Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1402
Pavan Ang 1402 of 1430

ਸਤਿਗੁਰੁ ਗੁਰੁ ਸੇਵਿ ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥

੨॥

ਸੰਸਾਰੁ ਅਗਮ ਸਾਗਰੁ ਤੁਲਹਾ ਹਰਿ ਨਾਮੁ ਗੁਰੂ ਮੁਖਿ ਪਾਯਾ ॥

ਜਗਿ ਜਨਮ ਮਰਣੁ ਭਗਾ ਇਹ ਆਈ ਹੀਐ ਪਰਤੀਤਿ ॥

ਪਰਤੀਤਿ ਹੀਐ ਆਈ ਜਿਨ ਜਨ ਕੈ ਤਿਨ੍ਹ ਕਉ ਪਦਵੀ ਉਚ ਭਈ ॥

ਤਜਿ ਮਾਇਆ ਮੋਹੁ ਲੋਭੁ ਅਰੁ ਲਾਲਚੁ ਕਾਮ ਕ੍ਰੋਧ ਕੀ ਬ੍ਰਿਥਾ ਗਈ ॥

ਅਵਲੋਕ੍ਯਾ ਬ੍ਰਹਮੁ ਭਰਮੁ ਸਭੁ ਛੁਟਕ੍ਯਾ ਦਿਬ੍ਯ ਦ੍ਰਿਸ੍ਟਿ ਕਾਰਣ ਕਰਣੰ ॥

ਸਤਿਗੁਰੁ ਗੁਰੁ ਸੇਵਿ ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥

੩॥

ਪਰਤਾਪੁ ਸਦਾ ਗੁਰ ਕਾ ਘਟਿ ਘਟਿ ਪਰਗਾਸੁ ਭਯਾ ਜਸੁ ਜਨ ਕੈ ॥

ਇਕਿ ਪੜਹਿ ਸੁਣਹਿ ਗਾਵਹਿ ਪਰਭਾਤਿਹਿ ਕਰਹਿ ਇਸ੍ਨਾਨੁ ॥

ਇਸ੍ਨਾਨੁ ਕਰਹਿ ਪਰਭਾਤਿ ਸੁਧ ਮਨਿ ਗੁਰ ਪੂਜਾ ਬਿਧਿ ਸਹਿਤ ਕਰੰ ॥

ਕੰਚਨੁ ਤਨੁ ਹੋਇ ਪਰਸਿ ਪਾਰਸ ਕਉ ਜੋਤਿ ਸਰੂਪੀ ਧ੍ਯਾਨੁ ਧਰੰ ॥

ਜਗਜੀਵਨੁ ਜਗੰਨਾਥੁ ਜਲ ਥਲ ਮਹਿ ਰਹਿਆ ਪੂਰਿ ਬਹੁ ਬਿਧਿ ਬਰਨੰ ॥

ਸਤਿਗੁਰੁ ਗੁਰੁ ਸੇਵਿ ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥

੪॥

ਜਿਨਹੁ ਬਾਤ ਨਿਸ੍ਚਲ ਧ੍ਰੂਅ ਜਾਨੀ ਤੇਈ ਜੀਵ ਕਾਲ ਤੇ ਬਚਾ ॥

ਤਿਨ੍ਹ ਤਰਿਓ ਸਮੁਦ੍ਰੁ ਰੁਦ੍ਰੁ ਖਿਨ ਇਕ ਮਹਿ ਜਲਹਰ ਬਿੰਬ ਜੁਗਤਿ ਜਗੁ ਰਚਾ ॥

ਕੁੰਡਲਨੀ ਸੁਰਝੀ ਸਤਸੰਗਤਿ ਪਰਮਾਨੰਦ ਗੁਰੂ ਮੁਖਿ ਮਚਾ ॥

ਸਿਰੀ ਗੁਰੂ ਸਾਹਿਬੁ ਸਭ ਊਪਰਿ ਮਨ ਬਚ ਕ੍ਰੰਮ ਸੇਵੀਐ ਸਚਾ ॥

੫॥

ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥

ਕਵਲ ਨੈਨ ਮਧੁਰ ਬੈਨ ਕੋਟਿ ਸੈਨ ਸੰਗ ਸੋਭ ਕਹਤ ਮਾ ਜਸੋਦ ਜਿਸਹਿ ਦਹੀ ਭਾਤੁ ਖਾਹਿ ਜੀਉ ॥

ਦੇਖਿ ਰੂਪੁ ਅਤਿ ਅਨੂਪੁ ਮੋਹ ਮਹਾ ਮਗ ਭਈ ਕਿੰਕਨੀ ਸਬਦ ਝਨਤਕਾਰ ਖੇਲੁ ਪਾਹਿ ਜੀਉ ॥

ਕਾਲ ਕਲਮ ਹੁਕਮੁ ਹਾਥਿ ਕਹਹੁ ਕਉਨੁ ਮੇਟਿ ਸਕੈ ਈਸੁ ਬੰਮ੍ਯੁ ਗ੍ਯਾਨੁ ਧ੍ਯਾਨੁ ਧਰਤ ਹੀਐ ਚਾਹਿ ਜੀਉ ॥

ਸਤਿ ਸਾਚੁ ਸ੍ਰੀ ਨਿਵਾਸੁ ਆਦਿ ਪੁਰਖੁ ਸਦਾ ਤੁਹੀ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥

੧॥

੬॥

ਰਾਮ ਨਾਮ ਪਰਮ ਧਾਮ ਸੁਧ ਬੁਧ ਨਿਰੀਕਾਰ ਬੇਸੁਮਾਰ ਸਰਬਰ ਕਉ ਕਾਹਿ ਜੀਉ ॥

ਸੁਥਰ ਚਿਤ ਭਗਤ ਹਿਤ ਭੇਖੁ ਧਰਿਓ ਹਰਨਾਖਸੁ ਹਰਿਓ ਨਖ ਬਿਦਾਰਿ ਜੀਉ ॥

ਸੰਖ ਚਕ੍ਰ ਗਦਾ ਪਦਮ ਆਪਿ ਆਪੁ ਕੀਓ ਛਦਮ ਅਪਰੰਪਰ ਪਾਰਬ੍ਰਹਮ ਲਖੈ ਕਉਨੁ ਤਾਹਿ ਜੀਉ ॥

ਸਤਿ ਸਾਚੁ ਸ੍ਰੀ ਨਿਵਾਸੁ ਆਦਿ ਪੁਰਖੁ ਸਦਾ ਤੁਹੀ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥

੨॥

੭॥

ਪੀਤ ਬਸਨ ਕੁੰਦ ਦਸਨ ਪ੍ਰਿਅ ਸਹਿਤ ਕੰਠ ਮਾਲ ਮੁਕਟੁ ਸੀਸਿ ਮੋਰ ਪੰਖ ਚਾਹਿ ਜੀਉ ॥

SikhiAt.Net
1402 ×