Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1418
Pavan Ang 1418 of 1430

ਨਾਨਕ ਕੀ ਪ੍ਰਭ ਬੇਨਤੀ ਹਰਿ ਭਾਵੈ ਬਖਸਿ ਮਿਲਾਇ ॥

੪੧॥

ਮਨ ਆਵਣ ਜਾਣੁ ਨ ਸੁਝਈ ਨਾ ਸੁਝੈ ਦਰਬਾਰੁ ॥

ਮਾਇਆ ਮੋਹਿ ਪਲੇਟਿਆ ਅੰਤਰਿ ਅਗਿਆਨੁ ਗੁਬਾਰੁ ॥

ਤਬ ਨਰੁ ਸੁਤਾ ਜਾਗਿਆ ਸਿਰਿ ਡੰਡੁ ਲਗਾ ਬਹੁ ਭਾਰੁ ॥

ਗੁਰਮੁਖਾਂ ਕਰਾਂ ਉਪਰਿ ਹਰਿ ਚੇਤਿਆ ਸੇ ਪਾਇਨਿ ਮੋਖ ਦੁਆਰੁ ॥

ਨਾਨਕ ਆਪਿ ਓਹਿ ਉਧਰੇ ਸਭ ਕੁਟੰਬ ਤਰੇ ਪਰਵਾਰ ॥

੪੨॥

ਸਬਦਿ ਮਰੈ ਸੋ ਮੁਆ ਜਾਪੈ ॥

ਗੁਰ ਪਰਸਾਦੀ ਹਰਿ ਰਸਿ ਧ੍ਰਾਪੈ ॥

ਹਰਿ ਦਰਗਹਿ ਗੁਰ ਸਬਦਿ ਸਿਞਾਪੈ ॥

ਬਿਨੁ ਸਬਦੈ ਮੁਆ ਹੈ ਸਭੁ ਕੋਇ ॥

ਮਨਮੁਖੁ ਮੁਆ ਅਪੁਨਾ ਜਨਮੁ ਖੋਇ ॥

ਹਰਿ ਨਾਮੁ ਨ ਚੇਤਹਿ ਅੰਤਿ ਦੁਖੁ ਰੋਇ ॥

ਨਾਨਕ ਕਰਤਾ ਕਰੇ ਸੁ ਹੋਇ ॥

੪੩॥

ਗੁਰਮੁਖਿ ਬੁਢੇ ਕਦੇ ਨਾਹੀ ਜਿਨ੍ਹਾ ਅੰਤਰਿ ਸੁਰਤਿ ਗਿਆਨੁ ॥

ਸਦਾ ਸਦਾ ਹਰਿ ਗੁਣ ਰਵਹਿ ਅੰਤਰਿ ਸਹਜ ਧਿਆਨੁ ॥

ਓਇ ਸਦਾ ਅਨੰਦਿ ਬਿਬੇਕ ਰਹਹਿ ਦੁਖਿ ਸੁਖਿ ਏਕ ਸਮਾਨਿ ॥

ਤਿਨਾ ਨਦਰੀ ਇਕੋ ਆਇਆ ਸਭੁ ਆਤਮ ਰਾਮੁ ਪਛਾਨੁ ॥

੪੪॥

ਮਨਮੁਖੁ ਬਾਲਕੁ ਬਿਰਧਿ ਸਮਾਨਿ ਹੈ ਜਿਨ੍ਹਾ ਅੰਤਰਿ ਹਰਿ ਸੁਰਤਿ ਨਾਹੀ ॥

ਵਿਚਿ ਹਉਮੈ ਕਰਮ ਕਮਾਵਦੇ ਸਭ ਧਰਮ ਰਾਇ ਕੈ ਜਾਂਹੀ ॥

ਗੁਰਮੁਖਿ ਹਛੇ ਨਿਰਮਲੇ ਗੁਰ ਕੈ ਸਬਦਿ ਸੁਭਾਇ ॥

ਓਨਾ ਮੈਲੁ ਪਤੰਗੁ ਨ ਲਗਈ ਜਿ ਚਲਨਿ ਸਤਿਗੁਰ ਭਾਇ ॥

ਮਨਮੁਖ ਜੂਠਿ ਨ ਉਤਰੈ ਜੇ ਸਉ ਧੋਵਣ ਪਾਇ ॥

ਨਾਨਕ ਗੁਰਮੁਖਿ ਮੇਲਿਅਨੁ ਗੁਰ ਕੈ ਅੰਕਿ ਸਮਾਇ ॥

੪੫॥

ਬੁਰਾ ਕਰੇ ਸੁ ਕੇਹਾ ਸਿਝੈ ॥

ਆਪਣੈ ਰੋਹਿ ਆਪੇ ਹੀ ਦਝੈ ॥

ਮਨਮੁਖਿ ਕਮਲਾ ਰਗੜੈ ਲੁਝੈ ॥

ਗੁਰਮੁਖਿ ਹੋਇ ਤਿਸੁ ਸਭ ਕਿਛੁ ਸੁਝੈ ॥

ਨਾਨਕ ਗੁਰਮੁਖਿ ਮਨ ਸਿਉ ਲੁਝੈ ॥

੪੬॥

ਜਿਨਾ ਸਤਿਗੁਰੁ ਪੁਰਖੁ ਨ ਸੇਵਿਓ ਸਬਦਿ ਨ ਕੀਤੋ ਵੀਚਾਰੁ ॥

ਓਇ ਮਾਣਸ ਜੂਨਿ ਨ ਆਖੀਅਨਿ ਪਸੂ ਢੋਰ ਗਾਵਾਰ ॥

ਓਨਾ ਅੰਤਰਿ ਗਿਆਨੁ ਨ ਧਿਆਨੁ ਹੈ ਹਰਿ ਸਉ ਪ੍ਰੀਤਿ ਨ ਪਿਆਰੁ ॥

ਮਨਮੁਖ ਮੁਏ ਵਿਕਾਰ ਮਹਿ ਮਰਿ ਜੰਮਹਿ ਵਾਰੋ ਵਾਰ ॥

ਜੀਵਦਿਆ ਨੋ ਮਿਲੈ ਸੁ ਜੀਵਦੇ ਹਰਿ ਜਗਜੀਵਨ ਉਰ ਧਾਰਿ ॥

ਨਾਨਕ ਗੁਰਮੁਖਿ ਸੋਹਣੇ ਤਿਤੁ ਸਚੈ ਦਰਬਾਰਿ ॥

੪੭॥

ਹਰਿ ਮੰਦਰੁ ਹਰਿ ਸਾਜਿਆ ਹਰਿ ਵਸੈ ਜਿਸੁ ਨਾਲਿ ॥

ਗੁਰਮਤੀ ਹਰਿ ਪਾਇਆ ਮਾਇਆ ਮੋਹ ਪਰਜਾਲਿ ॥

ਹਰਿ ਮੰਦਰਿ ਵਸਤੁ ਅਨੇਕ ਹੈ ਨਵ ਨਿਧਿ ਨਾਮੁ ਸਮਾਲਿ ॥

ਧਨੁ ਭਗਵੰਤੀ ਨਾਨਕਾ ਜਿਨਾ ਗੁਰਮੁਖਿ ਲਧਾ ਹਰਿ ਭਾਲਿ ॥

ਵਡਭਾਗੀ ਗੜ ਮੰਦਰੁ ਖੋਜਿਆ ਹਰਿ ਹਿਰਦੈ ਪਾਇਆ ਨਾਲਿ ॥

੪੮॥

ਮਨਮੁਖ ਦਹ ਦਿਸਿ ਫਿਰਿ ਰਹੇ ਅਤਿ ਤਿਸਨਾ ਲੋਭ ਵਿਕਾਰ ॥

SikhiAt.Net
1418 ×