ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
1406
ਪਾਵਨ ਅੰਗ 1406 / 1430

ਕਵਿ ਕੀਰਤ ਜੋ ਸੰਤ ਚਰਨ ਮੁੜਿ ਲਾਗਹਿ ਤਿਨ੍ਹ ਕਾਮ ਕ੍ਰੋਧ ਜਮ ਕੋ ਨਹੀ ਤ੍ਰਾਸੁ ॥

ਜਿਵ ਅੰਗਦੁ ਅੰਗਿ ਸੰਗਿ ਨਾਨਕ ਗੁਰ ਤਿਵ ਗੁਰ ਅਮਰਦਾਸ ਕੈ ਗੁਰੁ ਰਾਮਦਾਸੁ ॥

੧॥

ਜਿਨਿ ਸਤਿਗੁਰੁ ਸੇਵਿ ਪਦਾਰਥੁ ਪਾਯਉ ਨਿਸਿ ਬਾਸੁਰ ਹਰਿ ਚਰਨ ਨਿਵਾਸੁ ॥

ਤਾ ਤੇ ਸੰਗਤਿ ਸਘਨ ਭਾਇ ਭਉ ਮਾਨਹਿ ਤੁਮ ਮਲੀਆਗਰ ਪ੍ਰਗਟ ਸੁਬਾਸੁ ॥

ਧ੍ਰੂ ਪ੍ਰਹਲਾਦ ਕਬੀਰ ਤਿਲੋਚਨ ਨਾਮੁ ਲੈਤ ਉਪਜ੍ਯੋ ਜੁ ਪ੍ਰਗਾਸੁ ॥

ਜਿਹ ਪਿਖਤ ਅਤਿ ਹੋਇ ਰਹਸੁ ਮਨਿ ਸੋਈ ਸੰਤ ਸਹਾਰੁ ਗੁਰੂ ਰਾਮਦਾਸੁ ॥

੨॥

ਨਾਨਕਿ ਨਾਮੁ ਨਿਰੰਜਨ ਜਾਨ੍ਯਉ ਕੀਨੀ ਭਗਤਿ ਪ੍ਰੇਮ ਲਿਵ ਲਾਈ ॥

ਤਾ ਤੇ ਅੰਗਦੁ ਅੰਗ ਸੰਗਿ ਭਯੋ ਸਾਇਰੁ ਤਿਨਿ ਸਬਦ ਸੁਰਤਿ ਕੀ ਨੀਵ ਰਖਾਈ ॥

ਗੁਰ ਅਮਰਦਾਸ ਕੀ ਅਕਥ ਕਥਾ ਹੈ ਇਕ ਜੀਹ ਕਛੁ ਕਹੀ ਨ ਜਾਈ ॥

ਸੋਢੀ ਸ੍ਰਿਸ੍ਟਿ ਸਕਲ ਤਾਰਣ ਕਉ ਅਬ ਗੁਰ ਰਾਮਦਾਸ ਕਉ ਮਿਲੀ ਬਡਾਈ ॥

੩॥

ਹਮ ਅਵਗੁਣਿ ਭਰੇ ਏਕੁ ਗੁਣੁ ਨਾਹੀ ਅੰਮ੍ਰਿਤੁ ਛਾਡਿ ਬਿਖੈ ਬਿਖੁ ਖਾਈ ॥

ਮਾਯਾ ਮੋਹ ਭਰਮ ਪੈ ਭੂਲੇ ਸੁਤ ਦਾਰਾ ਸਿਉ ਪ੍ਰੀਤਿ ਲਗਾਈ ॥

ਇਕੁ ਉਤਮ ਪੰਥੁ ਸੁਨਿਓ ਗੁਰ ਸੰਗਤਿ ਤਿਹ ਮਿਲੰਤ ਜਮ ਤ੍ਰਾਸ ਮਿਟਾਈ ॥

ਇਕ ਅਰਦਾਸਿ ਭਾਟ ਕੀਰਤਿ ਕੀ ਗੁਰ ਰਾਮਦਾਸ ਰਾਖਹੁ ਸਰਣਾਈ ॥

੪॥

੫੮॥

ਮੋਹੁ ਮਲਿ ਬਿਵਸਿ ਕੀਅਉ ਕਾਮੁ ਗਹਿ ਕੇਸ ਪਛਾੜ੍ਯਉ ॥

ਕ੍ਰੋਧੁ ਖੰਡਿ ਪਰਚੰਡਿ ਲੋਭੁ ਅਪਮਾਨ ਸਿਉ ਝਾੜ੍ਯਉ ॥

ਜਨਮੁ ਕਾਲੁ ਕਰ ਜੋੜਿ ਹੁਕਮੁ ਜੋ ਹੋਇ ਸੁ ਮੰਨੈ ॥

ਭਵ ਸਾਗਰੁ ਬੰਧਿਅਉ ਸਿਖ ਤਾਰੇ ਸੁਪ੍ਰਸੰਨੈ ॥

ਸਿਰਿ ਆਤਪਤੁ ਸਚੌ ਤਖਤੁ ਜੋਗ ਭੋਗ ਸੰਜੁਤੁ ਬਲਿ ॥

ਗੁਰ ਰਾਮਦਾਸ ਸਚੁ ਸਲ੍ਯ ਭਣਿ ਤੂ ਅਟਲੁ ਰਾਜਿ ਅਭਗੁ ਦਲਿ ॥

੧॥

ਤੂ ਸਤਿਗੁਰੁ ਚਹੁ ਜੁਗੀ ਆਪਿ ਆਪੇ ਪਰਮੇਸਰੁ ॥

ਸੁਰਿ ਨਰ ਸਾਧਿਕ ਸਿਧ ਸਿਖ ਸੇਵੰਤ ਧੁਰਹ ਧੁਰੁ ॥

ਆਦਿ ਜੁਗਾਦਿ ਅਨਾਦਿ ਕਲਾ ਧਾਰੀ ਤ੍ਰਿਹੁ ਲੋਅਹ ॥

ਅਗਮ ਨਿਗਮ ਉਧਰਣ ਜਰਾ ਜੰਮਿਹਿ ਆਰੋਅਹ ॥

ਗੁਰ ਅਮਰਦਾਸਿ ਥਿਰੁ ਥਪਿਅਉ ਪਰਗਾਮੀ ਤਾਰਣ ਤਰਣ ॥

ਅਘ ਅੰਤਕ ਬਦੈ ਨ ਸਲ੍ਯ ਕਵਿ ਗੁਰ ਰਾਮਦਾਸ ਤੇਰੀ ਸਰਣ ॥

੨॥

੬੦॥

ਸਵਈਏ ਮਹਲੇ ਪੰਜਵੇ ਕੇ ੫ ੴ ਸਤਿਗੁਰ ਪ੍ਰਸਾਦਿ ॥

ਸਿਮਰੰ ਸੋਈ ਪੁਰਖੁ ਅਚਲੁ ਅਬਿਨਾਸੀ ॥

ਜਿਸੁ ਸਿਮਰਤ ਦੁਰਮਤਿ ਮਲੁ ਨਾਸੀ ॥

ਸਤਿਗੁਰ ਚਰਣ ਕਵਲ ਰਿਦਿ ਧਾਰੰ ॥

SikhiAt.Net
1406 ×