Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1411
Pavan Ang 1411 of 1430

ਕੀਚੜਿ ਹਾਥੁ ਨ ਬੂਡਈ ਏਕਾ ਨਦਰਿ ਨਿਹਾਲਿ ॥

ਨਾਨਕ ਗੁਰਮੁਖਿ ਉਬਰੇ ਗੁਰੁ ਸਰਵਰੁ ਸਚੀ ਪਾਲਿ ॥

੮॥

ਅਗਨਿ ਮਰੈ ਜਲੁ ਲੋੜਿ ਲਹੁ ਵਿਣੁ ਗੁਰ ਨਿਧਿ ਜਲੁ ਨਾਹਿ ॥

ਜਨਮਿ ਮਰੈ ਭਰਮਾਈਐ ਜੇ ਲਖ ਕਰਮ ਕਮਾਹਿ ॥

ਜਮੁ ਜਾਗਾਤਿ ਨ ਲਗਈ ਜੇ ਚਲੈ ਸਤਿਗੁਰ ਭਾਇ ॥

ਨਾਨਕ ਨਿਰਮਲੁ ਅਮਰ ਪਦੁ ਗੁਰੁ ਹਰਿ ਮੇਲੈ ਮੇਲਾਇ ॥

੯॥

ਕਲਰ ਕੇਰੀ ਛਪੜੀ ਕਊਆ ਮਲਿ ਮਲਿ ਨਾਇ ॥

ਮਨੁ ਤਨੁ ਮੈਲਾ ਅਵਗੁਣੀ ਚਿੰਜੁ ਭਰੀ ਗੰਧੀ ਆਇ ॥

ਸਰਵਰੁ ਹੰਸਿ ਨ ਜਾਣਿਆ ਕਾਗ ਕੁਪੰਖੀ ਸੰਗਿ ॥

ਸਾਕਤ ਸਿਉ ਐਸੀ ਪ੍ਰੀਤਿ ਹੈ ਬੂਝਹੁ ਗਿਆਨੀ ਰੰਗਿ ॥

ਸੰਤ ਸਭਾ ਜੈਕਾਰੁ ਕਰਿ ਗੁਰਮੁਖਿ ਕਰਮ ਕਮਾਉ ॥

ਨਿਰਮਲੁ ਨ੍ਹਾਵਣੁ ਨਾਨਕਾ ਗੁਰੁ ਤੀਰਥੁ ਦਰੀਆਉ ॥

੧੦॥

ਜਨਮੇ ਕਾ ਫਲੁ ਕਿਆ ਗਣੀ ਜਾਂ ਹਰਿ ਭਗਤਿ ਨ ਭਾਉ ॥

ਪੈਧਾ ਖਾਧਾ ਬਾਦਿ ਹੈ ਜਾਂ ਮਨਿ ਦੂਜਾ ਭਾਉ ॥

ਵੇਖਣੁ ਸੁਨਣਾ ਝੂਠੁ ਹੈ ਮੁਖਿ ਝੂਠਾ ਆਲਾਉ ॥

ਨਾਨਕ ਨਾਮੁ ਸਲਾਹਿ ਤੂ ਹੋਰੁ ਹਉਮੈ ਆਵਉ ਜਾਉ ॥

੧੧॥

ਹੈਨਿ ਵਿਰਲੇ ਨਾਹੀ ਘਣੇ ਫੈਲ ਫਕੜੁ ਸੰਸਾਰੁ ॥

੧੨॥

ਨਾਨਕ ਲਗੀ ਤੁਰਿ ਮਰੈ ਜੀਵਣ ਨਾਹੀ ਤਾਣੁ ॥

ਚੋਟੈ ਸੇਤੀ ਜੋ ਮਰੈ ਲਗੀ ਸਾ ਪਰਵਾਣੁ ॥

ਜਿਸ ਨੋ ਲਾਏ ਤਿਸੁ ਲਗੈ ਲਗੀ ਤਾ ਪਰਵਾਣੁ ॥

ਪਿਰਮ ਪੈਕਾਮੁ ਨ ਨਿਕਲੈ ਲਾਇਆ ਤਿਨਿ ਸੁਜਾਣਿ ॥

੧੩॥

ਭਾਂਡਾ ਧੋਵੈ ਕਉਣੁ ਜਿ ਕਚਾ ਸਾਜਿਆ ॥

ਧਾਤੂ ਪੰਜਿ ਰਲਾਇ ਕੂੜਾ ਪਾਜਿਆ ॥

ਭਾਂਡਾ ਆਣਗੁ ਰਾਸਿ ਜਾਂ ਤਿਸੁ ਭਾਵਸੀ ॥

ਪਰਮ ਜੋਤਿ ਜਾਗਾਇ ਵਾਜਾ ਵਾਵਸੀ ॥

੧੪॥

ਮਨਹੁ ਜਿ ਅੰਧੇ ਘੂਪ ਕਹਿਆ ਬਿਰਦੁ ਨ ਜਾਣਨੀ ॥

ਮਨਿ ਅੰਧੈ ਊਂਧੈ ਕਵਲ ਦਿਸਨਿ ਖਰੇ ਕਰੂਪ ॥

ਇਕਿ ਕਹਿ ਜਾਣਨਿ ਕਹਿਆ ਬੁਝਨਿ ਤੇ ਨਰ ਸੁਘੜ ਸਰੂਪ ॥

ਇਕਨਾ ਨਾਦੁ ਨ ਬੇਦੁ ਨ ਗੀਅ ਰਸੁ ਰਸੁ ਕਸੁ ਨ ਜਾਣੰਤਿ ॥

ਇਕਨਾ ਸਿਧਿ ਨ ਬੁਧਿ ਨ ਅਕਲਿ ਸਰ ਅਖਰ ਕਾ ਭੇਉ ਨ ਲਹੰਤਿ ॥

ਨਾਨਕ ਤੇ ਨਰ ਅਸਲਿ ਖਰ ਜਿ ਬਿਨੁ ਗੁਣ ਗਰਬੁ ਕਰੰਤ ॥

੧੫॥

ਸੋ ਬ੍ਰਹਮਣੁ ਜੋ ਬਿੰਦੈ ਬ੍ਰਹਮੁ ॥

ਜਪੁ ਤਪੁ ਸੰਜਮੁ ਕਮਾਵੈ ਕਰਮੁ ॥

ਸੀਲ ਸੰਤੋਖ ਕਾ ਰਖੈ ਧਰਮੁ ॥

ਬੰਧਨ ਤੋੜੈ ਹੋਵੈ ਮੁਕਤੁ ॥

ਸੋਈ ਬ੍ਰਹਮਣੁ ਪੂਜਣ ਜੁਗਤੁ ॥

੧੬॥

ਖਤ੍ਰੀ ਸੋ ਜੁ ਕਰਮਾ ਕਾ ਸੂਰੁ ॥

ਪੁੰਨ ਦਾਨ ਕਾ ਕਰੈ ਸਰੀਰੁ ॥

ਖੇਤੁ ਪਛਾਣੈ ਬੀਜੈ ਦਾਨੁ ॥

ਸੋ ਖਤ੍ਰੀ ਦਰਗਹ ਪਰਵਾਣੁ ॥

ਲਬੁ ਲੋਭੁ ਜੇ ਕੂੜੁ ਕਮਾਵੈ ॥

ਅਪਣਾ ਕੀਤਾ ਆਪੇ ਪਾਵੈ ॥

੧੭॥

ਤਨੁ ਨ ਤਪਾਇ ਤਨੂਰ ਜਿਉ ਬਾਲਣੁ ਹਡ ਨ ਬਾਲਿ ॥

ਸਿਰਿ ਪੈਰੀ ਕਿਆ ਫੇੜਿਆ ਅੰਦਰਿ ਪਿਰੀ ਸਮ੍ਹਾਲਿ ॥

੧੮॥

SikhiAt.Net
1411 ×