੂੰ ਬੰਦਾ ਦਿੜੁ ਕਰਹਿ ॥
ਵਧਿ ਥੀਵਹਿ ਦਰੀਆਉ ਟੁਟਿ ਨ ਥੀਵਹਿ ਵਾਹੜਾ ॥
੧੧੭॥
ਫਰੀਦਾ ਦਰਵੇਸੀ ਗਾਖੜੀ ਚੋਪੜੀ ਪਰੀਤਿ ॥
ਇਕਨਿ ਕਿਨੈ ਚਾਲੀਐ ਦਰਵੇਸਾਵੀ ਰੀਤਿ ॥
੧੧੮॥
ਤਨੁ ਤਪੈ ਤਨੂਰ ਜਿਉ ਬਾਲਣੁ ਹਡ ਬਲੰਨ੍ਹਿ ॥
ਪੈਰੀ ਥਕਾਂ ਸਿਰਿ ਜੁਲਾਂ ਜੇ ਮੂੰ ਪਿਰੀ ਮਿਲੰਨ੍ਹਿ ॥
੧੧੯॥
ਤਨੁ ਨ ਤਪਾਇ ਤਨੂਰ ਜਿਉ ਬਾਲਣੁ ਹਡ ਨ ਬਾਲਿ ॥
ਸਿਰਿ ਪੈਰੀ ਕਿਆ ਫੇੜਿਆ ਅੰਦਰਿ ਪਿਰੀ ਨਿਹਾਲਿ ॥
੧੨੦॥
ਹਉ ਢੂਢੇਦੀ ਸਜਣਾ ਸਜਣੁ ਮੈਡੇ ਨਾਲਿ ॥
ਨਾਨਕ ਅਲਖੁ ਨ ਲਖੀਐ ਗੁਰਮੁਖਿ ਦੇਇ ਦਿਖਾਲਿ ॥
੧੨੧॥
ਹੰਸਾ ਦੇਖਿ ਤਰੰਦਿਆ ਬਗਾ ਆਇਆ ਚਾਉ ॥
ਡੁਬਿ ਮੁਏ ਬਗ ਬਪੁੜੇ ਸਿਰੁ ਤਲਿ ਉਪਰਿ ਪਾਉ ॥
੧੨੨॥
ਮੈ ਜਾਣਿਆ ਵਡ ਹੰਸੁ ਹੈ ਤਾਂ ਮੈ ਕੀਤਾ ਸੰਗੁ ॥
ਜੇ ਜਾਣਾ ਬਗੁ ਬਪੁੜਾ ਜਨਮਿ ਨ ਭੇੜੀ ਅੰਗੁ ॥
੧੨੩॥
ਕਿਆ ਹੰਸੁ ਕਿਆ ਬਗੁਲਾ ਜਾ ਕਉ ਨਦਰਿ ਧਰੇ ॥
ਜੇ ਤਿਸੁ ਭਾਵੈ ਨਾਨਕਾ ਕਾਗਹੁ ਹੰਸੁ ਕਰੇ ॥
੧੨੪॥
ਸਰਵਰ ਪੰਖੀ ਹੇਕੜੋ ਫਾਹੀਵਾਲ ਪਚਾਸ ॥
ਇਹੁ ਤਨੁ ਲਹਰੀ ਗਡੁ ਥਿਆ ਸਚੇ ਤੇਰੀ ਆਸ ॥
੧੨੫॥
ਕਵਣੁ ਸੁ ਅਖਰੁ ਕਵਣੁ ਗੁਣੁ ਕਵਣੁ ਸੁ ਮਣੀਆ ਮੰਤੁ ॥
ਕਵਣੁ ਸੁ ਵੇਸੋ ਹਉ ਕਰੀ ਜਿਤੁ ਵਸਿ ਆਵੈ ਕੰਤੁ ॥
੧੨੬॥
ਨਿਵਣੁ ਸੁ ਅਖਰੁ ਖਵਣੁ ਗੁਣੁ ਜਿਹਬਾ ਮਣੀਆ ਮੰਤੁ ॥
ਏ ਤ੍ਰੈ ਭੈਣੇ ਵੇਸ ਕਰਿ ਤਾਂ ਵਸਿ ਆਵੀ ਕੰਤੁ ॥
੧੨੭॥
ਮਤਿ ਹੋਦੀ ਹੋਇ ਇਆਣਾ ॥
ਤਾਣ ਹੋਦੇ ਹੋਇ ਨਿਤਾਣਾ ॥
ਅਣਹੋਦੇ ਆਪੁ ਵੰਡਾਏ ॥
ਕੋ ਐਸਾ ਭਗਤੁ ਸਦਾਏ ॥
੧੨੮॥
ਇਕੁ ਫਿਕਾ ਨ ਗਾਲਾਇ ਸਭਨਾ ਮੈ ਸਚਾ ਧਣੀ ॥
ਹਿਆਉ ਨ ਕੈਹੀ ਠਾਹਿ ਮਾਣਕ ਸਭ ਅਮੋਲਵੇ ॥
੧੨੯॥
ਸਭਨਾ ਮਨ ਮਾਣਿਕ ਠਾਹਣੁ ਮੂਲਿ ਮਚਾਂਗਵਾ ॥
ਜੇ ਤਉ ਪਿਰੀਆ ਦੀ ਸਿਕ ਹਿਆਉ ਨ ਠਾਹੇ ਕਹੀ ਦਾ ॥
੧੩੦॥