Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1403
Pavan Ang 1403 of 1430

ਬੇਵਜੀਰ ਬਡੇ ਧੀਰ ਧਰਮ ਅੰਗ ਅਲਖ ਅਗਮ ਖੇਲੁ ਕੀਆ ਆਪਣੈ ਉਛਾਹਿ ਜੀਉ ॥

ਅਕਥ ਕਥਾ ਕਥੀ ਨ ਜਾਇ ਤੀਨਿ ਲੋਕ ਰਹਿਆ ਸਮਾਇ ਸੁਤਹ ਸਿਧ ਰੂਪੁ ਧਰਿਓ ਸਾਹਨ ਕੈ ਸਾਹਿ ਜੀਉ ॥

ਸਤਿ ਸਾਚੁ ਸ੍ਰੀ ਨਿਵਾਸੁ ਆਦਿ ਪੁਰਖੁ ਸਦਾ ਤੁਹੀ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥

੩॥

੮॥

ਸਤਿਗੁਰੂ ਸਤਿਗੁਰੂ ਸਤਿਗੁਰੁ ਗੁਬਿੰਦ ਜੀਉ ॥

ਬਲਿਹਿ ਛਲਨ ਸਬਲ ਮਲਨ ਭਗ੍ਤਿ ਫਲਨ ਕਾਨ੍ਹ ਕੁਅਰ ਨਿਹਕਲੰਕ ਬਜੀ ਡੰਕ ਚੜ੍ਹੂ ਦਲ ਰਵਿੰਦ ਜੀਉ ॥

ਰਾਮ ਰਵਣ ਦੁਰਤ ਦਵਣ ਸਕਲ ਭਵਣ ਕੁਸਲ ਕਰਣ ਸਰਬ ਭੂਤ ਆਪਿ ਹੀ ਦੇਵਾਧਿ ਦੇਵ ਸਹਸ ਮੁਖ ਫਨਿੰਦ ਜੀਉ ॥

ਜਰਮ ਕਰਮ ਮਛ ਕਛ ਹੁਅ ਬਰਾਹ ਜਮੁਨਾ ਕੈ ਕੂਲਿ ਖੇਲੁ ਖੇਲਿਓ ਜਿਨਿ ਗਿੰਦ ਜੀਉ ॥

ਨਾਮੁ ਸਾਰੁ ਹੀਏ ਧਾਰੁ ਤਜੁ ਬਿਕਾਰੁ ਮਨ ਗਯੰਦ ਸਤਿਗੁਰੂ ਸਤਿਗੁਰੂ ਸਤਿਗੁਰ ਗੁਬਿੰਦ ਜੀਉ ॥

੪॥

੯॥

ਸਿਰੀ ਗੁਰੂ ਸਿਰੀ ਗੁਰੂ ਸਿਰੀ ਗੁਰੂ ਸਤਿ ਜੀਉ ॥

ਗੁਰ ਕਹਿਆ ਮਾਨੁ ਨਿਜ ਨਿਧਾਨੁ ਸਚੁ ਜਾਨੁ ਮੰਤ੍ਰੁ ਇਹੈ ਨਿਸਿ ਬਾਸੁਰ ਹੋਇ ਕਲ੍ਯਾਨੁ ਲਹਹਿ ਪਰਮ ਗਤਿ ਜੀਉ ॥

ਕਾਮੁ ਕ੍ਰੋਧੁ ਲੋਭੁ ਮੋਹੁ ਜਣ ਜਣ ਸਿਉ ਛਾਡੁ ਧੋਹੁ ਹਉਮੈ ਕਾ ਫੰਧੁ ਕਾਟੁ ਸਾਧਸੰਗਿ ਰਤਿ ਜੀਉ ॥

ਦੇਹ ਗੇਹੁ ਤ੍ਰਿਅ ਸਨੇਹੁ ਚਿਤ ਬਿਲਾਸੁ ਜਗਤ ਏਹੁ ਚਰਨ ਕਮਲ ਸਦਾ ਸੇਉ ਦ੍ਰਿੜਤਾ ਕਰੁ ਮਤਿ ਜੀਉ ॥

ਨਾਮੁ ਸਾਰੁ ਹੀਏ ਧਾਰੁ ਤਜੁ ਬਿਕਾਰੁ ਮਨ ਗਯੰਦ ਸਿਰੀ ਗੁਰੂ ਸਿਰੀ ਗੁਰੂ ਸਿਰੀ ਗੁਰੂ ਸਤਿ ਜੀਉ ॥

੫॥

੧੦॥

ਸੇਵਕ ਕੈ ਭਰਪੂਰ ਜੁਗੁ ਜੁਗੁ ਵਾਹਗੁਰੂ ਤੇਰਾ ਸਭੁ ਸਦਕਾ ॥

ਨਿਰੰਕਾਰੁ ਪ੍ਰਭੁ ਸਦਾ ਸਲਾਮਤਿ ਕਹਿ ਨ ਸਕੈ ਕੋਊ ਤੂ ਕਦ ਕਾ ॥

ਬ੍ਰਹਮਾ ਬਿਸਨੁ ਸਿਰੇ ਤੈ ਅਗਨਤ ਤਿਨ ਕਉ ਮੋਹੁ ਭਯਾ ਮਨ ਮਦ ਕਾ ॥

ਚਵਰਾਸੀਹ ਲਖ ਜੋਨਿ ਉਪਾਈ ਰਿਜਕੁ ਦੀਆ ਸਭ ਹੂ ਕਉ ਤਦ ਕਾ ॥

ਸੇਵਕ ਕੈ ਭਰਪੂਰ ਜੁਗੁ ਜੁਗੁ ਵਾਹਗੁਰੂ ਤੇਰਾ ਸਭੁ ਸਦਕਾ ॥

੧॥

੧੧॥

ਵਾਹੁ ਵਾਹੁ ਕਾ ਬਡਾ ਤਮਾਸਾ ॥

ਆਪੇ ਹਸੈ ਆਪਿ ਹੀ ਚਿਤਵੈ ਆਪੇ ਚੰਦੁ ਸੂਰੁ ਪਰਗਾਸਾ ॥

ਆਪੇ ਜਲੁ ਆਪੇ ਥਲੁ ਥੰਮ੍ਹਨੁ ਆਪੇ ਕੀਆ ਘਟਿ ਘਟਿ ਬਾਸਾ ॥

ਆਪੇ ਨਰੁ ਆਪੇ ਫੁਨਿ ਨਾਰੀ ਆਪੇ ਸਾਰਿ ਆਪ ਹੀ ਪਾਸਾ ॥

ਗੁਰਮੁਖਿ ਸੰਗਤਿ ਸਭੈ ਬਿਚਾਰਹੁ ਵਾਹੁ ਵਾਹੁ ਕਾ ਬਡਾ ਤਮਾਸਾ ॥

੨॥

੧੨॥

ਕੀਆ ਖੇਲੁ ਬਡ ਮੇਲੁ ਤਮਾਸਾ ਵਾਹਿਗੁਰੂ ਤੇਰੀ ਸਭ ਰਚਨਾ ॥

ਤੂ ਜਲਿ ਥਲਿ ਗਗਨਿ ਪਯਾਲਿ ਪੂਰਿ ਰਹ੍ਯਾ ਅੰਮ੍ਰਿਤ ਤੇ ਮੀਠੇ ਜਾ ਕੇ ਬਚਨਾ ॥

ਮਾਨਹਿ ਬ੍ਰਹਮਾਦਿਕ ਰੁਦ੍ਰਾਦਿਕ ਕਾਲ ਕਾ ਕਾਲੁ ਨਿਰੰਜਨ ਜਚਨਾ ॥

SikhiAt.Net
1403 ×