Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1404
Pavan Ang 1404 of 1430

ਗੁਰ ਪ੍ਰਸਾਦਿ ਪਾਈਐ ਪਰਮਾਰਥੁ ਸਤਸੰਗਤਿ ਸੇਤੀ ਮਨੁ ਖਚਨਾ ॥

ਕੀਆ ਖੇਲੁ ਬਡ ਮੇਲੁ ਤਮਾਸਾ ਵਾਹਗੁਰੂ ਤੇਰੀ ਸਭ ਰਚਨਾ ॥

੩॥

੧੩॥

੪੨॥

ਅਗਮੁ ਅਨੰਤੁ ਅਨਾਦਿ ਆਦਿ ਜਿਸੁ ਕੋਇ ਨ ਜਾਣੈ ॥

ਸਿਵ ਬਿਰੰਚਿ ਧਰਿ ਧ੍ਯਾਨੁ ਨਿਤਹਿ ਜਿਸੁ ਬੇਦੁ ਬਖਾਣੈ ॥

ਨਿਰੰਕਾਰੁ ਨਿਰਵੈਰੁ ਅਵਰੁ ਨਹੀ ਦੂਸਰ ਕੋਈ ॥

ਭੰਜਨ ਗੜ੍ਹਣ ਸਮਥੁ ਤਰਣ ਤਾਰਣ ਪ੍ਰਭੁ ਸੋਈ ॥

ਨਾਨਾ ਪ੍ਰਕਾਰ ਜਿਨਿ ਜਗੁ ਕੀਓ ਜਨੁ ਮਥੁਰਾ ਰਸਨਾ ਰਸੈ ॥

ਸ੍ਰੀ ਸਤਿ ਨਾਮੁ ਕਰਤਾ ਪੁਰਖੁ ਗੁਰ ਰਾਮਦਾਸ ਚਿਤਹ ਬਸੈ ॥

੧॥

ਗੁਰੂ ਸਮਰਥੁ ਗਹਿ ਕਰੀਆ ਧ੍ਰੁਵ ਬੁਧਿ ਸੁਮਤਿ ਸਮ੍ਹਾਰਨ ਕਉ ॥

ਫੁਨਿ ਧ੍ਰੰਮ ਧੁਜਾ ਫਹਰੰਤਿ ਸਦਾ ਅਘ ਪੁੰਜ ਤਰੰਗ ਨਿਵਾਰਨ ਕਉ ॥

ਮਥੁਰਾ ਜਨ ਜਾਨਿ ਕਹੀ ਜੀਅ ਸਾਚੁ ਸੁ ਅਉਰ ਕਛੂ ਨ ਬਿਚਾਰਨ ਕਉ ॥

ਹਰਿ ਨਾਮੁ ਬੋਹਿਥੁ ਬਡੌ ਕਲਿ ਮੈ ਭਵ ਸਾਗਰ ਪਾਰਿ ਉਤਾਰਨ ਕਉ ॥

੨॥

ਸੰਤਤ ਹੀ ਸਤਸੰਗਤਿ ਸੰਗ ਸੁਰੰਗ ਰਤੇ ਜਸੁ ਗਾਵਤ ਹੈ ॥

ਧ੍ਰਮ ਪੰਥੁ ਧਰਿਓ ਧਰਨੀਧਰ ਆਪਿ ਰਹੇ ਲਿਵ ਧਾਰਿ ਨ ਧਾਵਤ ਹੈ ॥

ਮਥੁਰਾ ਭਨਿ ਭਾਗ ਭਲੇ ਉਨ੍ਹ ਕੇ ਮਨ ਇਛਤ ਹੀ ਫਲ ਪਾਵਤ ਹੈ ॥

ਰਵਿ ਕੇ ਸੁਤ ਕੋ ਤਿਨ੍ਹ ਤ੍ਰਾਸੁ ਕਹਾ ਜੁ ਚਰੰਨ ਗੁਰੂ ਚਿਤੁ ਲਾਵਤ ਹੈ ॥

੩॥

ਨਿਰਮਲ ਨਾਮੁ ਸੁਧਾ ਪਰਪੂਰਨ ਸਬਦ ਤਰੰਗ ਪ੍ਰਗਟਿਤ ਦਿਨ ਆਗਰੁ ॥

ਗਹਿਰ ਗੰਭੀਰੁ ਅਥਾਹ ਅਤਿ ਬਡ ਸੁਭਰੁ ਸਦਾ ਸਭ ਬਿਧਿ ਰਤਨਾਗਰੁ ॥

ਸੰਤ ਮਰਾਲ ਕਰਹਿ ਕੰਤੂਹਲ ਤਿਨ ਜਮ ਤ੍ਰਾਸ ਮਿਟਿਓ ਦੁਖ ਕਾਗਰੁ ॥

ਕਲਜੁਗ ਦੁਰਤ ਦੂਰਿ ਕਰਬੇ ਕਉ ਦਰਸਨੁ ਗੁਰੂ ਸਗਲ ਸੁਖ ਸਾਗਰੁ ॥

੪॥

ਜਾ ਕਉ ਮੁਨਿ ਧ੍ਯਾਨੁ ਧਰੈ ਫਿਰਤ ਸਗਲ ਜੁਗ ਕਬਹੁ ਕ ਕੋਊ ਪਾਵੈ ਆਤਮ ਪ੍ਰਗਾਸ ਕਉ ॥

ਬੇਦ ਬਾਣੀ ਸਹਿਤ ਬਿਰੰਚਿ ਜਸੁ ਗਾਵੈ ਜਾ ਕੋ ਸਿਵ ਮੁਨਿ ਗਹਿ ਨ ਤਜਾਤ ਕਬਿਲਾਸ ਕੰਉ ॥

ਜਾ ਕੌ ਜੋਗੀ ਜਤੀ ਸਿਧ ਸਾਧਿਕ ਅਨੇਕ ਤਪ ਜਟਾ ਜੂਟ ਭੇਖ ਕੀਏ ਫਿਰਤ ਉਦਾਸ ਕਉ ॥

ਸੁ ਤਿਨਿ ਸਤਿਗੁਰਿ ਸੁਖ ਭਾਇ ਕ੍ਰਿਪਾ ਧਾਰੀ ਜੀਅ ਨਾਮ ਕੀ ਬਡਾਈ ਦਈ ਗੁਰ ਰਾਮਦਾਸ ਕਉ ॥

੫॥

ਨਾਮੁ ਨਿਧਾਨੁ ਧਿਆਨ ਅੰਤਰਗਤਿ ਤੇਜ ਪੁੰਜ ਤਿਹੁ ਲੋਗ ਪ੍ਰਗਾਸੇ ॥

ਦੇਖਤ ਦਰਸੁ ਭਟਕਿ ਭ੍ਰਮੁ ਭਜਤ ਦੁਖ ਪਰਹਰਿ ਸੁਖ ਸਹਜ ਬਿਗਾਸੇ ॥

ਸੇਵਕ ਸਿਖ ਸਦਾ ਅਤਿ ਲੁਭਿਤ ਅਲਿ ਸਮੂਹ ਜਿਉ ਕੁਸਮ ਸੁਬਾਸੇ ॥

ਬਿਦ੍ਯਮਾਨ ਗੁਰਿ ਆਪਿ ਥਪ੍ਯਉ ਥਿਰੁ ਸਾਚਉ ਤਖਤੁ ਗੁਰੂ ਰਾਮਦਾਸੈ ॥

੬॥

SikhiAt.Net
1404 ×