ਸਲੋਕ ਮਹਲਾ ੫ ੴ ਸਤਿਗੁਰ ਪ੍ਰਸਾਦਿ ॥
ਰਤੇ ਸੇਈ ਜਿ ਮੁਖੁ ਨ ਮੋੜੰਨ੍ਹਿ ਜਿਨ੍ਹੀ ਸਿਞਾਤਾ ਸਾਈ ॥
ਝੜਿ ਝੜਿ ਪਵਦੇ ਕਚੇ ਬਿਰਹੀ ਜਿਨ੍ਹਾ ਕਾਰਿ ਨ ਆਈ ॥
੧॥
ਧਣੀ ਵਿਹੂਣਾ ਪਾਟ ਪਟੰਬਰ ਭਾਹੀ ਸੇਤੀ ਜਾਲੇ ॥
ਧੂੜੀ ਵਿਚਿ ਲੁਡੰਦੜੀ ਸੋਹਾਂ ਨਾਨਕ ਤੈ ਸਹ ਨਾਲੇ ॥
੨॥
ਗੁਰ ਕੈ ਸਬਦਿ ਅਰਾਧੀਐ ਨਾਮਿ ਰੰਗਿ ਬੈਰਾਗੁ ॥
ਜੀਤੇ ਪੰਚ ਬੈਰਾਈਆ ਨਾਨਕ ਸਫਲ ਮਾਰੂ ਇਹੁ ਰਾਗੁ ॥
੩॥
ਜਾਂ ਮੂੰ ਇਕੁ ਤ ਲਖ ਤਉ ਜਿਤੀ ਪਿਨਣੇ ਦਰਿ ਕਿਤੜੇ ॥
ਬਾਮਣੁ ਬਿਰਥਾ ਗਇਓ ਜਨੰਮੁ ਜਿਨਿ ਕੀਤੋ ਸੋ ਵਿਸਰੇ ॥
੪॥
ਸੋਰਠਿ ਸੋ ਰਸੁ ਪੀਜੀਐ ਕਬਹੂ ਨ ਫੀਕਾ ਹੋਇ ॥
ਨਾਨਕ ਰਾਮ ਨਾਮ ਗੁਨ ਗਾਈਅਹਿ ਦਰਗਹ ਨਿਰਮਲ ਸੋਇ ॥
੫॥
ਜੋ ਪ੍ਰਭਿ ਰਖੇ ਆਪਿ ਤਿਨ ਕੋਇ ਨ ਮਾਰਈ ॥
ਅੰਦਰਿ ਨਾਮੁ ਨਿਧਾਨੁ ਸਦਾ ਗੁਣ ਸਾਰਈ ॥
ਏਕਾ ਟੇਕ ਅਗੰਮ ਮਨਿ ਤਨਿ ਪ੍ਰਭੁ ਧਾਰਈ ॥
ਲਗਾ ਰੰਗੁ ਅਪਾਰੁ ਕੋ ਨ ਉਤਾਰਈ ॥
ਗੁਰਮੁਖਿ ਹਰਿ ਗੁਣ ਗਾਇ ਸਹਜਿ ਸੁਖੁ ਸਾਰਈ ॥
ਨਾਨਕ ਨਾਮੁ ਨਿਧਾਨੁ ਰਿਦੈ ਉਰਿ ਹਾਰਈ ॥
੬॥
ਕਰੇ ਸੁ ਚੰਗਾ ਮਾਨਿ ਦੁਯੀ ਗਣਤ ਲਾਹਿ ॥
ਅਪਣੀ ਨਦਰਿ ਨਿਹਾਲਿ ਆਪੇ ਲੈਹੁ ਲਾਇ ॥
ਜਨ ਦੇਹੁ ਮਤੀ ਉਪਦੇਸੁ ਵਿਚਹੁ ਭਰਮੁ ਜਾਇ ॥
ਜੋ ਧੁਰਿ ਲਿਖਿਆ ਲੇਖੁ ਸੋਈ ਸਭ ਕਮਾਇ ॥
ਸਭੁ ਕਛੁ ਤਿਸ ਦੈ ਵਸਿ ਦੂਜੀ ਨਾਹਿ ਜਾਇ ॥
ਨਾਨਕ ਸੁਖ ਅਨਦ ਭਏ ਪ੍ਰਭ ਕੀ ਮੰਨਿ ਰਜਾਇ ॥
੭॥
ਗੁਰੁ ਪੂਰਾ ਜਿਨ ਸਿਮਰਿਆ ਸੇਈ ਭਏ ਨਿਹਾਲ ॥
ਨਾਨਕ ਨਾਮੁ ਅਰਾਧਣਾ ਕਾਰਜੁ ਆਵੈ ਰਾਸਿ ॥
੮॥
ਪਾਪੀ ਕਰਮ ਕਮਾਵਦੇ ਕਰਦੇ ਹਾਏ ਹਾਇ ॥
ਨਾਨਕ ਜਿਉ ਮਥਨਿ ਮਾਧਾਣੀਆ ਤਿਉ ਮਥੇ ਧ੍ਰਮ ਰਾਇ ॥
੯॥
ਨਾਮੁ ਧਿਆਇਨਿ ਸਾਜਨਾ ਜਨਮ ਪਦਾਰਥੁ ਜੀਤਿ ॥
ਨਾਨਕ ਧਰਮ ਐਸੇ ਚਵਹਿ ਕੀਤੋ ਭਵਨੁ ਪੁਨੀਤ ॥
੧੦॥
ਖੁਭੜੀ ਕੁਥਾਇ ਮਿਠੀ ਗਲਣਿ ਕੁਮੰਤ੍ਰੀਆ ॥
ਨਾਨਕ ਸੇਈ ਉਬਰੇ ਜਿਨਾ ਭਾਗੁ ਮਥਾਹਿ ॥
੧੧॥
ਸੁਤੜੇ ਸੁਖੀ ਸਵੰਨ੍ਹਿ ਜੋ ਰਤੇ ਸਹ ਆਪਣੈ ॥
ਪ੍ਰੇਮ ਵਿਛੋਹਾ ਧਣੀ ਸਉ ਅਠੇ ਪਹਰ ਲਵੰਨ੍ਹਿ ॥
੧੨॥
ਸੁਤੜੇ ਅਸੰਖ ਮਾਇਆ ਝੂਠੀ ਕਾਰਣੇ ॥
ਨਾਨਕ ਸੇ ਜਾਗੰਨ੍ਹਿ ਜਿ ਰਸਨਾ ਨਾਮੁ ਉਚਾਰਣੇ ॥
੧੩॥
ਮ੍ਰਿਗ ਤਿਸਨਾ ਪੇਖਿ ਭੁਲਣੇ ਵੁਠੇ ਨਗਰ ਗੰਧ੍ਰਬ ॥
ਜਿਨੀ ਸਚੁ ਅਰਾਧਿਆ ਨਾਨਕ ਮਨਿ ਤਨਿ ਫਬ ॥
੧੪॥
ਪਤਿਤ ਉਧਾਰਣ ਪਾਰਬ੍ਰਹਮੁ ਸੰਮ੍ਰਥ ਪੁਰਖੁ ਅਪਾਰੁ ॥