Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1401
Pavan Ang 1401 of 1430

ਗੁਰੂ ਗੁਰੁ ਗੁਰੁ ਕਰਹੁ ਗੁਰੂ ਹਰਿ ਪਾਈਐ ॥

ਉਦਧਿ ਗੁਰੁ ਗਹਿਰ ਗੰਭੀਰ ਬੇਅੰਤੁ ਹਰਿ ਨਾਮ ਨਗ ਹੀਰ ਮਣਿ ਮਿਲਤ ਲਿਵ ਲਾਈਐ ॥

ਫੁਨਿ ਗੁਰੂ ਪਰਮਲ ਸਰਸ ਕਰਤ ਕੰਚਨੁ ਪਰਸ ਮੈਲੁ ਦੁਰਮਤਿ ਹਿਰਤ ਸਬਦਿ ਗੁਰੁ ਧ੍ਯਾਈਐ ॥

ਅੰਮ੍ਰਿਤ ਪਰਵਾਹ ਛੁਟਕੰਤ ਸਦ ਦ੍ਵਾਰਿ ਜਿਸੁ ਗ੍ਯਾਨ ਗੁਰ ਬਿਮਲ ਸਰ ਸੰਤ ਸਿਖ ਨਾਈਐ ॥

ਨਾਮੁ ਨਿਰਬਾਣੁ ਨਿਧਾਨੁ ਹਰਿ ਉਰਿ ਧਰਹੁ ਗੁਰੂ ਗੁਰੁ ਗੁਰੁ ਕਰਹੁ ਗੁਰੂ ਹਰਿ ਪਾਈਐ ॥

੩॥

੧੫॥

ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਮੰਨ ਰੇ ॥

ਜਾ ਕੀ ਸੇਵ ਸਿਵ ਸਿਧ ਸਾਧਿਕ ਸੁਰ ਅਸੁਰ ਗਣ ਤਰਹਿ ਤੇਤੀਸ ਗੁਰ ਬਚਨ ਸੁਣਿ ਕੰਨ ਰੇ ॥

ਫੁਨਿ ਤਰਹਿ ਤੇ ਸੰਤ ਹਿਤ ਭਗਤ ਗੁਰੁ ਗੁਰੁ ਕਰਹਿ ਤਰਿਓ ਪ੍ਰਹਲਾਦੁ ਗੁਰ ਮਿਲਤ ਮੁਨਿ ਜੰਨ ਰੇ ॥

ਤਰਹਿ ਨਾਰਦਾਦਿ ਸਨਕਾਦਿ ਹਰਿ ਗੁਰਮੁਖਹਿ ਤਰਹਿ ਇਕ ਨਾਮ ਲਗਿ ਤਜਹੁ ਰਸ ਅੰਨ ਰੇ ॥

ਦਾਸੁ ਬੇਨਤਿ ਕਹੈ ਨਾਮੁ ਗੁਰਮੁਖਿ ਲਹੈ ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਮੰਨ ਰੇ ॥

੪॥

੧੬॥

੨੯॥

ਸਿਰੀ ਗੁਰੂ ਸਾਹਿਬੁ ਸਭ ਊਪਰਿ ॥

ਕਰੀ ਕ੍ਰਿਪਾ ਸਤਜੁਗਿ ਜਿਨਿ ਧ੍ਰੂ ਪਰਿ ॥

ਸ੍ਰੀ ਪ੍ਰਹਲਾਦ ਭਗਤ ਉਧਰੀਅੰ ॥

ਹਸ੍ਤ ਕਮਲ ਮਾਥੇ ਪਰ ਧਰੀਅੰ ॥

ਅਲਖ ਰੂਪ ਜੀਅ ਲਖ੍ਯਾ ਨ ਜਾਈ ॥

ਸਾਧਿਕ ਸਿਧ ਸਗਲ ਸਰਣਾਈ ॥

ਗੁਰ ਕੇ ਬਚਨ ਸਤਿ ਜੀਅ ਧਾਰਹੁ ॥

ਮਾਣਸ ਜਨਮੁ ਦੇਹ ਨਿਸ੍ਤਾਰਹੁ ॥

ਗੁਰੁ ਜਹਾਜੁ ਖੇਵਟੁ ਗੁਰੂ ਗੁਰ ਬਿਨੁ ਤਰਿਆ ਨ ਕੋਇ ॥

ਗੁਰ ਪ੍ਰਸਾਦਿ ਪ੍ਰਭੁ ਪਾਈਐ ਗੁਰ ਬਿਨੁ ਮੁਕਤਿ ਨ ਹੋਇ ॥

ਗੁਰੁ ਨਾਨਕੁ ਨਿਕਟਿ ਬਸੈ ਬਨਵਾਰੀ ॥

ਤਿਨਿ ਲਹਣਾ ਥਾਪਿ ਜੋਤਿ ਜਗਿ ਧਾਰੀ ॥

ਲਹਣੈ ਪੰਥੁ ਧਰਮ ਕਾ ਕੀਆ ॥

ਅਮਰਦਾਸ ਭਲੇ ਕਉ ਦੀਆ ॥

ਤਿਨਿ ਸ੍ਰੀ ਰਾਮਦਾਸੁ ਸੋਢੀ ਥਿਰੁ ਥਪ੍ਯਉ ॥

ਹਰਿ ਕਾ ਨਾਮੁ ਅਖੈ ਨਿਧਿ ਅਪ੍ਯਉ ॥

ਅਪ੍ਯਉ ਹਰਿ ਨਾਮੁ ਅਖੈ ਨਿਧਿ ਚਹੁ ਜੁਗਿ ਗੁਰ ਸੇਵਾ ਕਰਿ ਫਲੁ ਲਹੀਅੰ ॥

ਬੰਦਹਿ ਜੋ ਚਰਣ ਸਰਣਿ ਸੁਖੁ ਪਾਵਹਿ ਪਰਮਾਨੰਦ ਗੁਰਮੁਖਿ ਕਹੀਅੰ ॥

ਪਰਤਖਿ ਦੇਹ ਪਾਰਬ੍ਰਹਮੁ ਸੁਆਮੀ ਆਦਿ ਰੂਪਿ ਪੋਖਣ ਭਰਣੰ ॥

ਸਤਿਗੁਰੁ ਗੁਰੁ ਸੇਵਿ ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥

੧॥

ਜਿਹ ਅੰਮ੍ਰਿਤ ਬਚਨ ਬਾਣੀ ਸਾਧੂ ਜਨ ਜਪਹਿ ਕਰਿ ਬਿਚਿਤਿ ਚਾਓ ॥

ਆਨੰਦੁ ਨਿਤ ਮੰਗਲੁ ਗੁਰ ਦਰਸਨੁ ਸਫਲੁ ਸੰਸਾਰਿ ॥

ਸੰਸਾਰਿ ਸਫਲੁ ਗੰਗਾ ਗੁਰ ਦਰਸਨੁ ਪਰਸਨ ਪਰਮ ਪਵਿਤ੍ਰ ਗਤੇ ॥

ਜੀਤਹਿ ਜਮ ਲੋਕੁ ਪਤਿਤ ਜੇ ਪ੍ਰਾਣੀ ਹਰਿ ਜਨ ਸਿਵ ਗੁਰ ਗ੍ਯਾਨਿ ਰਤੇ ॥

ਰਘੁਬੰਸਿ ਤਿਲਕੁ ਸੁੰਦਰੁ ਦਸਰਥ ਘਰਿ ਮੁਨਿ ਬੰਛਹਿ ਜਾ ਕੀ ਸਰਣੰ ॥

SikhiAt.Net
1401 ×