Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
142
Pavan Ang 142 of 1430

ਪਰਬਤੁ ਸੁਇਨਾ ਰੁਪਾ ਹੋਵੈ ਹੀਰੇ ਲਾਲ ਜੜਾਉ ॥

ਭੀ ਤੂੰਹੈ ਸਾਲਾਹਣਾ ਆਖਣ ਲਹੈ ਨ ਚਾਉ ॥

੧॥

ਮਃ ੧ ॥

ਭਾਰ ਅਠਾਰਹ ਮੇਵਾ ਹੋਵੈ ਗਰੁੜਾ ਹੋਇ ਸੁਆਉ ॥

ਚੰਦੁ ਸੂਰਜੁ ਦੁਇ ਫਿਰਦੇ ਰਖੀਅਹਿ ਨਿਹਚਲੁ ਹੋਵੈ ਥਾਉ ॥

ਭੀ ਤੂੰਹੈ ਸਾਲਾਹਣਾ ਆਖਣ ਲਹੈ ਨ ਚਾਉ ॥

੨॥

ਮਃ ੧ ॥

ਜੇ ਦੇਹੈ ਦੁਖੁ ਲਾਈਐ ਪਾਪ ਗਰਹ ਦੁਇ ਰਾਹੁ ॥

ਰਤੁ ਪੀਣੇ ਰਾਜੇ ਸਿਰੈ ਉਪਰਿ ਰਖੀਅਹਿ ਏਵੈ ਜਾਪੈ ਭਾਉ ॥

ਭੀ ਤੂੰਹੈ ਸਾਲਾਹਣਾ ਆਖਣ ਲਹੈ ਨ ਚਾਉ ॥

੩॥

ਮਃ ੧ ॥

ਅਗੀ ਪਾਲਾ ਕਪੜੁ ਹੋਵੈ ਖਾਣਾ ਹੋਵੈ ਵਾਉ ॥

ਸੁਰਗੈ ਦੀਆ ਮੋਹਣੀਆ ਇਸਤਰੀਆ ਹੋਵਨਿ ਨਾਨਕ ਸਭੋ ਜਾਉ ॥

ਭੀ ਤੂਹੈ ਸਾਲਾਹਣਾ ਆਖਣ ਲਹੈ ਨ ਚਾਉ ॥

੪॥

ਪਵੜੀ ॥

ਬਦਫੈਲੀ ਗੈਬਾਨਾ ਖਸਮੁ ਨ ਜਾਣਈ ॥

ਸੋ ਕਹੀਐ ਦੇਵਾਨਾ ਆਪੁ ਨ ਪਛਾਣਈ ॥

ਕਲਹਿ ਬੁਰੀ ਸੰਸਾਰਿ ਵਾਦੇ ਖਪੀਐ ॥

ਵਿਣੁ ਨਾਵੈ ਵੇਕਾਰਿ ਭਰਮੇ ਪਚੀਐ ॥

ਰਾਹ ਦੋਵੈ ਇਕੁ ਜਾਣੈ ਸੋਈ ਸਿਝਸੀ ॥

ਕੁਫਰ ਗੋਅ ਕੁਫਰਾਣੈ ਪਇਆ ਦਝਸੀ ॥

ਸਭ ਦੁਨੀਆ ਸੁਬਹਾਨੁ ਸਚਿ ਸਮਾਈਐ ॥

ਸਿਝੈ ਦਰਿ ਦੀਵਾਨਿ ਆਪੁ ਗਵਾਈਐ ॥

੯॥

ਮਃ ੧ ਸਲੋਕੁ ॥

ਸੋ ਜੀਵਿਆ ਜਿਸੁ ਮਨਿ ਵਸਿਆ ਸੋਇ ॥

ਨਾਨਕ ਅਵਰੁ ਨ ਜੀਵੈ ਕੋਇ ॥

ਜੇ ਜੀਵੈ ਪਤਿ ਲਥੀ ਜਾਇ ॥

ਸਭੁ ਹਰਾਮੁ ਜੇਤਾ ਕਿਛੁ ਖਾਇ ॥

ਰਾਜਿ ਰੰਗੁ ਮਾਲਿ ਰੰਗੁ ॥

ਰੰਗਿ ਰਤਾ ਨਚੈ ਨੰਗੁ ॥

ਨਾਨਕ ਠਗਿਆ ਮੁਠਾ ਜਾਇ ॥

ਵਿਣੁ ਨਾਵੈ ਪਤਿ ਗਇਆ ਗਵਾਇ ॥

੧॥

ਮਃ ੧ ॥

ਕਿਆ ਖਾਧੈ ਕਿਆ ਪੈਧੈ ਹੋਇ ॥

ਜਾ ਮਨਿ ਨਾਹੀ ਸਚਾ ਸੋਇ ॥

ਕਿਆ ਮੇਵਾ ਕਿਆ ਘਿਉ ਗੁੜੁ ਮਿਠਾ ਕਿਆ ਮੈਦਾ ਕਿਆ ਮਾਸੁ ॥

ਕਿਆ ਕਪੜੁ ਕਿਆ ਸੇਜ ਸੁਖਾਲੀ ਕੀਜਹਿ ਭੋਗ ਬਿਲਾਸ ॥

ਕਿਆ ਲਸਕਰ ਕਿਆ ਨੇਬ ਖਵਾਸੀ ਆਵੈ ਮਹਲੀ ਵਾਸੁ ॥

ਨਾਨਕ ਸਚੇ ਨਾਮ ਵਿਣੁ ਸਭੇ ਟੋਲ ਵਿਣਾਸੁ ॥

੨॥

ਪਵੜੀ ॥

ਜਾਤੀ ਦੈ ਕਿਆ ਹਥਿ ਸਚੁ ਪਰਖੀਐ ॥

ਮਹੁਰਾ ਹੋਵੈ ਹਥਿ ਮਰੀਐ ਚਖੀਐ ॥

ਸਚੇ ਕੀ ਸਿਰਕਾਰ ਜੁਗੁ ਜੁਗੁ ਜਾਣੀਐ ॥

ਹੁਕਮੁ ਮੰਨੇ ਸਿਰਦਾਰੁ ਦਰਿ ਦੀਬਾਣੀਐ ॥

ਫੁਰਮਾਨੀ ਹੈ ਕਾਰ ਖਸਮਿ ਪਠਾਇਆ ॥

ਤਬਲਬਾਜ ਬੀਚਾਰ ਸਬਦਿ ਸੁਣਾਇਆ ॥

ਇਕਿ ਹੋਏ ਅਸਵਾਰ ਇਕਨਾ ਸਾਖਤੀ ॥

ਇਕਨੀ ਬਧੇ ਭਾਰ ਇਕਨਾ ਤਾਖਤੀ ॥

੧੦॥

ਸਲੋਕੁ ਮਃ ੧ ॥

ਜਾ ਪਕਾ ਤਾ ਕਟਿਆ ਰਹੀ ਸੁ ਪਲਰਿ ਵਾੜਿ ॥

ਸਣੁ ਕੀਸਾਰਾ ਚਿਥਿਆ ਕਣੁ ਲਇਆ ਤਨੁ ਝਾੜਿ ॥

ਦੁਇ ਪੁੜ ਚਕੀ ਜੋੜਿ ਕੈ ਪੀਸਣ ਆਇ ਬਹਿਠੁ ॥

ਜੋ ਦਰਿ ਰਹੇ ਸੁ ਉਬਰੇ ਨਾਨਕ ਅਜਬੁ ਡਿਠੁ ॥

੧॥

ਮਃ ੧ ॥

ਵੇਖੁ ਜਿ ਮਿਠਾ ਕਟਿਆ ਕਟਿ ਕੁਟਿ ਬਧਾ ਪਾਇ ॥

SikhiAt.Net
142 ×