ਜਿਸਹਿ ਉਧਾਰੇ ਨਾਨਕਾ ਸੋ ਸਿਮਰੇ ਸਿਰਜਣਹਾਰੁ ॥
੧੫॥
ਦੂਜੀ ਛੋਡਿ ਕੁਵਾਟੜੀ ਇਕਸ ਸਉ ਚਿਤੁ ਲਾਇ ॥
ਦੂਜੈ ਭਾਵੀਂ ਨਾਨਕਾ ਵਹਣਿ ਲੁੜ੍ਹੰਦੜੀ ਜਾਇ ॥
੧੬॥
ਤਿਹਟੜੇ ਬਾਜਾਰ ਸਉਦਾ ਕਰਨਿ ਵਣਜਾਰਿਆ ॥
ਸਚੁ ਵਖਰੁ ਜਿਨੀ ਲਦਿਆ ਸੇ ਸਚੜੇ ਪਾਸਾਰ ॥
੧੭॥
ਪੰਥਾ ਪ੍ਰੇਮ ਨ ਜਾਣਈ ਭੂਲੀ ਫਿਰੈ ਗਵਾਰਿ ॥
ਨਾਨਕ ਹਰਿ ਬਿਸਰਾਇ ਕੈ ਪਉਦੇ ਨਰਕਿ ਅੰਧ੍ਯਾਰ ॥
੧੮॥
ਮਾਇਆ ਮਨਹੁ ਨ ਵੀਸਰੈ ਮਾਂਗੈ ਦੰਮਾਂ ਦੰਮ ॥
ਸੋ ਪ੍ਰਭੁ ਚਿਤਿ ਨ ਆਵਈ ਨਾਨਕ ਨਹੀ ਕਰੰਮਿ ॥
੧੯॥
ਤਿਚਰੁ ਮੂਲਿ ਨ ਥੁੜੀਂਦੋ ਜਿਚਰੁ ਆਪਿ ਕ੍ਰਿਪਾਲੁ ॥
ਸਬਦੁ ਅਖੁਟੁ ਬਾਬਾ ਨਾਨਕਾ ਖਾਹਿ ਖਰਚਿ ਧਨੁ ਮਾਲੁ ॥
੨੦॥
ਖੰਭ ਵਿਕਾਂਦੜੇ ਜੇ ਲਹਾਂ ਘਿੰਨਾ ਸਾਵੀ ਤੋਲਿ ॥
ਤੰਨਿ ਜੜਾਂਈ ਆਪਣੈ ਲਹਾਂ ਸੁ ਸਜਣੁ ਟੋਲਿ ॥
੨੧॥
ਸਜਣੁ ਸਚਾ ਪਾਤਿਸਾਹੁ ਸਿਰਿ ਸਾਹਾਂ ਦੈ ਸਾਹੁ ॥
ਜਿਸੁ ਪਾਸਿ ਬਹਿਠਿਆ ਸੋਹੀਐ ਸਭਨਾਂ ਦਾ ਵੇਸਾਹੁ ॥
੨੨॥
ੴ ਸਤਿਗੁਰ ਪ੍ਰਸਾਦਿ ॥
ਸਲੋਕ ਮਹਲਾ ੯ ॥
ਗੁਨ ਗੋਬਿੰਦ ਗਾਇਓ ਨਹੀ ਜਨਮੁ ਅਕਾਰਥ ਕੀਨੁ ॥
ਕਹੁ ਨਾਨਕ ਹਰਿ ਭਜੁ ਮਨਾ ਜਿਹ ਬਿਧਿ ਜਲ ਕਉ ਮੀਨੁ ॥
੧॥
ਬਿਖਿਅਨ ਸਿਉ ਕਾਹੇ ਰਚਿਓ ਨਿਮਖ ਨ ਹੋਹਿ ਉਦਾਸੁ ॥
ਕਹੁ ਨਾਨਕ ਭਜੁ ਹਰਿ ਮਨਾ ਪਰੈ ਨ ਜਮ ਕੀ ਫਾਸ ॥
੨॥
ਤਰਨਾਪੋ ਇਉ ਹੀ ਗਇਓ ਲੀਓ ਜਰਾ ਤਨੁ ਜੀਤਿ ॥
ਕਹੁ ਨਾਨਕ ਭਜੁ ਹਰਿ ਮਨਾ ਅਉਧ ਜਾਤੁ ਹੈ ਬੀਤਿ ॥
੩॥
ਬਿਰਧਿ ਭਇਓ ਸੂਝੈ ਨਹੀ ਕਾਲੁ ਪਹੂਚਿਓ ਆਨਿ ॥
ਕਹੁ ਨਾਨਕ ਨਰ ਬਾਵਰੇ ਕਿਉ ਨ ਭਜੈ ਭਗਵਾਨੁ ॥
੪॥
ਧਨੁ ਦਾਰਾ ਸੰਪਤਿ ਸਗਲ ਜਿਨਿ ਅਪੁਨੀ ਕਰਿ ਮਾਨਿ ॥
ਇਨ ਮੈ ਕਛੁ ਸੰਗੀ ਨਹੀ ਨਾਨਕ ਸਾਚੀ ਜਾਨਿ ॥
੫॥
ਪਤਿਤ ਉਧਾਰਨ ਭੈ ਹਰਨ ਹਰਿ ਅਨਾਥ ਕੇ ਨਾਥ ॥
ਕਹੁ ਨਾਨਕ ਤਿਹ ਜਾਨੀਐ ਸਦਾ ਬਸਤੁ ਤੁਮ ਸਾਥਿ ॥
੬॥
ਤਨੁ ਧਨੁ ਜਿਹ ਤੋ ਕਉ ਦੀਓ ਤਾਂ ਸਿਉ ਨੇਹੁ ਨ ਕੀਨ ॥
ਕਹੁ ਨਾਨਕ ਨਰ ਬਾਵਰੇ ਅਬ ਕਿਉ ਡੋਲਤ ਦੀਨ ॥
੭॥
ਤਨੁ ਧਨੁ ਸੰਪੈ ਸੁਖ ਦੀਓ ਅਰੁ ਜਿਹ ਨੀਕੇ ਧਾਮ ॥
ਕਹੁ ਨਾਨਕ ਸੁਨੁ ਰੇ ਮਨਾ ਸਿਮਰਤ ਕਾਹਿ ਨ ਰਾਮੁ ॥
੮॥
ਸਭ ਸੁਖ ਦਾਤਾ ਰਾਮੁ ਹੈ ਦੂਸਰ ਨਾਹਿਨ ਕੋਇ ॥
ਕਹੁ ਨਾਨਕ ਸੁਨਿ ਰੇ ਮਨਾ ਤਿਹ ਸਿਮਰਤ ਗਤਿ ਹੋਇ ॥
੯॥