Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1408
Pavan Ang 1408 of 1430

ਭੈ ਨਿਰਭਉ ਮਾਣਿਅਉ ਲਾਖ ਮਹਿ ਅਲਖੁ ਲਖਾਯਉ ॥

ਅਗਮੁ ਅਗੋਚਰ ਗਤਿ ਗਭੀਰੁ ਸਤਿਗੁਰਿ ਪਰਚਾਯਉ ॥

ਗੁਰ ਪਰਚੈ ਪਰਵਾਣੁ ਰਾਜ ਮਹਿ ਜੋਗੁ ਕਮਾਯਉ ॥

ਧੰਨਿ ਧੰਨਿ ਗੁਰੁ ਧੰਨਿ ਅਭਰ ਸਰ ਸੁਭਰ ਭਰਾਯਉ ॥

ਗੁਰ ਗਮ ਪ੍ਰਮਾਣਿ ਅਜਰੁ ਜਰਿਓ ਸਰਿ ਸੰਤੋਖ ਸਮਾਇਯਉ ॥

ਗੁਰ ਅਰਜੁਨ ਕਲ੍ਯੁਚਰੈ ਤੈ ਸਹਜਿ ਜੋਗੁ ਨਿਜੁ ਪਾਇਯਉ ॥

੮॥

ਅਮਿਉ ਰਸਨਾ ਬਦਨਿ ਬਰ ਦਾਤਿ ਅਲਖ ਅਪਾਰ ਗੁਰ ਸੂਰ ਸਬਦਿ ਹਉਮੈ ਨਿਵਾਰ੍ਯਉ ॥

ਪੰਚਾਹਰੁ ਨਿਦਲਿਅਉ ਸੁੰਨ ਸਹਜਿ ਨਿਜ ਘਰਿ ਸਹਾਰ੍ਯਉ ॥

ਹਰਿ ਨਾਮਿ ਲਾਗਿ ਜਗ ਉਧਰ੍ਯਉ ਸਤਿਗੁਰੁ ਰਿਦੈ ਬਸਾਇਅਉ ॥

ਗੁਰ ਅਰਜੁਨ ਕਲ੍ਯੁਚਰੈ ਤੈ ਜਨਕਹ ਕਲਸੁ ਦੀਪਾਇਅਉ ॥

੯॥

ਸੋਰਠੇ ॥

ਗੁਰੁ ਅਰਜੁਨੁ ਪੁਰਖੁ ਪ੍ਰਮਾਣੁ ਪਾਰਥਉ ਚਾਲੈ ਨਹੀ ॥

ਨੇਜਾ ਨਾਮ ਨੀਸਾਣੁ ਸਤਿਗੁਰ ਸਬਦਿ ਸਵਾਰਿਅਉ ॥

੧॥

ਭਵਜਲੁ ਸਾਇਰੁ ਸੇਤੁ ਨਾਮੁ ਹਰੀ ਕਾ ਬੋਹਿਥਾ ॥

ਤੁਅ ਸਤਿਗੁਰ ਸੰ ਹੇਤੁ ਨਾਮਿ ਲਾਗਿ ਜਗੁ ਉਧਰ੍ਯਉ ॥

੨॥

ਜਗਤ ਉਧਾਰਣੁ ਨਾਮੁ ਸਤਿਗੁਰ ਤੁਠੈ ਪਾਇਅਉ ॥

ਅਬ ਨਾਹਿ ਅਵਰ ਸਰਿ ਕਾਮੁ ਬਾਰੰਤਰਿ ਪੂਰੀ ਪੜੀ ॥

੩॥

੧੨॥

ਜੋਤਿ ਰੂਪਿ ਹਰਿ ਆਪਿ ਗੁਰੂ ਨਾਨਕੁ ਕਹਾਯਉ ॥

ਤਾ ਤੇ ਅੰਗਦੁ ਭਯਉ ਤਤ ਸਿਉ ਤਤੁ ਮਿਲਾਯਉ ॥

ਅੰਗਦਿ ਕਿਰਪਾ ਧਾਰਿ ਅਮਰੁ ਸਤਿਗੁਰੁ ਥਿਰੁ ਕੀਅਉ ॥

ਅਮਰਦਾਸਿ ਅਮਰਤੁ ਛਤ੍ਰੁ ਗੁਰ ਰਾਮਹਿ ਦੀਅਉ ॥

ਗੁਰ ਰਾਮਦਾਸ ਦਰਸਨੁ ਪਰਸਿ ਕਹਿ ਮਥੁਰਾ ਅੰਮ੍ਰਿਤ ਬਯਣ ॥

ਮੂਰਤਿ ਪੰਚ ਪ੍ਰਮਾਣ ਪੁਰਖੁ ਗੁਰੁ ਅਰਜੁਨੁ ਪਿਖਹੁ ਨਯਣ ॥

੧॥

ਸਤਿ ਰੂਪੁ ਸਤਿ ਨਾਮੁ ਸਤੁ ਸੰਤੋਖੁ ਧਰਿਓ ਉਰਿ ॥

ਆਦਿ ਪੁਰਖਿ ਪਰਤਖਿ ਲਿਖ੍ਯਉ ਅਛਰੁ ਮਸਤਕਿ ਧੁਰਿ ॥

ਪ੍ਰਗਟ ਜੋਤਿ ਜਗਮਗੈ ਤੇਜੁ ਭੂਅ ਮੰਡਲਿ ਛਾਯਉ ॥

ਪਾਰਸੁ ਪਰਸਿ ਪਰਸੁ ਪਰਸਿ ਗੁਰਿ ਗੁਰੂ ਕਹਾਯਉ ॥

ਭਨਿ ਮਥੁਰਾ ਮੂਰਤਿ ਸਦਾ ਥਿਰੁ ਲਾਇ ਚਿਤੁ ਸਨਮੁਖ ਰਹਹੁ ॥

ਕਲਜੁਗਿ ਜਹਾਜੁ ਅਰਜੁਨੁ ਗੁਰੂ ਸਗਲ ਸ੍ਰਿਸ੍ਟਿ ਲਗਿ ਬਿਤਰਹੁ ॥

੨॥

ਤਿਹ ਜਨ ਜਾਚਹੁ ਜਗਤ੍ਰ ਪਰ ਜਾਨੀਅਤੁ ਬਾਸੁਰ ਰਯਨਿ ਬਾਸੁ ਜਾ ਕੋ ਹਿਤੁ ਨਾਮ ਸਿਉ ॥

ਪਰਮ ਅਤੀਤੁ ਪਰਮੇਸੁਰ ਕੈ ਰੰਗਿ ਰੰਗ੍ਯੌ ਬਾਸਨਾ ਤੇ ਬਾਹਰਿ ਪੈ ਦੇਖੀਅਤੁ ਧਾਮ ਸਿਉ ॥

ਅਪਰ ਪਰੰਪਰ ਪੁਰਖ ਸਿਉ ਪ੍ਰੇਮੁ ਲਾਗ੍ਯੌ ਬਿਨੁ ਭਗਵੰਤ ਰਸੁ ਨਾਹੀ ਅਉਰੈ ਕਾਮ ਸਿਉ ॥

ਮਥੁਰਾ ਕੋ ਪ੍ਰਭੁ ਸ੍ਰਬ ਮਯ ਅਰਜੁਨ ਗੁਰੁ ਭਗਤਿ ਕੈ ਹੇਤਿ ਪਾਇ ਰਹਿਓ ਮਿਲਿ ਰਾਮ ਸਿਉ ॥

੩॥

SikhiAt.Net
1408 ×