ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
1417
ਪਾਵਨ ਅੰਗ 1417 / 1430

ਨਾਨਕ ਸਬਦਿ ਮਰੈ ਮਨੁ ਮਾਨੀਐ ਸਾਚੇ ਸਾਚੀ ਸੋਇ ॥

੩੩॥

ਮਾਇਆ ਮੋਹੁ ਦੁਖੁ ਸਾਗਰੁ ਹੈ ਬਿਖੁ ਦੁਤਰੁ ਤਰਿਆ ਨ ਜਾਇ ॥

ਮੇਰਾ ਮੇਰਾ ਕਰਦੇ ਪਚਿ ਮੁਏ ਹਉਮੈ ਕਰਤ ਵਿਹਾਇ ॥

ਮਨਮੁਖਾ ਉਰਵਾਰੁ ਨ ਪਾਰੁ ਹੈ ਅਧ ਵਿਚਿ ਰਹੇ ਲਪਟਾਇ ॥

ਜੋ ਧੁਰਿ ਲਿਖਿਆ ਸੁ ਕਮਾਵਣਾ ਕਰਣਾ ਕਛੂ ਨ ਜਾਇ ॥

ਗੁਰਮਤੀ ਗਿਆਨੁ ਰਤਨੁ ਮਨਿ ਵਸੈ ਸਭੁ ਦੇਖਿਆ ਬ੍ਰਹਮੁ ਸੁਭਾਇ ॥

ਨਾਨਕ ਸਤਿਗੁਰਿ ਬੋਹਿਥੈ ਵਡਭਾਗੀ ਚੜੈ ਤੇ ਭਉਜਲਿ ਪਾਰਿ ਲੰਘਾਇ ॥

੩੪॥

ਬਿਨੁ ਸਤਿਗੁਰ ਦਾਤਾ ਕੋ ਨਹੀ ਜੋ ਹਰਿ ਨਾਮੁ ਦੇਇ ਆਧਾਰੁ ॥

ਗੁਰ ਕਿਰਪਾ ਤੇ ਨਾਉ ਮਨਿ ਵਸੈ ਸਦਾ ਰਹੈ ਉਰਿ ਧਾਰਿ ॥

ਤਿਸਨਾ ਬੁਝੈ ਤਿਪਤਿ ਹੋਇ ਹਰਿ ਕੈ ਨਾਇ ਪਿਆਰਿ ॥

ਨਾਨਕ ਗੁਰਮੁਖਿ ਪਾਈਐ ਹਰਿ ਅਪਨੀ ਕਿਰਪਾ ਧਾਰਿ ॥

੩੫॥

ਬਿਨੁ ਸਬਦੈ ਜਗਤੁ ਬਰਲਿਆ ਕਹਣਾ ਕਛੂ ਨ ਜਾਇ ॥

ਹਰਿ ਰਖੇ ਸੇ ਉਬਰੇ ਸਬਦਿ ਰਹੇ ਲਿਵ ਲਾਇ ॥

ਨਾਨਕ ਕਰਤਾ ਸਭ ਕਿਛੁ ਜਾਣਦਾ ਜਿਨਿ ਰਖੀ ਬਣਤ ਬਣਾਇ ॥

੩੬॥

ਹੋਮ ਜਗ ਸਭਿ ਤੀਰਥਾ ਪੜ੍ਹਿ ਪੰਡਿਤ ਥਕੇ ਪੁਰਾਣ ॥

ਬਿਖੁ ਮਾਇਆ ਮੋਹੁ ਨ ਮਿਟਈ ਵਿਚਿ ਹਉਮੈ ਆਵਣੁ ਜਾਣੁ ॥

ਸਤਿਗੁਰ ਮਿਲਿਐ ਮਲੁ ਉਤਰੀ ਹਰਿ ਜਪਿਆ ਪੁਰਖੁ ਸੁਜਾਣੁ ॥

ਜਿਨਾ ਹਰਿ ਹਰਿ ਪ੍ਰਭੁ ਸੇਵਿਆ ਜਨ ਨਾਨਕੁ ਸਦ ਕੁਰਬਾਣੁ ॥

੩੭॥

ਮਾਇਆ ਮੋਹੁ ਬਹੁ ਚਿਤਵਦੇ ਬਹੁ ਆਸਾ ਲੋਭੁ ਵਿਕਾਰ ॥

ਮਨਮੁਖਿ ਅਸਥਿਰੁ ਨਾ ਥੀਐ ਮਰਿ ਬਿਨਸਿ ਜਾਇ ਖਿਨ ਵਾਰ ॥

ਵਡ ਭਾਗੁ ਹੋਵੈ ਸਤਿਗੁਰੁ ਮਿਲੈ ਹਉਮੈ ਤਜੈ ਵਿਕਾਰ ॥

ਹਰਿ ਨਾਮਾ ਜਪਿ ਸੁਖੁ ਪਾਇਆ ਜਨ ਨਾਨਕ ਸਬਦੁ ਵੀਚਾਰ ॥

੩੮॥

ਬਿਨੁ ਸਤਿਗੁਰ ਭਗਤਿ ਨ ਹੋਵਈ ਨਾਮਿ ਨ ਲਗੈ ਪਿਆਰੁ ॥

ਜਨ ਨਾਨਕ ਨਾਮੁ ਅਰਾਧਿਆ ਗੁਰ ਕੈ ਹੇਤਿ ਪਿਆਰਿ ॥

੩੯॥

ਲੋਭੀ ਕਾ ਵੇਸਾਹੁ ਨ ਕੀਜੈ ਜੇ ਕਾ ਪਾਰਿ ਵਸਾਇ ॥

ਅੰਤਿ ਕਾਲਿ ਤਿਥੈ ਧੁਹੈ ਜਿਥੈ ਹਥੁ ਨ ਪਾਇ ॥

ਮਨਮੁਖ ਸੇਤੀ ਸੰਗੁ ਕਰੇ ਮੁਹਿ ਕਾਲਖ ਦਾਗੁ ਲਗਾਇ ॥

ਮੁਹ ਕਾਲੇ ਤਿਨ੍ਹ ਲੋਭੀਆਂ ਜਾਸਨਿ ਜਨਮੁ ਗਵਾਇ ॥

ਸਤਸੰਗਤਿ ਹਰਿ ਮੇਲਿ ਪ੍ਰਭ ਹਰਿ ਨਾਮੁ ਵਸੈ ਮਨਿ ਆਇ ॥

ਜਨਮ ਮਰਨ ਕੀ ਮਲੁ ਉਤਰੈ ਜਨ ਨਾਨਕ ਹਰਿ ਗੁਨ ਗਾਇ ॥

੪੦॥

ਧੁਰਿ ਹਰਿ ਪ੍ਰਭਿ ਕਰਤੈ ਲਿਖਿਆ ਸੁ ਮੇਟਣਾ ਨ ਜਾਇ ॥

ਜੀਉ ਪਿੰਡੁ ਸਭੁ ਤਿਸ ਦਾ ਪ੍ਰਤਿਪਾਲਿ ਕਰੇ ਹਰਿ ਰਾਇ ॥

ਚੁਗਲ ਨਿੰਦਕ ਭੁਖੇ ਰੁਲਿ ਮੁਏ ਏਨਾ ਹਥੁ ਨ ਕਿਥਾਊ ਪਾਇ ॥

ਬਾਹਰਿ ਪਾਖੰਡ ਸਭ ਕਰਮ ਕਰਹਿ ਮਨਿ ਹਿਰਦੈ ਕਪਟੁ ਕਮਾਇ ॥

ਖੇਤਿ ਸਰੀਰਿ ਜੋ ਬੀਜੀਐ ਸੋ ਅੰਤਿ ਖਲੋਆ ਆਇ ॥

SikhiAt.Net
1417 ×