Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1397
Pavan Ang 1397 of 1430

ਸਤਗੁਰਿ ਦਯਾਲਿ ਹਰਿ ਨਾਮੁ ਦ੍ਰਿੜ੍ਹਾਯਾ ਤਿਸੁ ਪ੍ਰਸਾਦਿ ਵਸਿ ਪੰਚ ਕਰੇ ॥

ਕਵਿ ਕਲ੍ਯ ਠਕੁਰ ਹਰਦਾਸ ਤਨੇ ਗੁਰ ਰਾਮਦਾਸ ਸਰ ਅਭਰ ਭਰੇ ॥

੩॥

ਅਨਭਉ ਉਨਮਾਨਿ ਅਕਲ ਲਿਵ ਲਾਗੀ ਪਾਰਸੁ ਭੇਟਿਆ ਸਹਜ ਘਰੇ ॥

ਸਤਗੁਰ ਪਰਸਾਦਿ ਪਰਮ ਪਦੁ ਪਾਯਾ ਭਗਤਿ ਭਾਇ ਭੰਡਾਰ ਭਰੇ ॥

ਮੇਟਿਆ ਜਨਮਾਂਤੁ ਮਰਣ ਭਉ ਭਾਗਾ ਚਿਤੁ ਲਾਗਾ ਸੰਤੋਖ ਸਰੇ ॥

ਕਵਿ ਕਲ੍ਯ ਠਕੁਰ ਹਰਦਾਸ ਤਨੇ ਗੁਰ ਰਾਮਦਾਸ ਸਰ ਅਭਰ ਭਰੇ ॥

੪॥

ਅਭਰ ਭਰੇ ਪਾਯਉ ਅਪਾਰੁ ਰਿਦ ਅੰਤਰਿ ਧਾਰਿਓ ॥

ਦੁਖ ਭੰਜਨੁ ਆਤਮ ਪ੍ਰਬੋਧੁ ਮਨਿ ਤਤੁ ਬੀਚਾਰਿਓ ॥

ਸਦਾ ਚਾਇ ਹਰਿ ਭਾਇ ਪ੍ਰੇਮ ਰਸੁ ਆਪੇ ਜਾਣਇ ॥

ਸਤਗੁਰ ਕੈ ਪਰਸਾਦਿ ਸਹਜ ਸੇਤੀ ਰੰਗੁ ਮਾਣਇ ॥

ਨਾਨਕ ਪ੍ਰਸਾਦਿ ਅੰਗਦ ਸੁਮਤਿ ਗੁਰਿ ਅਮਰਿ ਅਮਰੁ ਵਰਤਾਇਓ ॥

ਗੁਰ ਰਾਮਦਾਸ ਕਲ੍ਯੁਚਰੈ ਤੈਂ ਅਟਲ ਅਮਰ ਪਦੁ ਪਾਇਓ ॥

੫॥

ਸੰਤੋਖ ਸਰੋਵਰਿ ਬਸੈ ਅਮਿਅ ਰਸੁ ਰਸਨ ਪ੍ਰਕਾਸੈ ॥

ਮਿਲਤ ਸਾਂਤਿ ਉਪਜੈ ਦੁਰਤੁ ਦੂਰੰਤਰਿ ਨਾਸੈ ॥

ਸੁਖ ਸਾਗਰੁ ਪਾਇਅਉ ਦਿੰਤੁ ਹਰਿ ਮਗਿ ਨ ਹੁਟੈ ॥

ਸੰਜਮੁ ਸਤੁ ਸੰਤੋਖੁ ਸੀਲ ਸੰਨਾਹੁ ਮਫੁਟੈ ॥

ਸਤਿਗੁਰੁ ਪ੍ਰਮਾਣੁ ਬਿਧ ਨੈ ਸਿਰਿਉ ਜਗਿ ਜਸ ਤੂਰੁ ਬਜਾਇਅਉ ॥

ਗੁਰ ਰਾਮਦਾਸ ਕਲ੍ਯੁਚਰੈ ਤੈ ਅਭੈ ਅਮਰ ਪਦੁ ਪਾਇਅਉ ॥

੬॥

ਜਗੁ ਜਿਤਉ ਸਤਿਗੁਰ ਪ੍ਰਮਾਣਿ ਮਨਿ ਏਕੁ ਧਿਆਯਉ ॥

ਧਨਿ ਧਨਿ ਸਤਿਗੁਰ ਅਮਰਦਾਸੁ ਜਿਨਿ ਨਾਮੁ ਦ੍ਰਿੜਾਯਉ ॥

ਨਵ ਨਿਧਿ ਨਾਮੁ ਨਿਧਾਨੁ ਰਿਧਿ ਸਿਧਿ ਤਾ ਕੀ ਦਾਸੀ ॥

ਸਹਜ ਸਰੋਵਰੁ ਮਿਲਿਓ ਪੁਰਖੁ ਭੇਟਿਓ ਅਬਿਨਾਸੀ ॥

ਆਦਿ ਲੇ ਭਗਤ ਜਿਤੁ ਲਗਿ ਤਰੇ ਸੋ ਗੁਰਿ ਨਾਮੁ ਦ੍ਰਿੜਾਇਅਉ ॥

ਗੁਰ ਰਾਮਦਾਸ ਕਲ੍ਯੁਚਰੈ ਤੈ ਹਰਿ ਪ੍ਰੇਮ ਪਦਾਰਥੁ ਪਾਇਅਉ ॥

੭॥

ਪ੍ਰੇਮ ਭਗਤਿ ਪਰਵਾਹ ਪ੍ਰੀਤਿ ਪੁਬਲੀ ਨ ਹੁਟਇ ॥

ਸਤਿਗੁਰ ਸਬਦੁ ਅਥਾਹੁ ਅਮਿਅ ਧਾਰਾ ਰਸੁ ਗੁਟਇ ॥

ਮਤਿ ਮਾਤਾ ਸੰਤੋਖੁ ਪਿਤਾ ਸਰਿ ਸਹਜ ਸਮਾਯਉ ॥

ਆਜੋਨੀ ਸੰਭਵਿਅਉ ਜਗਤੁ ਗੁਰ ਬਚਨਿ ਤਰਾਯਉ ॥

ਅਬਿਗਤ ਅਗੋਚਰੁ ਅਪਰਪਰੁ ਮਨਿ ਗੁਰ ਸਬਦੁ ਵਸਾਇਅਉ ॥

ਗੁਰ ਰਾਮਦਾਸ ਕਲ੍ਯੁਚਰੈ ਤੈ ਜਗਤ ਉਧਾਰਣੁ ਪਾਇਅਉ ॥

੮॥

ਜਗਤ ਉਧਾਰਣੁ ਨਵ ਨਿਧਾਨੁ ਭਗਤਹ ਭਵ ਤਾਰਣੁ ॥

ਅੰਮ੍ਰਿਤ ਬੂੰਦ ਹਰਿ ਨਾਮੁ ਬਿਸੁ ਕੀ ਬਿਖੈ ਨਿਵਾਰਣੁ ॥

ਸਹਜ ਤਰੋਵਰ ਫਲਿਓ ਗਿਆਨ ਅੰਮ੍ਰਿਤ ਫਲ ਲਾਗੇ ॥

ਗੁਰ ਪ੍ਰਸਾਦਿ ਪਾਈਅਹਿ ਧੰਨਿ ਤੇ ਜਨ ਬਡਭਾਗੇ ॥

ਤੇ ਮੁਕਤੇ ਭਏ ਸਤਿਗੁਰ ਸਬਦਿ ਮਨਿ ਗੁਰ ਪਰਚਾ ਪਾਇਅਉ ॥

ਗੁਰ ਰਾਮਦਾਸ ਕਲ੍ਯੁਚਰੈ ਤੈ ਸਬਦ ਨੀਸਾਨੁ ਬਜਾਇਅਉ ॥

੯॥

SikhiAt.Net
1397 ×